ਗੜ੍ਹਸ਼ੰਕਰ  03  ਨਵੰਬਰ- ਆਮ ਆਦਮੀ ਪਾਰਟੀ ਦੇ ਜਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਪਾਵਲਾ ਨੇ  ਗੱਲਬਾਤ ਕਰਦਿਆਂ ਕਿਹਾ ਕਿ 'ਆਪ' ਤਰਨਤਾਰਨ ਉਪ ਚੋਣ ਵੱਡੇ ਫਰਕ ਨਾਲ ਜਿੱਤ ਪ੍ਰਪਾਤ ਕਰੇਗੀ । ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪੰਜਾਬ ਦੇ ਭੋਲੇ ਭਾਲੇ ਲੋਕਾਂ ਨਾਲ ਸਿਰਫ਼ ਵਾਅਦੇ ਹੀ ਕੀਤੇ ਸੀ , ਜਦੋਂ ਕਿ ਆਮ ਆਦਮੀ ਪਾਰਟੀ ਨੇ ਜ਼ਮੀਨੀ ਪੱਧਰ 'ਤੇ ਵਿਕਾਸ ਕਰਵਾ ਕੇ ਲੋਕਾਂ ਦੇ ਦਿਲ ਜਿੱਤੇ ਹਨ। ਪੰਜਾਬ ਵਿੱਚ ਸਿਹਤ, ਸਿੱਖਿਆ, ਬਿਜਲੀ ਅਤੇ ਖੇਤੀਬਾੜੀ ਖੇਤਰਾਂ ਵਿੱਚ ਕੀਤੇ ਗਏ ਬਦਲਾਅ ਦਾ ਲੋਕਾਂ ਦੇ ਜੀਵਨ 'ਤੇ ਸਿੱਧਾ ਅਸਰ ਪਿਆ ਹੈ। 
ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਭਗਵੰਤ ਮਾਨ ਸਰਕਾਰ ਨੇ ਪਿਛਲੇ ਤਿੰਨ ਸਾਲਾਂ ਦੌਰਾਨ ਲੋਕਾਂ ਦੇ ਸੁਪਨਿਆਂ ਨੂੰ ਪੂਰਾ ਕੀਤਾ ਹੈ, ਉਸ ਨਾਲ ਲੋਕਾਂ ਦਾ ਵਿਸ਼ਵਾਸ ਹੋਰ ਵੀ ਮਜ਼ਬੂਤ ਹੋ ਚੁੱਕਾ  ਹੈ। ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਜਨਤਾ ਵਿੱਚ ਇੱਕ ਹਰਮਨ ਪਿਆਰੇ ਨੇਤਾ ਹਨ ਅਤੇ ਤਰਨਤਾਰਨ ਤੋਂ ਤਿੰਨ ਵਾਰ ਵਿਧਾਇਕ ਰਹਿ ਚੁੱਕੇ ਹਨ। ਉਨ੍ਹਾਂ ਦਾ ਸਾਫ਼-ਸੁਥਰਾ ਕਿਰਦਾਰ ਅਤੇ ਲੋਕਾਂ ਨਾਲ ਸਿੱਧਾ ਸੰਪਰਕ ਉਨ੍ਹਾਂ ਨੂੰ ਇਲਾਕੇ ਦੇ ਲੋਕਾਂ ਵਿੱਚ ਵਿਸ਼ੇਸ਼ ਮਾਨਤਾ ਦਿੰਦਾ ਹੈ। 
ਉਨ੍ਹਾਂ ਨੇ ਕਿਹਾ ਕਿ ਹਰਮੀਤ ਸਿੰਘ ਸੰਧੂ ਦੀ ਜਿੱਤ ਤਰਨਤਾਰਨ ਖੇਤਰ ਦੇ ਵਿਕਾਸ ਨੂੰ ਤੇਜ਼ ਕਰੇਗੀ। ਸ. ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਹਰ ਇਕ ਜ਼ਿਲਿਆਂ ਦੇ ਹਰ ਪਿੰਡ ਵਿੱਚ ਵਿਕਾਸ ਕਾਰਜਾ ਦੇ ਕੰਮ ਬੜੀ ਹੀ ਤੇਜ਼ੀ ਨਾਲ ਚੱਲ ਰਹੇ ਹਨ। ਸੜਕਾਂ, ਸਿਹਤ ਸੇਵਾਵਾਂ ਅਤੇ ਸਕੂਲਾਂ ਵਿੱਚ ਸੁਧਾਰ ਹੋਣ ਨਾਲ ਲੋਕ ਇਸ ਪ੍ਰੋਜੈਕਟ ਪ੍ਰਤੀ ਬਹੁਤ ਉਤਸ਼ਾਹਿਤ ਹਨ। 
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕ-ਕੇਂਦਰਿਤ ਨੀਤੀਆਂ ਕਾਰਨ ਹਰ ਵਰਗ ਦੇ ਲੋਕ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਤਰਨਤਾਰਨ ਹਲਕੇ ਦੇ ਲੋਕ ਇਸ ਵਾਰ ਆਮ ਆਦਮੀ ਪਾਰਟੀ ਨੂੰ ਭਾਰੀ ਜਿੱਤ ਦਿਵਾਉਣਗੇ।  ਉਨ੍ਹਾਂ ਕਿਹਾ ਕਿ ਵਰਕਰਾਂ ਦੀ ਵਫ਼ਾਦਾਰੀ, ਲੋਕਾਂ ਦਾ ਪਿਆਰ ਅਤੇ ਮਾਨ ਸਰਕਾਰ ਦੇ ਵਿਕਾਸ ਕਾਰਜ 'ਆਪ' ਦੀਆਂ ਸਭ ਤੋਂ ਵੱਡੀਆਂ ਤਾਕਤਾਂ ਹਨ।