ਐਸ ਏ ਐਸ ਨਗਰ, 27 ਨਵੰਬਰ:- ਨੰਨ੍ਹੇ ਮਣਕੇ ਪਲੇਅ ਵੇਅ ਐਂਡ ਫਾਊਂਡੇਸ਼ਨ ਅਤੇ ਪੈਰਾਗਾਨ ਸੀਨੀਅਰ ਸੈਕੰਡਰੀ ਸਕੂਲ, ਸੈਕਟਰ 69, ਮੁਹਾਲੀ ਦੇ ਪ੍ਰੀ ਨਰਸਰੀ ਤੋਂ ਚੌਥੀ ਤੱਕ ਦੇ ਬੱਚਿਆਂ ਨੂੰ ਬਾਬਾ ਹਨੁਮਾਨ ਸਿੰਘ ਜੀ ਦੇ ਜਨਮ ਦਿਵਸ ਦੀ ਖੁਸ਼ੀ ਵਿੱਚ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਸਾਹਿਬ ਵਿਖੇ ਅਧਿਆਪਕਾਂ ਦੀ ਅਗਵਾਈ ਹੇਠ ਦਰਸ਼ਨ ਕਰਨ ਲਈ ਲਿਜਾਇਆ ਗਿਆ।
ਸਕੂਲ ਦੇ ਬੁਲਾਰੇ ਨੇ ਦੱਸਿਆ ਕਿ ਛੋਟੇ-ਛੋਟੇ ਬੱਚਿਆਂ ਨੇ ਗੁਰੂ ਘਰ ਵਿੱਚ ਮੱਥਾ ਟੇਕ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।
ਨੰਨ੍ਹੇ ਮਣਕੇ ਪਲੇਅ ਵੇਅ ਅਤੇ ਪੈਰਾਗਾਨ 69 ਦੇ ਵਿਦਿਆਰਥੀਆਂ ਨੂੰ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਦਰਸ਼ਨ ਕਰਵਾਏ
