ਪਟਿਆਲਾ, 31 ਜੁਲਾਈ:- ਟੀਮ ਹਿਊਮਨ ਸਰਵਿਸ ਸੋਸਾਇਟੀ ਪੰਜਾਬ ਵੱਲੋਂ ਬਰਨਾਲਾ ਵਿੱਚ ਸਫਾਈ ਸੇਵਕਾਂ ਨਾਲ ਹੋਏ ਕਥਿਤ ਅਣਮਨੁੱਖੀ ਵਿਵਹਾਰ ਦੇ ਵਿਰੋਧ ਵਿੱਚ ਸੱਦੇ ਗਏ ਪਟਿਆਲਾ ਬੰਦ ਦਾ ਪੂਰਾ ਸਮਰਥਨ ਕੀਤਾ ਗਿਆ। ਇਸ ਮੌਕੇ ਸੋਸਾਇਟੀ ਨੇ ਕਿਹਾ ਕਿ ਉਹ ਸਫਾਈ ਸੇਵਕਾਂ ਅਤੇ ਵਾਲਮੀਕੀ ਭਾਈਚਾਰੇ ਦੇ ਹੱਕਾਂ ਦੀ ਰੱਖਿਆ ਲਈ ਪੂਰੇ ਪੰਜਾਬ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ।
ਇਸ ਮੌਕੇ ਪੰਜਾਬ ਪ੍ਰਧਾਨ ਜਤਿੰਦਰ ਸ਼ਰਮਾ ਨੇ ਕਿਹਾ ਕਿ ਕਿਸੇ ਵੀ ਵਿਅਕਤੀ ਨਾਲ ਇਸ ਤਰ੍ਹਾਂ ਦੀ ਕੁੱਟਮਾਰ ਜਾਂ ਅਣਮਨੁੱਖੀ ਵਿਵਹਾਰ ਕਰਨਾ ਕਾਨੂੰਨ ਦੇ ਖ਼ਿਲਾਫ਼ ਹੈ ਅਤੇ ਇਸ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜਿੱਥੇ ਵੀ ਕਿਸੇ ਧਰਮ, ਸਮਾਜ ਜਾਂ ਗਰੀਬ ਵਰਗ ਨਾਲ ਧੱਕਾ ਹੋਵੇਗਾ, ਟੀਮ ਹਿਊਮਨ ਸਰਵਿਸ ਸੋਸਾਇਟੀ ਪੰਜਾਬ ਹਮੇਸ਼ਾ ਉਨ੍ਹਾਂ ਦੇ ਹੱਕ ਵਿੱਚ ਖੜ੍ਹੀ ਰਹੇਗੀ।
ਉਨ੍ਹਾਂ ਕਿਹਾ ਕਿ ਬਰਨਾਲਾ ਵਿੱਚ ਵਾਪਰੀ ਇਹ ਘਟਨਾ ਬਹੁਤ ਹੀ ਮੰਦਭਾਗੀ ਹੈ ਅਤੇ ਸੋਸਾਇਟੀ ਇਸ ਦਾ ਪੁਰਜ਼ੋਰ ਵਿਰੋਧ ਕਰਦੀ ਹੈ। ਉਨ੍ਹਾਂ ਕਿਹਾ ਕਿ ਸਫਾਈ ਸੇਵਕਾਂ ਦੀਆਂ ਮੰਗਾਂ ਪੂਰੀ ਤਰ੍ਹਾਂ ਜਾਇਜ਼ ਹਨ ਅਤੇ ਅੱਜ ਦੇ ਮਹਿੰਗਾਈ ਦੇ ਦੌਰ ਵਿੱਚ 10 ਹਜ਼ਾਰ ਰੁਪਏ ਮਹੀਨਾਵਾਰ ਤਨਖ਼ਾਹ ਨਾਲ ਪਰਿਵਾਰ ਦਾ ਗੁਜ਼ਾਰਾ ਕਰਨਾ ਬਹੁਤ ਮੁਸ਼ਕਿਲ ਹੈ।
ਇਸ ਮੌਕੇ ਪੰਜਾਬ ਚੇਅਰਪਰਸਨ ਵਰਮਾ ਗੋਇਲ, ਰਿਟਾਇਰਡ ਐੱਸ.ਐੱਸ.ਪੀ. ਸੁਸ਼ੀਲ ਕੁਮਾਰ, ਰਿਟਾਇਰਡ ਪਵਨ ਕੁਮਾਰ, ਰਾਜੇਸ਼ਵਰ ਕੁਮਾਰ ਬਾਕਸਰ, ਸਾਹਿਲ ਸ਼ਰਮਾ (ਪ੍ਰਧਾਨ ਸ਼ਿਵਾ), ਜਸਵੀਰ ਲਾਲ, ਬੱਬੂ ਪ੍ਰਧਾਨ, ਸ਼ਬਲੂ ਮੱਟੂ ਪ੍ਰਧਾਨ, ਵਿਨੇ, ਰਾਮਚੰਦਰਾ ਟਾਂਕ, ਵਿਨੋ ਪ੍ਰੋਚੇ, ਬੋਬੀ ਪ੍ਰਧਾਨ, ਪ੍ਰਿੰਸ ਪ੍ਰਧਾਨ, ਰਾਜੇਸ਼ ਘਾਰੂ, ਸੋਨੂੰ ਸੰਗਰ ਮੇਅਰ ਸਮੇਤ ਵੱਡੀ ਗਿਣਤੀ ਵਿੱਚ ਵਾਲਮੀਕੀ ਭਾਈਚਾਰੇ ਦੇ ਮੈਂਬਰ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।