ਨਵਾਂਸ਼ਹਿਰ:- ਜ਼ਿਲ੍ਹੇ ਵਿੱਚ ਸੜਕ ਸੁਰੱਖਿਆ ਸੰਬਧੀ ਨਿਯਮਾਂ ਨੂੰ ਸਖਤੀ ਨਾਲ ਲਾਗੂ ਕਰਨ ਲਈ ਜ਼ਿਲ੍ਹਾ ਰੋਡ ਸੇਫਟੀ ਕਮੇਟੀ ਅਤੇ ਸੇਫ ਸਕੂਲ ਵਾਹਨ ਸਕੀਮ ਸਬੰਧੀ ਜਾਇਜਾ ਲੈਣ ਲਈ ਮੀਟਿੰਗ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੇ ਭਾਗ ਲਿਆ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਮ ਲੋਕਾਂ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਪੂਰੀ ਕਰਵਾਉਣ ਲਈ ਸਖਤੀ ਵਰਤੀ ਜਾਵੇ। ਉਨ੍ਹਾਂ ਅਣਅਧਿਕਾਰਿਤ ਪਾਰਕਿੰਗ, ਵੱਧ ਸਪੀਡ, ਓਵਰ ਲੋਡ ਵਾਹਨਾਂ ਦੇ ਚਲਾਨ ਕੱਟਣ ਅਤੇ ਔਰਤਾਂ ਦੀ ਬੱਸਾਂ ਵਿੱਚ ਸੁਰੱਖਿਆ ਸਬੰਧੀ ਵਿਸਥਾਰ ਜਾਣਕਾਰੀ ਹਾਸਲ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਸਕੂਲੀ ਬੱਚਿਆਂ ਦੀ ਸੁਰੱਖਿਆ ਲਈ ਸੇਫ ਸਕੂਲ ਵਾਹਨ ਪਾਲਿਸੀ ਨੂੰ ਪੂਰੀ ਤਰ੍ਹਾਂ ਲਾਗੂ ਕਰਨ ਅਤੇ ਡਰਾਈਵਰਾਂ ਦੀ ਕਰਵਾਈ ਜਾਂਦੀ ਸਿਹਤ ਜਾਂਚ ਬਾਰੇ ਵੀ ਵਿਚਾਰ ਚਰਚਾ ਕੀਤੀ।
ਉਨ੍ਹਾਂ ਕਿਹਾ ਕਿ ਸੜਕਾਂ ਤੇ ਦੁਰਘਟਾਨਵਾਂ ਤੋਂ ਬਚਾਅ ਲਈ ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਕੀਤੀ ਜਾਵੇ ਅਤੇ ਪਾਲਣਾ ਨਾ ਕਰਨ ਵਾਲਿਆਂ ਦੇ ਚਾਲਾਨ ਕੱਟੇ ਜਾਣ। ਉਨ੍ਹਾਂ ਕਿਹਾ ਕਿ ਦੋ ਪਹੀਆਂ ਵਾਹਨ ਚਲਾਉਣ ਲਈ ਹੈਲਮਟ ਅਤੇ ਚਾਰ ਪਹੀਆਂ ਲਈ ਬੈਲਟ ਲਗਾਈ ਜਾਣੀ ਵੀ ਯਕੀਨੀ ਬਣਾਈ ਜਾਵੇ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਡਾ. ਅੰਬੇਡਕਰ ਚੌਕ ਵਿੱਚ ਟ੍ਰੈਫਿਕ ਨੂੰ ਸੁਚਾਰੂ ਬਣਾਉਣ ਲਈ ਟ੍ਰੈਫਿਕ ਲਾਈਟਾਂ ਲਗਾਈਆਂ ਜਾਣ ਅਤੇ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਪ੍ਰਤੀ ਜਾਗਰੂਕ ਕੀਤਾ ਜਾਵੇ। ਇਸ ਮੌਕੇ ਰਿਜਨਲ ਟਰਾਂਸਪੋਰਟ ਅਫਸਰ ਇੰਦਰਪਾਲ ਨੇ ਡਿਪਟੀ ਕਮਿਸ਼ਨਰ ਨੂੰ ਵਿਸ਼ਵਾਸ ਦਵਾਇਆ ਕਿ ਜਿਲ੍ਹੇ ਵਿੱਚ ਸੜਕ ਸੁਰੱਖਿਆ ਨਿਯਮਾਂ ਦੀ ਸ਼ਖਤੀ ਨਾਲ ਪਾਲਣਾ ਕਰਵਾਈ ਜਾਵੇਗੀ ਅਤੇ ਸੇਫ ਸਕੂਲ ਪਾਲਿਸ ਤਹਿਤ ਸਮੇਂ ਸਮੇਂ ਤੇ ਸਕੂਲੀ ਬੱਸਾ/ਵੈਨਾਂ ਦੀ ਜਾਂਚ ਕਰਵਾਈ ਜਾਵੇਗੀ।
ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਨਾ ਕਰਨ ਵਾਲਿਆਂ ਤੇ ਹੋਵੇ ਸਖ਼ਤੀ ਡਿਪਟੀ ਕਮਿਸ਼ਨਰ
