ਨਵਾਂਸ਼ਹਿਰ (ਦੇਸ ਰਾਜ ਬਾਲੀ   ) - ਰੈੱਡ ਕਰਾਸ ਨਸ਼ਾ ਪੀੜ੍ਹਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ ਨਵਾਂਸ਼ਹਿਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ(ਲੜਕੀਆਂ) ਸਕੂਲ, ਪਿੰਡ ਨੌਰਾ (ਨਵਾਂਸ਼ਹਿਰ) ਵਿਖੇ "ਨਸ਼ਾ ਮੁਕਤ ਭਾਰਤ ਅਭਿਆਨ" ਤਹਿਤ ਜਾਗਰੂਕਤਾ ਕੈਂਪ ਲਗਾਇਆ ਗਿਆ । ਇਸ ਕੈਂਪ ਦੀ ਪ੍ਰਧਾਨਗੀ ਰਾਵਿਕਾ ਢਿੱਲੋਂ(ਪ੍ਰਿੰਸੀਪਲ) ਨੇ ਕੀਤੀ           ਇਸ ਮੌਕੇ ਤੇ ਸ਼੍ਰੀ ਚਮਨ ਸਿੰਘ, ਪ੍ਰੋਜੈਕਟ ਡਾਇਰੈਕਟਰ ਨੇ ਵਿਦਿਆਰਥੀਆਂ ਨੂੰ ਰੈੱਡ ਕਰਾਸ ਸੰਸਥਾ ਬਾਰੇ ਸੰਖੇਪ ਜਾਣਕਾਰੀ ਦਿੱਤੀ ਕਿ ਇਹ ਸੰਸਥਾ ਇਨਸਾਨੀਅਤ ਨੂੰ ਬਚਾਉਣ ਦਾ ਯਤਨ ਕਰਦੀ ਹੈ। ਰੈੱਡ ਕਰਾਸ ਵਲੋਂ ਨਸ਼ੇ ਤੋਂ ਪੀੜਤ ਨੌਜਵਾਨਾਂ ਦਾ ਇਲਾਜ ਕੀਤਾ ਜਾਦਾ ਹੈਂ । ਉਨਾਂ ਨੇ ਨਸ਼ਾ ਮੁਕਤ ਭਾਰਤ ਅਭਿਆਨ ਵਲੋਂ ਸ਼ੁਰੂ ਕੀਤੀ “ਤੰਬਾਕੂ ਮੁਕਤ ਯੂਥ ਅਭਿਆਨ” ਨੂੰ ਮੁੱਖ ਰੱਖਦਿਆ ਕਿਹਾ ਕਿ ਇਹ ਅਭਿਆਨ ਭਾਰਤ ਸਰਕਾਰ ਵਲੋਂ ਸ਼ੁਰੂ ਕੀਤਾ ਗਿਆ ਹੈ। ਤਾਂ ਕਿ ਲੋਕਾਂ ਵਿੱਚ ਤੰਬਾਕੂ ਦੀ ਵਰਤੋਂ ਨੂੰ ਬੰਦ ਕੀਤਾ ਜਾਵੇ, ਤੰਬਾਕੂ ਦੀ ਵਰਤੋਂ ਨਾਲ ਹੋਣ ਵਾਲੀਆਂ ਭਿਆਨਕ ਬਿਮਾਰੀਆਂ ਬਾਰੇ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾ ਸਕੇ, ਤਾਂ ਕਿ ਲੋਕ ਇਸ ਦੀ ਵਰਤੋਂ ਕਰਨਾ ਬੰਦ ਕਰਨ। ਉਨ੍ਹਾਂ ਨੇ ਕਿਹਾ ਕਿ ਤੰਬਾਕੂ ਦਾ ਸੇਵਨ ਚਾਹੇ ਸਿਗਰਟ, ਬੀੜੀ, ਗੁਟਕਾ ਜਾਂ ਚਬਾਉਣ ਵਾਲਾ ਤੰਬਾਕੂ ਹੋਵੇ, ਸਰੀਰ ਲਈ ਬਹੁਤ ਜ਼ਿਆਦਾ ਖਤਰਨਾਕ ਅਤੇ ਜਾਨਲੇਵਾ ਹੈ। ਤੰਬਾਕੂ ਨਾਲ ਫੇਫੜਿਆਂ ਦਾ ਕੈਂਸਰ, ਮੂੰਹ ਦਾ ਕੈਂਸਰ, ਗਲੇ ਅਤੇ ਜੀਭ ਦਾ ਕੈਂਸਰ ਹੋਣ ਦਾ ਗੰਭੀਰ ਖਤਰਾ ਹੁੰਦਾ ਹੈ। ਚਬਾਉਣ ਵਾਲਾ ਤੰਬਾਕੂ ਸਿੱਧੇ ਮੂੰਹ ਦੇ ਸੈੱਲਾਂ ਨੂੰ ਨੁਕਸਾਨ ਪਹੁੰਚਾ ਕੇ ਜ਼ਖ਼ਮ ਪੈਦਾ ਕਰਦਾ ਹੈ ਜੋ ਬਾਅਦ ਵਿੱਚ ਕੈਂਸਰ ਦਾ ਰੂਪ ਲੈ ਲੈਂਦੇ ਹਨ। ਤੰਬਾਕੂ ਦੀ ਵਰਤੋਂ ਬਲੱਡ ਪ੍ਰੈਸ਼ਰ ਨੂੰ ਵਧਾਉਂਦਾ ਹੈ ਅਤੇ ਦਿਲ ਦੇ ਦੌਰੇ ਦਾ ਖਤਰਾ ਕਈ ਗੁਣਾ ਵਧਾ ਦਿੰਦਾ ਅੰਤ ਵਿੱਚ ਸ਼੍ਰੀਮਤੀ ਕਮਲਜੀਤ ਕੌਰ,ਕੌਂਸਲਰ ਨੇ ਕੇਂਦਰ ਦੇ ਕੰਮਾਂ ਬਾਰੇ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਜੇਕਰ ਕੋਈ ਵਿਅਕਤੀ ਨਸ਼ੇ ਦਾ ਆਦੀ ਹੈ, ਉਹ ਆਪਣੀ ਇੱਛਾ ਅਨੁਸਾਰ ਇੱਕ ਮਹੀਨਾ ਸੈਂਟਰ ਵਿਖੇ ਦਾਖਿਲ ਹੋ ਕੇ ਮੁਫਤ ਇਲਾਜ ਕਰਵਾ ਸਕਦਾ ਹੈ। ਉਨਾਂ ਨੇ ਤੰਬਾਕੂ ਅਤੇ ਨਸ਼ੇ ਨਾ ਕਰਨ ਲਈ ਪ੍ਰਣ ਦਿਵਾਇਇਸ ਮੌਕੇ ਤੇ ਸ਼੍ਰੀ ਬਲਦੇਵ ਸਿੰਘ ਸਿੱਧੂ(ਕੈਂਪਸ ਮੈਨੇਜਰ) ਨੇ ਆਪਣੇ ਵਿਚਾਰ ਪੇਸ਼ ਕੀਤੇ ਅਤੇ ਵਿਦਿਆਰਥੀਆਂ ਨੂੰ ਨਸ਼ੇ ਤੋਂ ਦੂਰ ਰਹਿਣ ਦੀ ਅਪੀਲ ਕੀਤੀ । ਇਸ ਮੌਕੇ ਤੇ ਸ਼੍ਰੀਮਤੀ ਰਾਵਿਕਾ ਢਿੱਲੋਂ(ਪ੍ਰਿੰਸੀਪਲ) ਨੇ ਰੈੱਡ ਕਰਾਸ ਟੀਮ ਦਾ ਧੰਨਵਾਦ ਕੀਤਾ ਅਤੇ ਭਰੋਸਾ ਦਿਵਾਇਆ ਕਿ ਸਕੂਲ ਵਿੱਚ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਲਗਵਾਉਦੇ ਰਹਿਣਗੇ। ਇਸ ਮੌਕੇ ਤੇ ਪਰਵੇਸ਼ ਕੁਮਾਰ, ਸਕੂਲ ਸਟਾਫ ਮੈਂਬਰ ਜਸਵੀਰ ਚੰਦ, ਸੰਦੀਪ ਸਿੰਘ, ਬਲਵਿੰਦਰ ਸਿੰਘ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਮੌਜੂਦ ਸਨ। ਆ।

ਹੈ।

।