ਪਟਿਆਲਾ, 27 ਅਗਸਤ:- ਵਿਦਿਆਰਥੀਆਂ ਦੀ ਸੁਰੱਖਿਆ, ਬਚਾਅ, ਸਨਮਾਨ ਅਤੇ ਖੁਸ਼ਹਾਲੀ ਦੇ ਹਿੱਤ ਵਿੱਚ ਕੈਰੀਅਰ ਅਕੈਡਮੀ ਸੀਨੀਅਰ ਸੈਕੰਡਰੀ ਸਕੂਲ ਵੱਲੋਂ ਡਾਇਰੈਕਟਰ ਡਾਕਟਰ ਅਰੁਣ ਭਾਟੀਆ ਦੀ ਅਗਵਾਈ ਹੇਠ ਜੰਗੀ ਪੱਧਰ ’ਤੇ ਯਤਨ ਕੀਤੇ ਜਾ ਰਹੇ ਹਨ। ਇਸੇ ਸਬੰਧ ਵਿੱਚ ਪੰਜਾਬ ਪੁਲਿਸ ਆਵਾਜਾਈ ਸਿੱਖਿਆ ਸੈਲ ਦੇ ਇੰਸਪੈਕਟਰ ਸਰਬਜੀਤ ਕੌਰ, ਏਐਸਆਈ ਰਾਮ ਸਰਨ ਅਤੇ ਫਸਟ ਏਡ ਸੇਫਟੀ ਸਿਹਤ ਜਾਗਰੂਕਤਾ ਮਿਸ਼ਨ ਦੇ ਚੀਫ ਟ੍ਰੇਨਰ ਸ਼੍ਰੀ ਕਾਕਾ ਰਾਮ ਵਰਮਾ ਰਾਹੀਂ ਜਾਗਰੂਕਤਾ ਪ੍ਰੋਗਰਾਮ ਕਰਵਾਏ ਗਏ।
ਜਾਣਕਾਰੀ ਦਿੰਦੇ ਹੋਏ ਪ੍ਰਿੰਸੀਪਲ ਸ਼੍ਰੀਮਤੀ ਪ੍ਰਭਜੋਤ ਕੌਰ ਨੇ ਦੱਸਿਆ ਕਿ ਪੁਲਿਸ ਅਧਿਕਾਰੀਆਂ ਵੱਲੋਂ ਆਵਾਜਾਈ, ਪੋਕਸੋ ਐਕਟ, ਕਿਡਨੈਪਿੰਗ, ਘਰੋਂ ਭੱਜਣ, ਨਸ਼ਿਆਂ, ਅਪਰਾਧਾਂ ਅਤੇ ਸਾਇਬਰ ਲਾਲਚ ਵਿੱਚ ਫਸਣ ਕਾਰਨ ਹੋ ਰਹੀਆਂ ਬਰਬਾਦੀਆਂ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ ਗਈ।
ਸ਼੍ਰੀ ਕਾਕਾ ਰਾਮ ਵਰਮਾ ਵੱਲੋਂ ਫਸਟ ਏਡ, ਸੀਪੀਆਰ, ਫਾਇਰ ਸੇਫਟੀ, ਸਿਲੰਡਰਾਂ ਦੀ ਵਰਤੋਂ, ਗੈਸਾਂ, ਬਿਜਲੀ ਅਤੇ ਪੈਟਰੋਲੀਅਮ ਪਦਾਰਥਾਂ ਦੀ ਦੁਰਵਰਤੋਂ ਕਾਰਨ ਹੋ ਰਹੇ ਨੁਕਸਾਨਾਂ ਨੂੰ ਰੋਕਣ ਅਤੇ ਪੀੜਤਾਂ ਦੀ ਮਦਦ ਕਰਨ ਸਬੰਧੀ ਟ੍ਰੇਨਿੰਗ ਦਿੱਤੀ ਗਈ।
ਡਾਕਟਰ ਅਰੁਣ ਭਾਟੀਆ, ਡਾਇਰੈਕਟਰ ਨੇ ਧੰਨਵਾਦ ਕਰਦੇ ਹੋਏ ਕਿਹਾ ਕਿ ਬੱਚਿਆਂ ਦੀ ਸੁਰੱਖਿਆ, ਸਨਮਾਨ, ਖੁਸ਼ਹਾਲੀ, ਉਨਤੀ ਅਤੇ ਭਵਿੱਖ ਦੀਆਂ ਚੁਣੌਤੀਆਂ ਬਾਰੇ ਜਾਗਰੂਕ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।
ਫਸਟ ਏਡ ਸੀਪੀਆਰ ਫਾਇਰ ਸੇਫਟੀ ਕ੍ਰਾਈਮ ਨਸ਼ਿਆਂ ਘਰੋਂ ਭੱਜਣ ਸਬੰਧੀ ਵਿਦਿਆਰਥੀਆਂ ਨੂੰ ਜਾਗਰੂਕ ਕਰਵਾਇਆ ਪ੍ਰਿੰਸੀਪਲ ਪ੍ਰਭਜੋਤ ਕੌਰ
