ਨਵਾਂਸ਼ਹਿਰ:- ਰੈੱਡ ਕਰਾਸ ਨਸ਼ਾ ਪੀੜ੍ਹਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ ਨਵਾਂਸ਼ਹਿਰ ਵੱਲੋਂ  ਸਰਕਾਰੀ ਮਿਡਲ ਸਕੂਲ ਦਰੀਆਪੁਰ(ਨਵਾਂਸ਼ਹਿਰ) ਵਿਖੇ "ਨਸ਼ਾ ਮੁਕਤ ਭਾਰਤ ਅਭਿਆਨ" ਤਹਿਤ ਨਸ਼ਾ ਵਿਰੋਧੀ  ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਦੀ ਪ੍ਰਧਾਨਗੀ ਸ਼੍ਰੀ ਪਰੀਕਸ਼ਿਤ ਗਾਂਧੀ (ਸਕੂਲ ਇੰਚਾਰਜ) ਨੇ ਕੀਤੀ। ਇਸ ਮੌਕੇ ਤੇ ਚਮਨ ਸਿੰਘ(ਪ੍ਰੋਜੈਕਟ ਡਾਇਰੈਕਟਰ) ਨੇ ਵਿਦਿਆਰਥੀਆਂ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਅੱਜ ਨਸ਼ਿਆਂ ਕਾਰਨ ਜਵਾਨੀ  ਬਰਬਾਦ ਹੋ ਰਹੀ ਹੈ।
 ਰੋਜਾਨਾ ਹੀ ਪੰਜਾਬ ਦੇ  ਚਾਰ ਤੋਂ ਪੰਜ  ਨੌਜਵਾਨ ਆਪਣੀ ਜਿੰਦਗੀ ਤੋਂ ਹੱਥ ਧੋ ਬਹਿੰਦੇ ਹਨ। ਉਹਨਾਂ ਨੇ ਵਿਦਿਆਰਥੀਆਂ ਨੂੰ ਜਿੱਥੇ ਨਸ਼ਿਆਂ ਦੇ ਦੁਰਪ੍ਰਭਾਵਾਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਉੱਥੇ ਇਸ ਤੋਂ ਦੂਰ ਰਹਿਣ ਬਾਰੇ ਵੀ ਨੁਕਤੇ ਸਾਂਝੇ ਕੀਤੇ।
 ਉਹਨਾਂ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਬੱਚੇ ਅਣਜਾਣਤਾ ਵਿੱਚ  ਆਪਣੇ ਵੱਡੇ ਸਾਥੀਆਂ ਦੇ ਪ੍ਰਭਾਵ ਹੇਠ ਨਸ਼ੇ ਦੀ ਵਰਤੋਂ ਕਰਨ ਲੱਗ ਜਾਦੇ ਹਨ, ਜਿਸਨੂੰ ਕਿ ਬਾਅਦ ਵਿੱਚ ਛੱਡਣਾ ਬਹੁਤ ਮੁਸ਼ਕਲ ਹੋ ਜਾਂਦਾ ਹੈ ਵਿਦਿਆਰਥੀਆਂ ਨੂੰ ਆਪਣੀ ਮੰਜਿਲ ਤੇ ਪੰਹੁਚਣ ਲਈ ਸਖਤ ਮਿਹਨਤ ਕਰਨ ਵਿੱਚ ਵਿਸ਼ਵਾਸ ਕਰਨਾ ਚਾਹੀਦਾ ਹੈ ਨਾ ਕਿ ਕਿਸੇ ਗਲਤ ਰਸਤੇ ਨੂੰ ਅਪਣਾਉਣਾ ਚਾਹੀਦਾ ਹੈ।
 ਉਨਾਂ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਆਪਣੇ ਚੰਗੇ ਭਵਿੱਖ ਲਈ ਕਾਲਜਾਂ, ਯੂਨੀਵਰਸਿਟੀਆਂ ਵਿੱਚ ਜਾ ਕੇ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਨਸ਼ੇ ਤੋਂ ਦੂਰ ਰਹਿਣ ਲਈ ਸਾਨੂੰ ਆਪਣੇ ਗੁਰੂਆਂ, ਸ਼ਹੀਦਾਂ, ਯੋਧਿਆਂ ਦੀਆਂ ਜੀਵਨੀਆਂ ਪੜਨੀਂਆਂ ਚਾਹੀਦੀਆਂ  ਹਨ  ਤਾਂ ਸਾਨੂੰ ਉਨਾਂ ਦੀ ਸੰਘਰਸ਼ ਦਾ ਪਤਾ ਚਲੇਗਾ। ਇਸ ਨਾਲ ਅਸੀਂ ਗਲਤ ਆਦਤਾਂ ਤੋਂ ਦੂਰ ਰਹਿ ਸਕਦੇ ਹਾਂ।
ਇਸ ਮੌਕੇ ਤੇ ਸ਼੍ਰੀਮਤੀ ਕਮਲਜੀਤ ਕੌਰ(ਕੌਂਸਲਰ) ਨੇ ਸੈਂਟਰ ਵਿੱਖੇ ਮਰੀਜਾਂ ਦੇ ਇਲਾਜ ਬਾਰੇ ਵੀ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕੀਤੀ ਕਿ ਕੋਈ ਵੀ ਨਸ਼ੇ ਦਾ ਆਦੀ ਵਿਅਕਤੀ  ਆਪਣੀ ਇੱਛਾ ਅਨੁਸਾਰ ਇੱਕ ਮਹੀਨਾ ਦਾਖਿਲ ਰਹਿ ਕੇ ਮੁਫਤ ਇਲਾਜ ਕਰਵਾ ਸਕਦਾ ਹੈ, ਕਿਉਕਿ ਨਸ਼ਾ ਘਰ ਰਹਿ ਕੇ ਨਹੀਂ ਛੱਡਿਆ ਜਾ ਸਕਦਾ, ਨਸ਼ੇ ਨੂੰ ਛੱਡਣ ਲਈ ਮਨੋਰੋਗਾਂ ਦੇ ਡਾਕਟਰ ਅਤੇ ਨਸ਼ੇ ਛੁਡਾਓ ਕੇਂਦਰਾਂ ਤੱਕ ਪਹੁੰਚ ਕਰਨੀ ਜਰੂਰੀ ਹੈ।
ਇਸ ਮੌਕੇ ਤੇ ਸ਼੍ਰੀ ਪਰੀਕਸ਼ਿਤ ਗਾਂਧੀ (ਸਕੂਲ ਇੰਚਾਰਜ) ਨੇ ਵਿਦਿਆਰਥੀਆਂ ਨੂੰ ਨਸ਼ੇ ਦੇ ਪ੍ਰਤੀ ਜਾਗਰੂਕ ਕੀਤਾ ਅਤੇ ਰੈੱਡ ਕਰਾਸ ਟੀਮ ਦਾ ਧੰਨਵਾਦ ਕਰਦਿਆਂ ਕਿਹਾ ਕਿ ਕੇਂਦਰ ਵਲੋਂ ਦਿੱਤੀ ਜਾਣਕਾਰੀ ਨੂੰ ਸਾਨੂੰ ਆਪਣੀ ਜਿੰਦਗੀ ਵਿੱਚ ਅਮਲ ਵਿੱਚ ਲਿਆਉਣਾ ਚਾਹੀਦਾ ਹੈ ਤਾਂ ਜੋ ਅਸੀਂ ਨਸ਼ਿਆਂ ਵਰਗੀਆਂ ਸਮਾਜਿਕ ਬੁਰੀਆਂ ਤੋਂ ਜਾਗਰੂਕ ਰਹੀਏ। 
ਇਸ ਮੌਕੇ ਤੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੇ ਪੰਜਾਬ/ਦੇਸ਼ ਨੂੰ ਨਸ਼ਾ ਮੁਕਤ ਕਰਨ ਦਾ ਪ੍ਰਣ ਲਿਆ। ਇਸ ਮੌਕੇ ਤੇ ਪਰਿਧਾ ਵਾਲੀਆ (ਅਧਿਆਪਕ), ਪਰਵੇਸ਼ ਕੁਮਾਰ,ਰਣਜੀਤ ਕੌਰ(ਆਂਗਣਵਾੜੀ ਵਰਕਰ), ਸਰੋਜ ਰਾਣੀ, ਨਿਰਮਲ ਸਿੰਘ, ਪਿਆਰਾ ਲਾਲ, ਸੁਰਜੀਤ ਕੌਰ, ਰੋਹਿਤ, ਹੋਰ ਪਿੰਡ ਵਾਸੀ ਅਤੇ ਵਿਦਿਆਰਥੀ ਹਾਜਿਰ ਸਨ।