ਪੀ ਐੱਮ ਸ਼੍ਰੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸਨੋਰ ਵਿਖੇ ਪੰਜਾਬ ਸਟੇਟ ਸਾਇੰਸ ਟੈਕਨਾਲੋਜੀ ਦੇ ਵਿਸ਼ਾ ਮਾਹਿਰਾਂ ਦੀ ਅਗਵਾਈ ਹੇਠ ਵਿਦਿਆਰਥੀਆਂ ਅਧਿਆਪਕਾਂ ਅਤੇ ਮਾਪਿਆਂ ਨੂੰ ਤਰ੍ਹਾਂ ਤਰ੍ਹਾਂ ਦੇ ਪ੍ਰੈਕਟਿਕਲ ਕਰਵਾਕੇ ਟ੍ਰੇਨਿੰਗ ਦਿੱਤੀ। ਪ੍ਰਿੰਸੀਪਲ ਸ਼੍ਰੀਮਤੀ ਕਰਮਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਸਿਖਿਆ ਮੰਤਰਾਲੇ ਵੱਲੋਂ, ਪੰਜਾਬ ਨੂੰ ਸਿਹਤਮੰਦ ਤਦੰਰੁਸਤ ਸੁਰੱਖਿਆ ਖੁਸ਼ਹਾਲ ਅਤੇ ਰੰਗਲਾ ਪੰਜਾਬ ਬਣਾਉਣ ਲਈ, ਨਾ ਵਰਤੋਂ ਵਾਲੀਆਂ ਵਸਤੂਆਂ ਨੂੰ ਨਿਵੇਕਲੇ ਢੰਗ ਤਰੀਕਿਆਂ ਨਾਲ ਸੁੰਦਰ ਸੋਹਣੇ ਅਤੇ ਉਪਯੋਗੀ ਬਣਾਕੇ, ਜਿਥੇ ਘਰਾਂ ਸਿਖਿਆ ਸੰਸਥਾਵਾਂ ਵਿਖੇ ਸਜਾਵਟਾਂ ਹਿੱਤ ਵਰਤਿਆ ਜਾ ਸਕਦਾ ਹੈ ਉਥੇ ਇਨ੍ਹਾਂ ਦੀ ਖਰੀਦ ਵੇਚ ਕਰਕੇ ਸਵੈ ਰੁਜ਼ਗਾਰ ਰਾਹੀਂ ਕਾਰੋਬਾਰ ਸ਼ੁਰੂ ਕਰਕੇ ਧੰਨ ਦੌਲਤ ਸ਼ੋਹਰਤ ਹਾਸਲ ਕੀਤੇ ਜਾ ਸਕਦੇ ਹਨ।
ਪ੍ਰੋਗਰਾਮ ਕੌਆਰਡੀਨੇਟਰ ਸ਼੍ਰੀਮਤੀ ਹਰਵਿੰਦਰ ਕੌਰ ਸਾਇੰਸ ਅਧਿਆਪਕਾ ਨੇ ਦੱਸਿਆ ਕਿ ਇਸ ਮੌਕੇ ਨਗਰ ਨਿਗਮ ਤੋਂ ਸ਼੍ਰੀ ਰਘਬੀਰ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਨੇ ਕੂੜੇ ਕਰਕਟ ਨੂੰ ਉਪਯੋਗੀ ਸਜਾਵਟੀ ਬਣਾਉਣ ਦੀ ਤਿੰਨ ਆਰ ਭਾਵ reuse Reduce & Recycling) ਪ੍ਰਕਿਰਿਆ ਦੀ ਟ੍ਰੇਨਿੰਗ ਦਿੱਤੀ। ਪੁਰਾਣੇ ਕੱਪੜਿਆਂ ਦੇ ਬੈਗ ਬਣਾਕੇ, ਪਲਾਸਟਿਕ ਦੀ ਵਰਤੋਂ ਘਟਾਉਣ ਦੀ ਵੱਡਮੁੱਲੀ ਜਾਣਕਾਰੀ ਦਿੱਤੀ।
ਪ੍ਰਿੰਸੀਪਲ ਡਾਕਟਰ ਕਰਮਜੀਤ ਕੌਰ ਨੇ ਧੰਨਵਾਦ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੇ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਇਨ੍ਹਾਂ ਵਿਸ਼ੇਸ਼ ਢੰਗ ਤਰੀਕਿਆਂ ਨਾਲ ਘਰਾਂ ਵਿੱਚ ਬੈਠਕੇ, ਆਪਣੇ ਆਪ ਨੂੰ ਆਤਮ ਨਿਰਭਰ ਬਣਾਉਣ ਲਈ ਉਤਸ਼ਾਹਿਤ ਕੀਤਾ ਉਥੇ ਪ੍ਰਦੂਸ਼ਣ ਅਤੇ ਪਲਾਸਟਿਕ ਦੀ ਵਰਤੋਂ ਘਟਾਉਣ, ਅਤੇ ਸਵੈ ਰੁਜ਼ਗਾਰ ਰਾਹੀਂ ਕਾਰੋਬਾਰ ਸ਼ੁਰੂ ਕਰਨ ਲਈ ਬਹੁਤ ਲਾਭਦਾਇਕ ਸਿੱਧ ਹੋ ਸਕਦਾ ਹੈ।
ਵਿਦਿਆਰਥੀਆਂ ਅਤੇ ਮਾਪਿਆਂ ਨੇ ਧੰਨਵਾਦ ਕਰਦੇ ਹੋਏ ਕਿਹਾ ਕਿ ਡਾਕਟਰ ਕਰਮਜੀਤ ਕੌਰ ਪ੍ਰਿੰਸੀਪਲ ਮੈਡਮ ਅਤੇ ਸਾਰੇ ਅਧਿਆਪਕਾਂ ਵਲੋਂ ਬੱਚਿਆਂ ਨੂੰ ਸਿਹਤ ਤੰਦਰੁਸਤੀ ਅਰੋਗਤਾ ਸੁਰੱਖਿਆ ਸਨਮਾਨ ਖੁਸ਼ਹਾਲੀ ਉਨਤੀ ਲਈ ਲਗਾਤਾਰ ਜਾਗਰੂਕ ਕਰਕੇ ਬੱਚਿਆਂ ਦੇ ਭਵਿੱਖ ਨੂੰ ਖੁਸ਼ਹਾਲ ਬਣਾਉਣ ਲਈ ਪ੍ਰਸੰਸਾਯੋਗ ਉਪਰਾਲੇ ਕੀਤੇ ਜਾ ਰਹੇ ਹਨ।
ਬੇਕਾਰ ਸਾਮਾਨ ਨੂੰ ਉਪਯੋਗੀ ਸਜਾਵਟੀ ਜਾ ਖਰੀਦ ਵੇਚ ਹਿੱਤ ਤਿਆਰ ਕਰਨ ਦੇ ਢੰਗ ਤਰੀਕੇ ਸਿਖਾਏ ਪ੍ਰਿੰਸੀਪਲ ਕਰਮਜੀਤ ਕੌਰ
