ਹੁਸ਼ਿਆਰਪੁਰ 14 ਅਕਤੂਬਰ ਮਰਹੂਮ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਅਧੀਨ ਅਕਾਲੀ ਭਾਜਪਾ ਸਰਕਾਰ ਸਮੇਂ ਹੋਈਆਂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਵੀਆਂ ਅਤੇ ਅੱਜ ਦੇ ਦਿਨ ਕੋਟਕਪੂਰਾ ਬਹਿਬਲ ਕਲਾਂ ਵਿਖੇ ਸਰਕਾਰ ਦੇ ਹੁਕਮਾਂ ਤੇ ਪੁਲਿਸ ਵੱਲੋਂ ਗੋਲੀ ਚਲਾ ਕੇ ਸ਼ਹੀਦ ਕੀਤੇ ਭਾਈ ਕ੍ਰਿਸ਼ਨ ਭਗਵਾਨ ਸਿੰਘ ਅਤੇ ਭਾਈ ਗੁਰਜੀਤ ਸਿੰਘ ਸਰਾਵਾਂ ਨੂੰ ਇਨਸਾਫ ਮੰਗਦੀਆਂ ਸੰਗਤਾਂ ਵਿੱਚ ਸ਼ਹੀਦ ਕਰ ਦਿੱਤਾ ਸੀ ਦਾ ਇਨਸਾਫ ਲੈਣ ਲਈ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਰਦਾਰ ਸਿਮਰਨਜੀਤ ਸਿੰਘ ਮਾਨ ਦੀ ਅਗਵਾਈ ਹੇਠ ਬਰਗਾੜੀ ਵਿਖੇ ਚੱਲ ਰਹੇ ਮੋਰਚੇ ਵਿੱਚ ਅੱਜ ਗੁਰਦੀਪ ਸਿੰਘ ਖੁਣਖੁਣ ਜਿਲ੍ਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੀ ਅਗਵਾਈ ਹੇਠ ਮਾਸਟਰ ਕੁਲਦੀਪ ਸਿੰਘ ਮਸੀਤੀ, ਗੁਰਨਾਮ ਸਿੰਘ ਸਿੰਗੜੀਵਾਲਾ, ਸਤਵੰਤ ਸਿੰਘ ਮੁਰਾਦਪੁਰ ਗੁਰੂ ਕਾ, ਸਾਬਕਾ ਸਰਪੰਚ ਸਤਨਾਮ ਸਿੰਘ ਮੋਹਾਂ ਨੇ ਇਨਸਾਫ ਲਈ 710 ਵੇਂ ਜਥੇ ਵਿੱਚ ਗ੍ਰਿਫਤਾਰੀ ਦਿੱਤੀ ਇਸ ਸਮੇਂ ਗੁਰਦੀਪ ਸਿੰਘ ਖੁਣਖੁਣ ਨੇ ਕਿਹਾ ਕਿ ਅਕਾਲੀ ਭਾਜਪਾ ਸਰਕਾਰ ਤੋਂ ਬਾਅਦ ਹੋਂਦ ਵਿੱਚ ਆਈ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਅਤੇ ਹੁਣ ਭਗਵੰਤ ਮਾਨ ਦੀ ਸਰਕਾਰ ਨੇ ਸਿੱਖ ਕੌਮ ਨੂੰ ਇਨਸਾਫ ਦਾ ਵਾਅਦਾ ਕੀਤਾ ਸੀ ਪਰ ਇਹ ਸਰਕਾਰਾਂ ਗੁਰੂ ਗ੍ਰੰਥ ਸਾਹਿਬ ਜੀ ਦਾ ਦੀਆਂ ਬੇਅਦਬੀਆਂ ਅਤੇ ਬਹਿਬਲ ਕਲਾਂ ਕੋਟਕਪੂਰਾ ਗੋਲੀ ਕਾਂਡ ਦਾ ਇਨਸਾਫ ਦੇਣ ਵਿੱਚ ਬੁਰੀ ਤਰ੍ਹਾਂ ਫੇਲ ਸਾਬਤ ਹੋਈਆਂਂ ਉਹਨਾਂ ਇਸ ਸਮੇਂ ਕਿਹਾ ਕਿ ਇਨਸਾਫ ਦੀ ਪ੍ਰਾਪਤੀ ਤੱਕ ਸਿੱਖ ਕੌਮ ਦਾ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ। ਇਸ ਸਮੇਂ ਉਹਨਾਂ ਨਾਲ ਮੋਰਚੇ ਦੇ ਪ੍ਰਬੰਧਕ ਗੁਰਦੀਪ ਸਿੰਘ ਢੋਡੀ, ਜਥੇਦਾਰ ਅਮਰਜੀਤ ਸਿੰਘ ਬਰਗਾੜੀ, ਮਾਸਟਰ ਜਗਤਾਰ ਸਿੰਘ ਦਬੜੀਖਾਨਾ, ਜਥੇਦਾਰ ਸੁਖਦੇਵ ਸਿੰਘ ਬਰਗਾੜੀ, ਸੁਖਵਿੰਦਰ ਸਿੰਘ ਬਰਗਾੜੀ, ਬਲਦੇਵ ਸਿੰਘ ਗਗੜਾ, ਸਿਮਰਜੀਤ ਕੌਰ, ਦਲਜੀਤ ਸਿੰਘ ਧੂਰੀ ਆਦਿ ਹਾਜ਼ਰ ਸਨ।
ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀਆਂ ਅਤੇ ਗੋਲੀਕਾਂਡ ਦੇ ਇਨਸਾਫ ਲਈ 710ਵੇਂ ਜਥੇ ਨੇ ਗ੍ਰਿਫਤਾਰੀ ਦਿੱਤੀ
