ਐਸ ਏ ਐਸ ਨਗਰ, 13 ਅਕਤੂਬਰ: ਪਾਵਰਕਾਮ ਅਦਾਰੇ ਦੀਆਂ ਵੱਡੇ ਸ਼ਹਿਰਾਂ ਵਿੱਚ ਮੌਜੂਦ ਸੈਂਕੜੇ ਏਕੜ ਵਿੱਚ ਫੈਲੀਆਂ ਬਹੁਤ ਮਹਿੰਗੀਆਂ ਜਾਇਦਾਦਾਂ (ਜੋ ਕਈ ਦਹਾਕੇ ਪਹਿਲਾਂ ਜਿਆਦਾਤਰ ਪੰਚਾਇਤਾਂ ਵੱਲੋਂ ਅਤੇ ਕੁਝ ਨਿੱਜੀ ਤੌਰ ’ਤੇ ਲੋਕਾਂ ਵੱਲੋਂ ਦਫਤਰ ਅਤੇ ਗਰਿੱਡ ਬਣਾਉਣ ਲਈ ਉਸ ਵਕਤ ਬਿਜਲੀ ਬੋਰਡ ਨੂੰ ਦਾਨ ਵਜੋਂ ਦਿੱਤੀਆਂ ਸਨ) ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਵੇਚਣ ਦੀ ਤਜਵੀਜ਼ ਦੇ ਖਿਲਾਫ ਅਦਾਰੇ ਦੇ ਇੰਜੀਨੀਅਰ, ਮੁਲਾਜ਼ਮ ਅਤੇ ਪੈਨਸ਼ਨਰ ਜਥੇਬੰਦੀਆਂ ਪੀ.ਐਸ.ਈ.ਬੀ. ਇੰਪਲਾਈਜ਼ ਜੁਆਇੰਟ ਫੋਰਮ, ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ, ਐਸੋਸੀਏਸ਼ਨ ਆਫ ਜੂਨੀਅਰ ਇੰਜੀਨੀਅਰ, ਗਰਿੱਡ ਸਬ-ਸਟੇਸ਼ਨ ਇੰਪਲਾਈਜ਼ ਯੂਨੀਅਨ (ਰਜਿ. 24), ਪਾਵਰਕਾਮ ਐਂਡ ਟ੍ਰਾਂਸਕੋ ਪੈਨਸ਼ਨਰ ਯੂਨੀਅਨ ਪੰਜਾਬ (ਸੰਬੰਧਤ ਏਟਕ), ਪੈਨਸ਼ਨਰ ਵੈਲਫੇਅਰ ਫੈਡਰੇਸ਼ਨ ਪਹਿਲਵਾਨ ਤੋਂ ਇਲਾਵਾ ਪੀ.ਐਸ.ਈ.ਬੀ. ਇੰਜੀਨੀਅਰ ਐਸੋਸੀਏਸ਼ਨ ਦੇ ਆਗੂਆਂ ਦੀ ਮੀਟਿੰਗ ਵੀਡੀਓ ਕਾਨਫਰੰਸਿੰਗ ਰਾਹੀਂ ਰਤਨ ਸਿੰਘ ਮਜਾਰੀ ਅਤੇ ਗੁਰਪ੍ਰੀਤ ਸਿੰਘ ਗੰਡੀਵਿੰਡ ਦੀ ਪ੍ਰਧਾਨਗੀ ਹੇਠ ਹੋਈ।
