ਅੰਮ੍ਰਿਤਸਰ- ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੋ ਦਿਨਾ ਦੌਰਾ ਕਰਨ ਮਗਰੋਂ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਭੂਪੇਸ਼ ਬਘੇਲ ਨੇ ਅੱਜ ਆਖਿਆ ਕਿ ਜੇਕਰ ਪੰਜਾਬ ਅਤੇ ਕੇਂਦਰ ਸਰਕਾਰ ਨੇ ਆਪਸੀ ਤਾਲਮੇਲ ਨਾਲ ਕੰਮ ਕੀਤਾ ਹੁੰਦਾ ਤਾਂ ਪੰਜਾਬ ਵਿੱਚ ਆਈ ਇਸ ਤ੍ਰਾਸਦੀ ਨਾਲ ਇੰਨਾ ਵੱਡਾ ਨੁਕਸਾਨ ਨਾ ਹੁੰਦਾ। ਉਨ੍ਹਾਂ ਕਿਹਾ ਕਿ ਉਹ ਇਸ ਦੌਰੇ ਸਬੰਧੀ ਸਮੁੱਚੀ ਰਿਪੋਰਟ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਨੂੰ ਦੇਣਗੇ।
ਬਘੇਲ ਨੇ ਅੱਜ ਅੰਮ੍ਰਿਤਸਰ ਅਤੇ ਗੁਰਦਾਸਪੁਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਹੈ ਅਤੇ ਪੀੜਤ ਲੋਕਾਂ ਨੂੰ ਮਿਲੇ ਹਨ। ਇਸ ਤੋਂ ਪਹਿਲਾਂ ਬੀਤੇ ਕੱਲ੍ਹ ਤਰਨ ਤਾਰਨ ਤੇ ਹੋਰ ਪ੍ਰਭਾਵਿਤ ਜ਼ਿਲ੍ਹਿਆਂ ਦੇ ਇਲਾਕੇ ਦਾ ਦੌਰਾ ਕੀਤਾ ਹੈ। ਉਨ੍ਹਾਂ ਦੇ ਨਾਲ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਭਗਵੰਤ ਪਾਲ ਸਿੰਘ ਸੱਚਰ, ਓਪੀ ਸੋਨੀ, ਹਰਪ੍ਰਤਾਪ ਸਿੰਘ ਅਜਨਾਲਾ ਤੇ ਹੋਰ ਹਾਜ਼ਰ ਸਨ।
ਪੰਜਾਬ ਤੇ ਕੇਂਦਰ ਸਰਕਾਰ ’ਚ ਤਾਲਮੇਲ ਦੀ ਘਾਟ ਕਰਕੇ ਇੰਨਾ ਵੱਡਾ ਨੁਕਸਾਨ ਹੋਇਆ: ਬਘੇਲ
