ਨਵਾਂਸ਼ਹਿਰ - ਅੱਜ ਮਿਤੀ 03 ਮਈ 2024 ਨੂੰ ਰੈੱਡ ਕਰਾਸ ਨਸ਼ਾ ਮੁਕਤੀ ਅਤੇ ਪੁਨਰਵਾਸ ਕੇਂਦਰ ਨਵਾਂਸ਼ਹਿਰ ਵਲੋਂ, ਸਰਕਾਰੀ ਹਾਈ ਸਕੂਲ ਗੜ੍ਹੀ ਕਾਨੂੰਗੋਆਂ ਵਿਖੇ “ ਨਸ਼ਾ ਮੁਕਤ ਭਾਰਤ ਅਭਿਆਨ “ ਤਹਿਤ ਜਾਗਰੂਕਤਾ ਕੈਂਪ ਲਗਾਇਆ ਗਿਆ। ਜਿਸ ਦੀ ਪ੍ਰਧਾਨਗੀ ਸ਼੍ਰੀ ਹਰਮੇਸ਼ ਕੁਮਾਰ (ਮੁੱਖ ਅਧਿਆਪਕ) ਨੇ ਕੀਤੀ ।
ਇਸ ਮੌਕੇ ਤੇ ਚਮਨ ਸਿੰਘ (ਪ੍ਰੋਜੈਕਟ ਡਾਇਰੈਕਟਰ) ਨੇ ਸੰਬੋਧਨ ਕਰਦਿਆ ਕਿਹਾ ਕਿ ਪੰਜਾਬ ਦੇ ਨੌਜਵਾਨ ਬੁਰੀ ਤਰਾਂ ਨਸ਼ਿਆਂ ਦੇ ਜੰਜਾਲ ਵਿਚ ਫਸੇ ਹੇਏ ਹਨ, ਜਦਕਿ ਪੰਜਾਬ ਦਾ ਇਤਿਹਾਸ ਇਸ ਤਰ੍ਹਾਂ ਦਾ ਨਹੀਂ ਹੈ ਪੰਜਾਬ ਦੀ ਧਰਤੀ ਨੇ ਹਮੇਸ਼ਾ ਹੀ ਸੂਰਵੀਰ ਯੋਧਿਆਂ ਨੂੰ ਜਨਮ ਦਿੱਤਾ ਹੈ ਪ੍ਰੰਤੂ ਕੁਝ ਲੋਕ ਆਪਣੇ ਫਾਇਦਿਆਂ ਲਈ ਨੌਜਵਾਨਾਂ ਨੂੰ ਨਸ਼ਿਆਂ ਦੇ ਰਾਹ ਤੇ ਪਾ ਰਹੇ ਹਨ। ਉਹਨਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ੇ ਪ੍ਰਤੀ ਜਾਗਰੂਕ ਰਹਿਣਾ ਚਾਹੀਦਾ ਹੈ ਤਾਂ ਜੋ ਉਹਨਾਂ ਤੋਂ ਹੋਣ ਵਾਲ਼ੀਆਂ ਨਾ ਇਲਾਜ ਬਿਮਾਰੀਆਂ ਤੋਂ ਬਚਿਆ ਜਾ ਸਕੇ। ਨਸ਼ਾ ਮਨੁੱਖ ਨੂੰ ਸਮਾਜ ਅਤੇ ਪਰਿਵਾਰ ਕੋਲੋ ਦੂਰ ਕਰ ਦਿੰਦਾ ਹੈ। ਨਸ਼ਾ ਕਰਨ ਵਾਲੇ ਮਨੁੱਖ ਦਾ ਮਾਨਸਿਕ ਪੱਧਰ ਇਨ੍ਹਾਂ ਗਿਰ ਜਾਂਦਾ ਹੈ ਕਿ ਉਹ ਹਰ ਇੱਕ ਰਿਸ਼ਤੇ ਤੋਂ ਦੂਰ ਹੁੰਦਿਆ ਆਤਮਹੱਤਿਆ ਵਰਗੀਆਂ ਦੁਰਘਟਨਾਵਾਂ ਨੂੰ ਅੰਜਾਮ ਦੇਣ ਲੱਗ ਪੈਂਦਾ ਹੈ। ਉਨਾ ਨੇ ਦੱਸਿਆ ਕਿ 02 ਮਈ 2024 ਤੋਂ ਲੈ ਕੇ 08 ਮਈ 2024 ਤੱਕ ਵਿਸ਼ਵ ਰੈੱਡ ਕਰਾਸ ਦਿਵਸ ਮਨਾਇਆ ਜਾਵੇਗਾ। ਰੈੱਡ ਕਰਾਸ ਦੀ ਸਥਾਪਨਾ 1863 ਈਸਵੀ ਵਿੱਚ ਹੋਈ। ਇਸ ਦੇ ਬਾਨੀ ਸਵਿਟਰਲੈਂਡ ਦੇ ਨਿਵਾਸੀ ਹੈਨਰੀ ਡਿਊਨਟ ਜੀ ਹਨ। ਉਨਾਂ ਦਾ ਜਨਮ 08 ਮਈ 1828 ਈਸਵੀ ਜਨੇਵਾ ਵਿੱਚ ਸਵਿਟਰਲੈਂਡ ਵਿਖੇ ਹੋਇਆ। ਜਿਨ੍ਹਾਂ ਨੇ ਯੁੱਧ ਵਿੱਚ ਫੱਟੜ ਹੋਏ ਸੈਨਿਕਾ ਨੂੰ ਦੇਖਦੇ ਹੋਏ ਰੈੱਡ ਕਰਾਸ ਦੀ ਸਥਾਪਨਾ ਕੀਤੀ। ਰੈੱਡ ਕਰਾਸ ਦਾ ਮੁੱਖ ਉਦੇਸ਼ ਯੁੱਧ ਜਾਂ ਕੁਦਰਤੀ ਆਫਤਾ ਵਿੱਚ ਫੱਟੜ ਵਿਅਕਤੀਆਂ ਦੀ ਮਦਦ ਕਰਨਾ ਹੈ। ਇਸਦੇ ਨਾਲ ਨਾਲ ਮਾਨਵਤਾ ਦੀ ਸੇਵਾ ਕਰਨਾ ਹੀ ਇਸਦਾ ਟੀਚਾ ਹੈ। ਉਨਾ ਨੇ ਰੈੱਡ ਕਰਾਸ ਕੇਂਦਰ ਦੁਆਰਾ ਕੀਤੀਆਂ ਜਾਦੀਆਂ ਗਤੀਵਿਧੀਆਂ ਬਾਰੇ ਵੀ ਵਿਸਥਾਰ ਪੂਰਵਕ ਦੱਸਿਆ।
ਇਸ ਮੋਕੇ ਤੇ ਸ਼੍ਰੀਮਤੀ ਕਮਲਜੀਤ ਕੌਰ(ਕੌਂਸਲਰ) ਨੇ ਇਕੱਠ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਅੱਜ ਦੇ ਨੌਜਵਾਨ ਕੱਲ ਦੇ ਭਵਿੱਖ ਹਨ। ਉਨ੍ਹਾਂ ਨੇ ਕੇਂਦਰ ਦੀਆਂ ਸਹੂਲਤਾਂ ਅਤੇ ਗਤੀਵਿਧੀਆਂ ਬਾਰੇ ਲੋਕਾਂ ਨੂੰ ਜਾਣੂ ਕਰਵਾਇਆ ਤੇ ਕਿਹਾ ਕਿ ਸਾਨੂੰ ਆਲੇ ਦੁਆਲੇ ਤੇ ਆਪਣੇ ਬੱਚਿਆਂ ਦੀ ਦੇਖਰੇਖ ਕਰਨੀ ਚਾਹੀਦੀ ਹੈ ਤਾਂ ਸਮਾਜ ਵਿੱਚ ਪਾਈਆਂ ਜਾਣ ਵਾਲੀਆਂ ਕੁਰੀਤੀਆਂ ਤੋਂ ਬਚਿਆ ਜਾ ਸਕੇ| ਸੰਤੁਲਿਤ ਆਹਾਰ ਨਾਲ ਸ਼ਰੀਰ ਨੂੰ ਤੰਦੁਰਸਤ ਰੱਖੋ ਜਿਸ ਨਾਲ ਮਨ ਵੀ ਠੀਕ ਰਹੇਗਾ ਅਤੇ ਜੇਕਰ ਕੋਈ ਨੌਜਵਾਨ ਇਸ ਨਸ਼ਿਆਂ ਵਰਗੀ ਬਿਮਾਰੀ ਵਿੱਚ ਫੱਸ ਗਿਆ ਹੈ ਤਾਂ ਉਸਨੂੰ ਇਲਾਜ ਲਈ ਕੇਦਰ ਨਾਲ ਜੁੜਨ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ। ਉਨਾ ਨੇ ਕੇਂਦਰ ਵਿਖੇ ਮਰੀਜਾਂ ਦੇ ਇਲਾਜ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ।
ਇਸ ਮੌਕੇ ਤੇ ਸ੍ਰੀ ਸ਼੍ਰੀਮਤੀ ਮਨਪ੍ਰੀਤ ਕੌਰ(ਅਧਿਆਪਕ) ਨੇ ਸਕੂਲ ਦੇ ਵਿਦਿਆਰਥੀਆਂ ਨੂੰ ਨਸ਼ੇ ਦੇ ਪ੍ਰਤੀ ਜਾਗਰੂਕ ਕੀਤਾ ਅਤੇ ਵਿਦਿਆਰਥੀਆਂ ਨੂੰ ਕਿਹਾ ਕਿ ਜੇਕਰ ਉਨਾ ਨੂੰ ਕੋਈ ਸਮੱਸਿਆ ਆਉਦੀ ਹੈ ਤਾ ਉਹ ਆਪਣੇ ਅਧਿਆਪਕ ਸਹਿਬਾਨ ਜਾ ਮਾਤਾ ਪਿਤਾ ਨਾਲ ਸਾਂਝਾ ਕਰਨ। ਹਰਮੇਸ਼ ਲਾਲ ਨੇ ਰੈੱਡ ਕਰਾਸ ਨਸ਼ਾ ਮੁਕਤੀ ਕੇਂਦਰ ਨਵਾਂਸ਼ਹਿਰ ਦੇ ਸਟਾਫ ਦਾ ਧੰਨਵਾਦ ਕੀਤਾ ਅਤੇ ਵਿਸ਼ਵਾਸ ਦਿਵਾਇਆ ਕਿ ਉਹ ਭਵਿੱਖ ਵਿੱਚ ਵੀ ਨਸੇ ਦੇ ਪ੍ਰਤੀ ਜਾਗਰੂਕਤਾ ਕੈੰਪ ਲਗਾਵਾਉਂਦੇ ਰਹਿਣਗੇ। ਪ੍ਰੋਜੈਕਟ ਡਾਇਰੈਕਟਰ ਚਮਨ ਸਿੰਘ ਵਲੋਂ ਸਕੂਲ ਦੇ ਵਿਦਿਆਰਥੀਆਂ ਦੇ ਸੁਆਲਾਂ ਦੇ ਜਵਾਬ ਵਿਸਤਾਰਪੂਰਵਕ ਦਿੱਤੇ ਗਏ ਅਤੇ ਸਕੂਲ ਸਟਾਫ ਮੈਂਬਰਾਂ ਵਲੋਂ ਰੈੱਡ ਕਰਾਸ ਟੀਮ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤੇ ਸ਼ੁਸ਼ਾਂਤ ਪਾਲ, ਜਸਪ੍ਰੀਤ ਕੌਰ, ਰੀਨਾ ਰਾਣੀ ਅਤੇ ਹੋਰ ਪਿੰਡ ਵਾਸੀ ਸ਼ਾਮਿਲ ਸਨ।
ਵਿਦਿਆਰਥੀਆਂ ਨੂੰ ਨਸ਼ੇ ਦੇ ਪ੍ਰਤੀ ਜਾਗਰੂਕ ਕਰਕੇ ਹੀ ਨਸ਼ੇ ਤੋਂ ਦੂਰ ਰੱਖਿਆ ਜਾ ਸਕਦਾ ਹੈ – ਚਮਨ ਸਿੰਘ (ਪ੍ਰੋਜੈਕਟ ਡਾਇਰੈਕਟਰ)
