ਬੰਗਾ:- ਕਾਲਜ ਦੇ ਪ੍ਰਿੰਸੀਪਲ ਡਾ. ਇੰਦੂ ਰੱਤੀ ਹੁਰਾਂ ਦੀ ਯੋਗ ਅਗਵਾਈ ਹੇਠ, ਸਿੱਖ ਨੈਸ਼ਨਲ ਕਾਲਜ ਬੰਗਾ ਦੇ ਵਿਦਿਆਰਥੀਆਂ ਨੇ 12 ਅਗਸਤ ਨੂੰ ਆਰ.ਕੇ. ਆਰਿਆ ਕਾਲਜ, ਨਵਾਂਸ਼ਹਿਰ ਵਿਖੇ ਅੰਤਰਰਾਸ਼ਟਰੀ ਯੁਵਾ ਦਿਵਸ ਮੌਕੇ ਕਰਵਾਏ ਗਏ। HIV/AIDS ਅਤੇ ਨਸ਼ਿਆਂ ਸਬੰਧੀ ਰੈੱਡ ਰਨ ਮੈਰਾਥਾਨ ਜਾਗਰੂਕਤਾ ਪ੍ਰੋਗਰਾਮ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਪੁਜ਼ੀਸ਼ਨਾਂ ਹਾਸਲ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ।
ਇਸ ਪ੍ਰੋਗਰਾਮ ਵਿੱਚ ਵਿਦਿਆਰਥੀਆਂ ਦੀ ਸ਼ਮੂਲੀਅਤ ਕਾਲਜ ਦੇ ਰੈੱਡ ਰਿਬਨ ਕਲੱਬ ਕੋਆਰਡੀਨੇਟਰ ਪ੍ਰੋ. ਕਿਸ਼ੋਰ ਕੁਮਾਰ ਅਤੇ ਸਪੋਰਟਸ ਕੋਚ ਸ. ਜਸਵੀਰ ਸਿੰਘ ਭਾਰਟਾ ਵੱਲੋਂ ਕਰਵਾਈ ਗਈ। ਜਿਸ ਵਿੱਚ ਲੜਕੀਆਂ ਦੇ ਵਰਗ ਵਿੱਚ ਵਿਦਿਆਰਥਣ ਇੰਦਰਜੋਤ ਕੌਰ ਨੇ ਪਹਿਲਾ ਸਥਾਨ, ਜਦਕਿ ਲੜਕਿਆਂ ਦੇ ਵਰਗ ਵਿੱਚ ਸੁਕੀਰਤ ਨੇ ਪਹਿਲਾ, ਜਾਨਵੀਰ ਨੇ ਦੂਜਾ ਅਤੇ ਰਾਹੁਲ ਰਾਣਾ ਨੇ ਤੀਜਾ ਸਥਾਨ ਹਾਸਲ ਕੀਤਾ।
ਪ੍ਰਿੰਸੀਪਲ ਇੰਦੂ ਰੱਤੀ ਜੀ ਨੇ ਵਿਦਿਆਰਥੀਆਂ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੰਦਿਆਂ ਭਵਿੱਖ ਵਿੱਚ ਹੋਰ ਮਿਹਨਤ ਕਰਕੇ ਉੱਚੀਆਂ ਮੰਜ਼ਿਲਾਂ ਹਾਸਲ ਕਰਨ ਅਤੇ ਕਾਲਜ ਦਾ ਨਾਮ ਹੋਰ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਡਾ. ਹਰਜੋਤ ਸਿੰਘ, ਡਾ. ਅੰਮ੍ਰਿਤ ਕੌਰ ਅਤੇ ਕਾਲਜ ਸੁਪਰਡੈਂਟ ਸ. ਪਰਮਜੀਤ ਸਿੰਘ ਵੀ ਹਾਜ਼ਰ ਸਨ।
