ਐਸ ਏ ਐਸ ਨਗਰ, 4 ਸਤੰਬਰ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁਹਾਲੀ ਦੇ ਫੇਜ਼ 7 ਦੇ ਸਨਅਤੀ ਖੇਤਰ ਵਿਖੇ ਸਨਅਤਕਾਰਾਂ ਨਾਲ ਅਤੇ ਸੈਕਟਰ 78 ਵਿਖੇ ਰੀਅਲ ਅਸਟੇਟ ਕਾਰੋਬਾਰੀਆਂ ਅਤੇ ਨਿਵੇਸ਼ਕਾਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਸਨਅਤਕਾਰਾਂ ਅਤੇ ਨਿਵੇਸ਼ਕਾਂ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਦੀ ਸਥਿਤੀ ਅਤੇ ਲੋਕਾਂ ਦੇ ਦਰਦ ਬਾਰੇ ਜਾਣਕਾਰੀ ਦਿੱਤੀ।
ਉਨ੍ਹਾਂ ਕਿਹਾ ਕਿ ਉਹ ਅਕਾਲੀ ਦਲ ਦੇ ਵਰਕਰਾਂ ਨਾਲ ਪਹਿਲੇ ਦਿਨ ਤੋਂ ਹੜ੍ਹ ਪੀੜਤ ਖੇਤਰਾਂ ਵਿੱਚ ਵਿਚਰ ਰਹੇ ਹਨ। ਲੋਕਾਂ ਨੂੰ ਲੋੜ ਅਨੁਸਾਰ ਰਸਦਾਂ ਅਤੇ ਵਸਤਾਂ ਮੁਹੱਈਆ ਕਰਵਾ ਰਹੇ ਹਨ। ਉਨ੍ਹਾਂ ਕਿਹਾ ਕਿ ਹੜ੍ਹ ਸਰਕਾਰ ਦੀ ਨਾਲਾਇਕੀ ਦਾ ਸਿੱਟਾ ਹਨ ਅਤੇ ਜੇਕਰ 2023 ਦੇ ਹੜ੍ਹਾਂ ਤੋਂ ਸਰਕਾਰ ਨੇ ਕੋਈ ਸਬਕ ਸਿੱਖਿਆ ਹੁੰਦਾ ਤਾਂ ਅੱਜ ਪੰਜਾਬ ਨੂੰ ਇਹ ਦਿਨ ਨਹੀਂ ਵੇਖਣੇ ਪੈਣੇ ਸਨ। ਸੁਖਬੀਰ ਬਾਦਲ ਨੇ ਕਿਹਾ ਕਿ ਅੱਜ ਸਾਰਿਆਂ ਨੂੰ ਹੜ੍ਹ ਪੀੜਤਾਂ ਨਾਲ ਖੜ੍ਹਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਸ਼ੂਆਂ ਲਈ ਚਾਰੇ ਦੀ ਬਹੁਤ ਵੱਡੀ ਲੋੜ ਹੈ।
ਉਨ੍ਹਾਂ ਕਿਹਾ ਕਿ ਅਕਾਲੀ ਦਲ ਵੱਲੋਂ ਜਲੰਧਰ ਵਿਖੇ ਬਾਕਾਇਦਾ ਰਾਹਤ ਕੈਂਪ ਚਲਾਉ ਕੇ ਲੋਕਾਂ ਦੀ ਮੰਗ ਦੀ ਪੂਰਤੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਮੁੱਚੇ ਪੰਜਾਬ ਵਿੱਚੋਂ ਅਕਾਲੀ ਵਰਕਰ ਰਾਹਤ ਸਮੱਗਰੀ ਭੇਜ ਰਹੇ ਹਨ। ਇਸ ਮੌਕੇ ਸਨਅਤਕਾਰਾਂ ਅਤੇ ਨਿਵੇਸ਼ਕਾਂ ਵੱਲੋਂ ਸੁਖਬੀਰ ਬਾਦਲ ਦੀ ਪ੍ਰੇਰਣਾ 'ਤੇ ਹੜ੍ਹ ਪੀੜਤ ਖੇਤਰਾਂ ਵਿਖੇ ਪਸ਼ੂਆਂ ਲਈ 50 ਟਰੱਕ ਫੀਡ ਅਤੇ ਪਸ਼ੂ ਆਚਾਰ ਭੇਜਣ ਦਾ ਫੈਸਲਾ ਕੀਤਾ ਗਿਆ। ਇਨ੍ਹਾਂ ਵਸਤਾਂ 'ਤੇ ਪੰਜਾਹ ਲੱਖ ਦੇ ਕਰੀਬ ਰਾਸ਼ੀ ਖਰਚ ਹੋਵੇਗੀ, ਜਿਹੜੀ ਸਨਅਤਕਾਰਾਂ ਅਤੇ ਕਾਰੋਬਾਰੀਆਂ ਵੱਲੋਂ ਅਦਾ ਕੀਤੀ ਜਾਵੇਗੀ।
ਇਸ ਮੌਕੇ ਅਕਾਲੀ ਦਲ ਦੇ ਜਨਰਲ ਸਕੱਤਰ ਡਾ. ਦਲਜੀਤ ਸਿੰਘ ਚੀਮਾ, ਮੁਹਾਲੀ ਜ਼ਿਲ੍ਹੇ ਦੇ ਪ੍ਰਧਾਨ ਪਰਵਿੰਦਰ ਸਿੰਘ ਸੋਹਾਣਾ, ਤੇਜਿੰਦਰ ਸਿੰਘ ਮਿੱਡੂਖੇੜਾ, ਹਰਮਨਪ੍ਰੀਤ ਸਿੰਘ ਪ੍ਰਿੰਸ, ਪਰਮਜੀਤ ਸਿੰਘ ਕਾਹਲੋਂ, ਪ੍ਰਿਥੀਪਾਲ ਸਿੰਘ ਬੋਪਾਰਾਏ, ਜਸਬੀਰ ਸਿੰਘ ਜੱਸਾ, ਹਰਪ੍ਰੀਤ ਸਿੰਘ ਡਡਵਾਲ, ਸਰਬਜੀਤ ਸਿੰਘ ਪਾਰਸ, ਸੁਖਵਿੰਦਰ ਸਿੰਘ ਛਿੰਦੀ, ਗੁਰਮੀਤ ਸਿੰਘ ਭਾਟੀਆ, ਡਾ. ਕਰਨਪ੍ਰੀਤ ਸਿੰਘ, ਹਰਜੀਤ ਸਿੰਘ, ਜਗਦੀਪ ਸਿੰਘ, ਇਕਬਾਲ ਸਿੰਘ, ਜਸਦੀਪ ਸਿੰਘ ਬਰਾੜ, ਮਨਵੀਰ ਸਿੰਘ ਸਿੱਧੂ, ਜਸਪ੍ਰੀਤ ਸਿੰਘ ਸੋਨੀ ਬੜੀ, ਰਮਨਦੀਪ ਸਿੰਘ ਬਾਵਾ, ਕਰਮ ਸਿੰਘ ਬੱਬਰ, ਮਨਜੀਤ ਸਿੰਘ ਮਾਨ, ਪ੍ਰਦੀਪ ਭਾਰਜ, ਗੁਰਵਿੰਦਰ ਸਿੰਘ ਬਾਕਰਪੁਰ, ਬਿਕਰਮਜੀਤ ਸਿੰਘ ਗੀਗੇਮਾਜਰਾ, ਬਲਵਿੰਦਰ ਸਿੰਘ ਲਖਨੌਰ, ਅਵਤਾਰ ਸਿੰਘ ਦਾਊਂ, ਗੁਰਦੀਪ ਸਿੰਘ ਵਿੱਕੀ ਮਨੋਲੀ ਸਾਰੇ ਸਰਕਲ, ਕੇਸਰ ਸਿੰਘ ਬਲੌਂਗੀ, ਗੁਰਮੀਤ ਸਿੰਘ ਮੋਲੀ, ਜਸਪਾਲ ਸਿੰਘ ਸੋਹਾਣਾ, ਹਰਵਿੰਦਰ ਸਿੰਘ ਨੰਬਰਦਾਰ ਸੋਹਾਣਾ, ਬਲਜੀਤ ਸਿੰਘ ਦੈੜੀ ਹਾਜ਼ਰ ਸਨ।
ਸੁਖਬੀਰ ਬਾਦਲ ਵੱਲੋਂ ਮੁਹਾਲੀ ਦੇ ਸਨਅਤਕਾਰਾਂ ਅਤੇ ਨਿਵੇਸ਼ਕਾਂ ਨਾਲ ਮੀਟਿੰਗ ਹੜ੍ਹ ਪੀੜਤ ਖੇਤਰਾਂ ਲਈ 50 ਟਰੱਕ ਪਸ਼ੂਆਂ ਦਾ ਆਚਾਰ ਅਤੇ ਫੀਡ ਭੇਜਣ ਦਾ ਫੈਸਲਾ
