ਐਸ ਏ ਐਸ ਨਗਰ, 11 ਮਾਰਚ- ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ 14 ਮਾਰਚ ਨੂੰ ਨਾਨਕਸ਼ਾਹੀ ਸੰਮਤ 557ਵੇਂ ਨਵੇਂ ਸਾਲ ਦਾ ਆਗਮਨ ਦਿਵਸ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਜਾਵੇਗਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਨਾਨਕਸ਼ਾਹੀ ਸਾਲ ਦੇ ਆਗਮਨ ਦੀ ਖੁਸ਼ੀ ਵਿੱਚ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਜੱਥੇ, ਇੰਟਰਨੈਸ਼ਨਲ ਪੰਥਕ ਢਾਡੀ ਜੱਥੇ, ਮੀਰੀ ਪੀਰੀ ਖਾਲਸਾ ਜੱਥਾ ਜਗਾਧਰੀ ਵਾਲੇ ਅਤੇ ਉੱਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕਰਨਗੇ। ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਜਾਵੇਗਾ।