ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਅਕਤੂਬਰ: ਪੈਰਾ-ਖੇਡਾਂ ਵਤਨ ਪੰਜਾਬ ਦੀਆਂ-2024 ਜੋ ਕਿ 20 ਨਵੰਬਰ ਤੋਂ 25 ਨਵੰਬਰ ਤੱਕ ਲੁਧਿਆਣਾ ਵਿਖੇ ਸ਼ੁਰੂ ਹੋਣ ਜਾ ਰਹੀਆਂ ਹਨ। ਇਹਨਾਂ ਖੇਡਾਂ ਦੇ ਮੁੱਢਲੇ ਪ੍ਰਬੰਧਾਂ ਅਧੀਨ ਖਿਡਾਰੀਆਂ ਦੀ ਕਲਾਸੀਫਿਕੇਸ਼ਨ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕੀਤੀ ਜਾ ਰਹੀ ਹੈ। ਇਸ ਤਹਿਤ ਅੱਜ ਮੋਹਾਲੀ ਵਿਖੇ ਬਹੁ-ਮੰਤਵੀ ਖੇਡ ਭਵਨ, ਸੈਕਟਰ-78, ਮੋਹਾਲੀ ਵਿਖੇ ਖਿਡਾਰੀਆਂ ਦੀ ਕਲਾਸੀਫਿਕੇਸ਼ਨ ਕੀਤੀ ਗਈ। ਪੈਰਾ-ਖੇਡਾਂ ਦੇ ਕਨਵੀਨਰ ਜਸਪ੍ਰੀਤ ਸਿੰਘ ਸਿੰਘ ਅਤੇ ਉਨਾਂ ਦੇ ਨਾਲ ਡਾਕਟਰੀ ਟੀਮ ਨੇ ਖਿਡਾਰੀਆਂ ਦੀ ਕਲਾਸੀਫਿਕੇਸ਼ਨ ਕੀਤੀ। ਜ਼ਿਲ੍ਹਾ ਖੇਡ ਅਫਸਰ ਰੁਪੇਸ਼ ਕੁਮਾਰ ਬੇਗੜਾ ਅਨੁਸਾਰ ਇਸ ਕੰਮ ਨੂੰ ਨੇਪਰੇ ਚੜਨ ਦੇ ਲਈ ਜ਼ਿਲ੍ਹਾ ਖੇਡ ਦਫਤਰ ਦੇ ਕੋਚ ਵੀ ਨਾਲ ਸਨ। ਜਿਨਾਂ 40 ਖਿਡਾਰੀਆਂ ਦੀ ਅੱਜ ਕਲਾਸੀਫਿਕੇਸ਼ਨ ਕੀਤੀ ਗਈ ਹੈ, ਇਹ ਖਿਡਾਰੀ 20 ਨਵੰਬਰ ਨੂੰ ਪੈਰਾ-ਖੇਡਾਂ ਵਤਨ ਪੰਜਾਬ ਦੀਆਂ ਵਿੱਚ ਭਾਗ ਲੈ ਸਕਣਗੇ।
You May Also Like
ਬੀਤ ਕਬੱਡੀ ਕੱਪ ’ਤੇ ਹੈਬੋਵਾਲ ਕੰਬਾਲਾਂ ਕਲੱਬ ਦਾ ਕਬਜ਼ਾ, ਫਾਈਨਲ ਵਿੱਚ ਕੇਸ਼ੀ ਕਟਵਾਰਾ ਨੂੰ ਦਿੱਤੀ ਮਾਤ
ਖੇਡਾਂ ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਦੇਣ ਦਾ ਸਾਧਨ: ਸੁਖਵੀਰ ਸਿੰਘ
ਏਸ਼ੀਅਨ ਚੈਂਪੀਅਨਜ਼ ਟਰਾਫੀ ਲਈ ਜਾਪਾਨ ਦੀ ਹਾਕੀ ਟੀਮ ਮੁਹਾਲੀ ਪਹੁੰਚੀ