ਚੰਡੀਗੜ੍ਹ, 30 ਅਕਤੂਬਰ - ਭਾਰਤ ਦੇ ਲੌਹ ਪੁਰੱਖ ਅਤੇ ਕੌਮੀ ਏਕਤਾ ਦੇ ਮੁੱਖ ਵਾਸਤੁਕਾਰ ਸਰਦਾਰ ਵੱਲਭਭਾਈ ਪਟੇਲ ਦੀ 150ਵੀਂ ਜੈਯੰਤੀ ਨੂੰ ਸੂਬੇ ਵਿੱਚ 31 ਅਕਤੂਬਰ, 2025 ਨੂੰ ਕੌਮੀ ਏਕਤਾ ਦਿਵਸ ਵੱਜੋਂ ਮਨਾਇਆ ਜਾਵੇਗਾ। ਇਸ ਉਪਲੱਖ ਵਿੱਚ ਅੱਜ ਜ਼ਿਲ੍ਹਿਆਂ ਵਿੱਚ ਵੱਖ ਵੱਖ ਪ੍ਰੋਗਰਾਮਾਂ ਅਤੇ ਸੌਂਹ ਚੁੱਕਣ ਪ੍ਰੋਗਰਾਮ ਦਾ ਆਯੋਜਨ ਕੀਤਾ ਜਾਵੇਗਾ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਜ਼ਿਲ੍ਹਾ ਫਤਿਹਾਬਾਦ ਵਿੱਚ ਆਯੋਜਿਤ ਰਨ ਫ਼ਾਰ ਯੂਨਿਟੀ ਵਿੱਚ ਬਤੌਰ ਮੁੱਖ ਮਹਿਮਾਨ ਸ਼ਿਰਕਤ ਕਰਣਗੇ। ਇਸ ਦੇ ਨਾਲ ਹੀ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਮੰਤਰੀ, ਸਾਂਸਦ, ਵਿਧਾਇਕ ਪ੍ਰੋਗਰਾਮ ਵਿੱਚ ਬਤੌਰ ਮੁੱਖ ਮਹਿਮਾਨ ਸ਼ਿਰਕਤ ਕਰਣਗੇ।
ਇੱਕ ਸਰਕਾਰੀ ਬੁਲਾਰੇ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਕਰਨਾਲ ਵਿੱਚ ਕੇਂਦਰੀ ਮੰਤਰੀ ਸ੍ਰੀ ਮਨੋਹਰ ਲਾਲ ਅਤੇ ਹਰਿਆਣਾ ਵਿਧਾਨਸਭਾ ਦੇ ਸਪੀਕਰ ਸ੍ਰੀ ਹਰਵਿੰਦਰ ਕਲਿਆਣ, ਜ਼ਿਲ੍ਹਾ ਗੁਰੂਗ੍ਰਾਮ ਵਿੱਚ ਕੇਂਦਰੀ ਰਾਜ ਮੰਤਰੀ ਸ੍ਰੀ ਰਾਓ ਇੰਦਰਜੀਤ ਅਤੇ ਜ਼ਿਲ੍ਹਾ ਜੀਂਦ ਵਿੱਚ ਹਰਿਆਣਾ ਵਿਧਾਨਸਭਾ ਡਿਪਟੀ ਸਪੀਕਰ ਡਾ. ਕ੍ਰਿਸ਼ਣਲਾਲ ਮਿੱਡਾ ਪ੍ਰੋਗਰਾਮ ਵਿੱਚ ਬਤੌਰ ਮੁੱਖ ਮਹਿਮਾਨ ਸ਼ਿਰਕਤ ਕਰਣਗੇ।
ਇਸੇ ਤਰ੍ਹਾਂ ਜ਼ਿਲ੍ਹਾ ਅੰਬਾਲਾ ਵਿੱਚ ਊਰਜਾ ਮੰਤਰੀ ਸ੍ਰੀ ਅਨਿਲ ਵਿਜ, ਜ਼ਿਲ੍ਹਾ ਝੱਜਰ ਵਿੱਚ ਸਹਿਕਾਰਤਾ ਮੰਤਰੀ ਡਾ. ਅਰਵਿੰਦਰ ਸ਼ਰਮਾ, ਜ਼ਿਲ੍ਹਾ ਯਮੁਨਾਨਗਰ ਵਿੱਚ ਖੇਤੀਬਾੜੀ ਅਤੇ ਭਲਾਈ ਮੰਤਰੀ ਸ੍ਰੀ ਸ਼ਿਆਮ ਸਿੰਘ ਰਾਣਾ, ਜ਼ਿਲ੍ਹਾ ਹਿਸਾਰ ਵਿੱਚ ਜਨਸਿਹਤ ਅਤੇ ਇੰਜੀਨਿਅਰਿੰਗ ਮੰਤਰੀ ਸ੍ਰੀ ਰਣਬੀਰ ਗੰਗਵਾ, ਜ਼ਿਲ੍ਹਾ ਭਿਵਾਨੀ ਵਿੱਚ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਸ਼ਰੁਤੀ ਚੌਧਰੀ ਅਤੇ ਜ਼ਿਲ੍ਹਾ ਪੰਚਕੂਲਾ ਵਿੱਚ ਸਿਹਤ ਮੰਤਰੀ ਕੁਮਾਰੀ ਆਰਤੀ ਰਾਓ ਪ੍ਰੋਗਰਾਮ ਵਿੱਚ ਵਿਸ਼ੇਸ਼ ਮਹਿਮਾਨ ਵੱਜੋਂ ਸ਼ਿਰਕਤ ਕਰਣਗੇ।
ਇਸੇ ਤਰ੍ਹਾਂ ਜ਼ਿਲ੍ਹਾ ਚਰਖੀ ਦਾਦਰੀ ਵਿੱਚ ਸਾਂਸਦ ਸ੍ਰੀ ਧਰਮਬੀਰ ਸਿੰਘ, ਜ਼ਿਲ੍ਹਾ ਕੈਥਲ ਵਿੱਚ ਸਾਂਸਦ ਸ੍ਰੀ ਕਾਰਤੀਕੇਯ ਸ਼ਰਮਾ, ਜ਼ਿਲ੍ਹਾ ਕੁਰੂਕਸ਼ੇਤਰ ਵਿੱਚ ਸਾਂਸਦ ਸ੍ਰੀ ਨਵੀਨ ਜਿੰਦਲ, ਜ਼ਿਲ੍ਹਾ ਫਰੀਦਾਬਾਦ ਵਿੱਚ ਵਿਧਾਇਕ ਸ੍ਰੀ ਮੂਲਚੰਦ ਸ਼ਰਮਾ, ਜ਼ਿਲ੍ਹਾ ਮਹਿੰਦਰਗੜ੍ਹ ਵਿੱਚ ਵਿਧਾਇਕ ਸ੍ਰੀ ਕੰਵਰ ਸਿੰਘ, ਜ਼ਿਲ੍ਹਾ ਨੂੰਹ ਵਿੱਚ ਵਿਧਾਇਕ ਸ੍ਰੀ ਓਮਪ੍ਰਕਾਸ਼ ਯਾਦਵ, ਜ਼ਿਲ੍ਹਾ ਪਲਵਲ ਵਿੱਚ ਵਿਧਾਇਕ ਹਰਿੰਦਰ ਸਿੰਘ, ਜ਼ਿਲ੍ਹਾ ਪਾਣੀਪਤ ਵਿੱਚ ਵਿਧਾਇਕ ਸ੍ਰੀ ਪ੍ਰਮੋਦ ਕੁਮਾਰ ਵਿਜ, ਜ਼ਿਲ੍ਹਾ ਰੇਵਾੜੀ ਵਿੱਚ ਵਿਧਾਇਕ ਸ੍ਰੀ ਲਛਮਣ ਸਿੰਘ ਯਾਦਵ, ਜ਼ਿਲ੍ਹਾ ਰੋਹਤੱਕ ਵਿੱਚ ਵਿਧਾਇਕ ਸ੍ਰੀ ਕ੍ਰਿਸ਼ਣਾ ਗਹਿਲਾਵਤ, ਜ਼ਿਲ੍ਹਾ ਸਿਰਸਾ ਵਿੱਚ ਵਿਧਾਇਕ ਸ੍ਰੀ ਨਿਖਿਲ ਮਦਾਨ ਅਤੇ ਜ਼ਿਲ੍ਹਾ ਸੋਨੀਪਤ ਵਿਧਾਇਕ ਸ੍ਰੀ ਪਵਨ ਖਰਖੌਦਾ ਪੋ੍ਰਗਰਾਮ ਵਿੱਚ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕਰਣਗੇ।
ਭਾਰਤ ਦੇ ਲੌਹ ਪੁਰੱਖ ਅਤੇ ਕੌਮੀ ਏਕਤਾ ਦੇ ਮੁੱਖ ਵਾਸਤੁਕਾਰ ਸਰਦਾਰ ਵੱਲਭਭਾਈ ਪਟੇਲ ਦੀ 150ਵੀਂ ਜੈਯੰਤੀ ਨੂੰ ਸੂਬੇ ਵਿੱਚ 31 ਅਕਤੂਬਰ 2025 ਨੂੰ ਕੌਮੀ ਏਕਤਾ ਦਿਵਸ ਵੱਜੋਂ ਮਨਾਇਆ ਜਾਵੇਗਾ