ਮੀਟਿੰਗ ਵਿੱਚ ਪਾਵਰਕਾਮ ਅਦਾਰੇ ਦੀ ਹੋਂਦ ਬਚਾਉਣ ਦੇ ਸਵਾਲ ’ਤੇ ਇੰਜੀਨੀਅਰ, ਮੁਲਾਜ਼ਮ ਅਤੇ ਪੈਨਸ਼ਨਰ ਜਥੇਬੰਦੀਆਂ ਨੇ ਇਕਜੁੱਟ ਹੋ ਕੇ ਸਰਕਾਰ ਵੱਲੋਂ ਜਾਇਦਾਦਾਂ ਵੇਚਣ ਦੀ ਤਜਵੀਜ਼ ਖਿਲਾਫ ਸਾਂਝਾ ਸੰਘਰਸ਼ ਸ਼ੁਰੂ ਕਰਨ ਦਾ ਫੈਸਲਾ ਕੀਤਾ। ਸਾਂਝੇ ਧੜੇ ਦੇ ਆਗੂਆਂ ਹਰਪਾਲ ਸਿੰਘ ਅਤੇ ਗੁਰਵੇਲ ਸਿੰਘ ਬੁੱਲਪੁਰੀਆ ਨੇ ਦੱਸਿਆ ਕਿ 16 ਅਕਤੂਬਰ ਤੋਂ 31 ਅਕਤੂਬਰ ਤੱਕ ਪਾਵਰਕਾਮ ਦੇ ਸਮੁੱਚੇ ਸਰਕਲਾਂ ਵਿੱਚ ਰੋਸ ਧਰਨੇ ਲਗਾਉਣ ਉਪਰੰਤ ਝੰਡਾ ਮਾਰਚ ਕੀਤੇ ਜਾਣਗੇ ਅਤੇ 2 ਨਵੰਬਰ ਨੂੰ ਬਿਜਲੀ ਮੰਤਰੀ ਖਿਲਾਫ ਲੁਧਿਆਣਾ ਵਿਖੇ ਸੂਬਾ ਪੱਧਰੀ ਰੋਸ ਧਰਨਾ ਦਿੱਤਾ ਜਾਵੇਗਾ।
ਮੀਟਿੰਗ ਵਿੱਚ ਇੰਜ. ਜਗਦੀਪ ਸਿੰਘ ਗਰਚਾ, ਇੰਜ. ਪਰਮਿੰਦਰ ਸਿੰਘ, ਗੁਰਭੇਜ ਸਿੰਘ ਢਿੱਲੋਂ, ਸਰਬਜੀਤ ਸਿੰਘ ਭਾਣਾ, ਸਰਿੰਦਰ ਪਾਲ ਲਹੌਰੀਆ, ਬਲਜੀਤ ਸਿੰਘ ਮੋਦਲਾ, ਦਵਿੰਦਰ ਸਿੰਘ ਪਿਸੋਰ, ਰਵੇਲ ਸਿੰਘ ਸਹਾਏਪੁਰ, ਗੁਰਜੀਤ ਸਿੰਘ ਸ਼ੇਰਗਿੱਲ, ਜਸਬੀਰ ਸਿੰਘ ਅਠਵਾਲ, ਹਰਮਨਦੀਪ, ਰਾਧੇਸ਼ਿਆਮ, ਅਮਰੀਕ ਸਿੰਘ ਮਸੀਤਾਂ, ਪੂਰਨ ਸਿੰਘ ਗੁਮਟੀ, ਸੁਖਵਿੰਦਰ ਭਗਤ, ਬਾਬਾ ਅਮਰਜੀਤ ਸਿੰਘ, ਕੌਰ ਸਿੰਘ ਸੋਹੀ, ਪਵਨਪ੍ਰੀਤ ਸਿੰਘ, ਗੁਰਤੇਜ ਸਿੰਘ ਪਖੋ, ਰਘਬੀਰ ਸਿੰਘ, ਰਛਪਾਲ ਸਿੰਘ ਪਾਲੀ, ਕੇਵਲ ਸਿੰਘ ਬਨਵੈਤ, ਗਗਨਦੀਪ ਸਿੰਘ ਵਿਰਦੀ, ਅਰਸਵੀਰ ਸਿੰਘ, ਗੁਰਪਿਆਰ ਸਿੰਘ, ਸੁਖਵਿੰਦਰ ਸਿੰਘ ਵੀ ਹਾਜ਼ਰ ਸਨ।
ਪਾਵਰਕਾਮ ਦੀਆਂ ਜਾਇਦਾਦਾਂ ਵੇਚਣ ਖਿਲਾਫ 14 ਅਕਤੂਬਰ ਨੂੰ ਸਰਕਲ ਪੱਧਰੀ ਸਾਂਝੀਆਂ ਮੀਟਿੰਗਾਂ ਵਿੱਚ ਸੰਘਰਸ਼ ਦੀ ਹੋਵੇਗੀ ਲਾਮਬੰਦੀ
