ਹੁਸ਼ਿਆਰਪੁਰ:- ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਜੀ, ਸਿੰਘ ਸਾਹਿਬ ਗਿਆਨੀ ਗੁਰਦਿਆਲ ਸਿੰਘ ਜੀ ਅਜਨੋਹਾ ਦਾ ਜੱਦੀ ਪਿੰਡ ਅਜਨੋਹਾ ਇਹਨਾਂ ਮਹਾਂਪੁਰਖਾਂ ਦੇ ਇਲਾਕੇ ਵਿੱਚ ਸਿਰਮੌਰ ਸੰਸਥਾ ਗਰੀਬ ਦਾ ਮੂੰਹ, ਗੁਰੂ ਦੀ ਗੋਲਕ ਸੰਸਥਾ ਰਜਿ ਅਜਨੋਹਾ ਪਿਛਲੇ ਕਈ ਸਾਲਾਂ ਤੋਂ ਲੋਕ ਭੁਲਾਈ ਦੇ ਕਾਰਜ ਕਰ ਰਹੀ ਹੈ।
 ਸੰਸਥਾ ਮੁੱਖੀ ਭਾਈ ਹਰਵਿੰਦਰ ਸਿੰਘ ਖਾਲਸਾ ਅਜਨੋਹਾ ਨੇ ਦੱਸਿਆ ਕਿ ਸੰਸਥਾ ਵਲੋਂ ਧੰਨ ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਜੀ ਅਪਾਰ ਮਿਹਰ ਸਦਕਾ ਇਲਾਕਾ ਨਿਵਾਸੀ ਅਤੇ ਐਨ ਆਰ ਆਈ ਸੰਗਤਾਂ ਦੇ ਸਹਿਯੋਗ ਨਾਲ ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿ ਰਾਇ ਮਹਾਰਾਜ ਜੀ ਵੱਲੋਂ ਵਰਸਾਏ ਬਾਬਾ ਯੱਖ ਜੀ ਦੇ ਜੱਦੀ ਪਿੰਡ ਨਰੂੜ ਵਿਖੇ ਗੁਰੂ ਨਾਨਕ ਚੈਰੀਟੇਬਲ ਡਿਸਪੈਂਸਰੀ ਅਤੇ ਲੈਬੋਰਟਰੀ ਚਲਾਈ ਜਾ ਰਹੀ ਹੈ। 
ਗੁਰੂ ਨਾਨਕ ਚੈਰੀਟੇਬਲ ਡਿਸਪੈਂਸਰੀ ਅਤੇ ਲੈਬੋਰਟਰੀ ਪਿੰਡ ਨਰੂੜ ਦੇ ਸਹਿਯੋਗ ਨਾਲ "ਗਰੀਬ ਦਾ ਮੁੰਹ, ਗੁਰੂ ਦੀ ਗੋਲਕ" ਸੰਸਥਾ (ਰਜਿ.) ਅਜਨੋਹਾ ਵਲੋਂ ਗੁਰਦੁਆਰਾ ਨੈਕੀ ਸਾਹਿਬ ਪਿੰਡ ਪੰਜੋੜਾ 44 ਵਾਂ ਸਵੈ ਇੱਛੁਕ ਖੂਨਦਾਨ ਕੈਂਪ ਲਗਾਇਆ ਗਿਆ। ਜਿਸ ਵਿੱਚ IMA ਬਲੱਡ ਬੈਂਕ ਹੁਸ਼ਿਆਰਪੁਰ ਦੀ ਟੀਮ ਨੂੰ 35 ਸਵੈ ਇੱਛੁਕ ਬੀਬੀਆਂ ਅਤੇ ਭਾਈਆਂ ਖੂਨਦਾਨ ਕੀਤਾ। 
ਇਸ ਮੌਕੇ ਗੁਰੂ ਘਰ ਵਜ਼ੀਰ ਉਂਕਾਰ ਸਿੰਘ, ਬਾਬਾ ਜਸਪਾਲ ਸਿੰਘ ਪੰਜੋੜਾ, ਸੰਸਥਾ ਮੁੱਖੀ ਭਾਈ ਹਰਵਿੰਦਰ ਸਿੰਘ ਖਾਲਸਾ ਅਜਨੋਹਾ, ਬਲਜੀਤ ਸਿੰਘ ਬਿੱਲਾ ਅਜਨੋਹਾ, ਬਰਿੰਦਰ ਸਿੰਘ ਬਿੰਦਰ ਪੰਜੋੜ, ਰਣਜੀਤ ਕੁਮਾਰ, ਸੁਮੀਤ ਪਾਲ ਸਿੰਘ, ਮਨਪ੍ਰੀਤ ਸਿੰਘ ਅਜਨੋਹਾ, ਸੁਰਜੀਤ ਸਿੰਘ ਪੰਜੋਲੀ, ਅਮਰਜੀਤ ਸਿੰਘ ਕਾਕਾ, ਸ਼ਾਮ ਲਾਲ ਭਾਮ, ਹਰਮੀਤ ਸਿੰਘ ਪੰਡੋਰੀ ਨਿਜਰਾਂ, ਪਰਮਜੀਤ ਕੌਰ, ਪ੍ਰੇਮ ਕੁਮਾਰ ਈਸਪੁਰ, ਸਤਨਾਮ ਸਿੰਘ ਮਖਸੂਸਪੁਰ, ਰੇਸ਼ਮ ਸਿੰਘ ਪੰਜੋੜ, ਰਣਜੀਤ ਕੌਰ, ਹਰਜਿੰਦਰ ਕੌਰ, ਗੁਰਮੇਜ ਕੌਰ ਆਦਿ ਹਾਜ਼ਰ ਸਨ।