ਗੜਸ਼ੰਕਰ,30 ਮਾਰਚ- ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਵੱਲੋਂ ਬਦਲੀ ਪ੍ਰਕਿਰਿਆ ਜਲਦੀ ਸ਼ੁਰੂ ਕਰਨ ਅਤੇ ਤਰੱਕੀਆਂ ਸਮੇਂ ਤੇ ਨਿਯੁਕਤੀ ਵੇਲੇ ਅਧਿਆਪਕਾਂ ਨੂੰ ਦੂਰ ਦੂਰ ਦਿੱਤੇ ਸਟੇਸ਼ਨ ਵਾਲੇ ਅਧਿਆਪਕਾਂ ਨੂੰ ਬਦਲੀ ਪ੍ਰੀਖਿਆ ਵਿੱਚ ਮੌਕਾ ਦੇਣ ਦੀ ਮੰਗ ਕੀਤੀ ਹੈ| ਇਸ ਸਬੰਧੀ ਬਿਆਨ ਜਾਰੀ ਕਰਦਿਆਂ ਹੋਇਆਂ ਡੀਟੀਐਫ ਦੇ ਸੰਯੁਕਤ ਸਕੱਤਰ ਮੁਕੇਸ਼ ਕੁਮਾਰ ਤੇ ਜਿਲਾ ਪ੍ਰਧਾਨ ਸੁਖਦੇਵ ਡਾਨਸੀਵਾਲ ਨੇ ਕਿਹਾ ਕਿ ਜਨਤਕ ਸਿੱਖਿਆ ਵਿੱਚ ਕ੍ਰਾਂਤੀ ਲਿਆਉਣ ਦਾ ਦਾਅਵਾ ਕਰਨ ਵਾਲੀ ਆਪ ਸਰਕਾਰ ਵੱਲੋਂ ਮਾਸਟਰ ਤੋਂ ਲੈਕਚਰਾਰ ਕਾਡਰ ਦੀ ਤਰੱਕੀ ਪ੍ਰਕਿਰਿਆ ਦੌਰਾਨ ਮੁੱਖ ਤੌਰ 'ਤੇ ਸਕੂਲ ਆਫ ਐਮੀਨੈਂਸ ਸਮੇਤ ਕੁਝ ਕੁ ਚੋਣਵੇਂ ਸਕੂਲਾਂ ਨੂੰ ਸਟੇਸ਼ਨ ਚੋਣ ਲਈ ਪੇਸ਼ ਕਰਕੇ ਦੂਰ ਦੂਰ ਸ਼ਟੇਸ਼ਨ ਚੁਣਨ ਲਈ ਮਜਬੂਰ ਕੀਤਾ ਸੀ ਜਦਕਿ ਪੰਜਾਬ ਦੇ ਬਾਕੀ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਵੀ ਲੈਕਚਰਾਰ ਦੀਆਂ ਹਜ਼ਾਰਾਂ ਅਸਾਮੀਆਂ ਖਾਲੀ ਸਨ।
ਤੇ ਹੁਣ ਵੀ ਬਦਲੀ ਸਿਰਫ ਐਮੀਨੈਂਸ ਸਕੂਲਾਂ ਵਿੱਚ ਬਦਲੀ ਲਈ ਹੀ ਮੌਕਾ ਦਿੱਤਾ ਹੈ ਜੋ ਕਿ ਬਦਲੀ ਕਰਵਾਉਣ ਵਾਲੇ ਸਮੂਹ ਅਧਿਆਪਕਾਂ ਨਾਲ ਧੱਕਾ ਹੈ ਸਿੱਖਿਆ ਵਿਭਾਗ ਦੇ ਇਸ ਫੈਸਲੇ ਨਾਲ ਜਿੱਥੇ ਕਈ ਸਾਲਾਂ ਤੋਂ ਤਰੱਕੀ ਦੀ ਉਡੀਕ ਕਰ ਰਹੇ ਅਧਿਆਪਕਾਂ ਨੂੰ ਦੂਰ-ਦੁਰਾਡੇ ਦੇ ਸਟੇਸ਼ਨ ਛੱਡਣ ਲਈ ਮਜ਼ਬੂਰ ਹੋਏ ਸਨ ਉਥੇ ਕੁਝ ਚੋਣਵੇਂ ਸਕੂਲਾਂ ਨੂੰ ਤਰਜੀਹ ਦੇਣ ਨਾਲ ਬਾਕੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਸਿੱਖਿਆ ਦਾ ਨੁਕਸਾਨ ਹੋਇਆ ਹੈ।
ਇਸੇ ਤਰਾਂ ਪਿਛਲੇ ਸਮੇਂ ਵਿੱਚ ਨਵੀਂ ਨਿਯੁਕਤੀ ਵੇਲੇ ਵੀ ਨਵਨਿਯੁਕਤ ਅਧਿਆਪਕਾਂ ਨੂੰ ਉਹਨਾਂ ਦੇ ਜੱਦੀ ਜਿਲਿਆਂ ਵਿੱਚ ਖਾਲੀ ਪੋਸਟਾਂ ਹੋਣ ਦੇ ਬਾਵਜੂਦ ਘਰ ਤੋਂ ਦੂਰ ਦੂਰ ਸਟੇਸ਼ਨ ਦਿੱਤੇ ਗਏ ਹਨ ਜਿਸ ਵਿੱਚ ਮਹਿਲਾਵਾਂ ਦੀ ਗਿਣਤੀ ਬਹੁਤ ਜਿਆਦਾ ਹੈ ਜਿਸ ਕਾਰਨ ਉਹਨਾਂ ਮਹਿਲਾਵਾਂ ਨੂੰ ਆਪਣੇ ਨਾਲ ਆਪਣੇ ਮਾਪਿਆਂ ਵਿੱਚੋਂ ਮਾਤਾ ਜਾ ਪਿਤਾ 'ਚ ਇੱਕ ਨੂੰ ਰੱਖਣ ਲਈ ਮਜਬੂਰ ਹੋਣਾ ਪੈ ਰਿਹਾ ਹੈ।
ਆਗੂਆਂ ਮੰਗ ਕੀਤੀ ਕਿ ਲੈਕਚਰਾਰ ਦੇ ਵੱਖ ਵੱਖ ਵਿਸ਼ਿਆਂ ਦੀਆਂ ਅਤੇ ਪ੍ਰਾਇਮਰੀ ਸਕੂਲਾਂ ਵਿੱਚੋ ਖਤਮ ਕੀਤੀਆਂ ਪੋਸਟਾਂ ਬਹਾਲ ਕਰਕੇ ਸਾਰੇ ਸਕੂਲਾਂ ਦੇ ਖਾਲੀ ਸਟੇਸ਼ਨਾਂ ਤੇ ਬਦਲੀ ਦਾ ਮੌਕਾ ਦਿੱਤਾ ਜਾਵੇ ।
ਬਦਲੀ ਪ੍ਰਕਿਰਿਆ ਸ਼ੁਰੂ ਕਰਕੇ ਤਰੱਕੀਆਂ ਤੇ ਨਵੀ ਨਿਯੁਕਤੀ ਵੇਲੇ ਦਿੱਤੇ ਦੂਰ ਦੂਰ ਸਟੇਸ਼ਨ ਵਾਲੇ ਅਧਿਆਪਕਾਂ ਨੂੰ ਵੀ ਬਦਲੀ ਦਾ ਮੌਕਾ ਦਿੱਤਾ ਜਾਵੇ- ਡੀ ਟੀ ਐੱਫ
