ਚੰਡੀਗੜ੍ਹ, 1 ਅਕਤੂਬਰ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਕਿਸਾਨਾਂ ਦੇ ਲਈ ਬਣਾਈ ਗਈ ਕਾਪਰੇਟਿਵ ਸੋਸਾਇਟੀ ਦੇ ਮਜਬੂਤੀਕਰਣ ਨੂੰ ਲੈ ਕੇ ਯੋਜਨਾਵਾਂ ਬਣਾਈ ਗਈ ਹੈ। ਕਾਂਗਰਸ ਦੇ ਸਮੇਂ ਵਿੱਚ ਜੋ ਕਾਪਰੇਟਿਵ ਸੋਸਾਇਟੀ ਤੋਂ ਕਿਸਾਨਾਂ ਦਾ ਭਰੋਸਾ ਉੱਠ ਗਿਆ ਸੀ, ਉਸ ਨੂੰ ਮੁੜ ਤੋਂ ਬਨਾਉਣ ਦੀ ਦਿਸ਼ਾ ਵਿੱਚ ਕੰਮ ਹੋਵੇਗਾ। ਜਲਦੀ ਹੀ ਇਸ ਦੇ ਨਵੇਂ ਮੈਂਬਰ ਬਨਾਉਣ ਦੀ ਪ੍ਰਕ੍ਰਿਆ ਸ਼ੁਰੂ ਕਰਨ ਦੇ ਨਾਲ-ਨਾਲ ਆਨਲਾਇਨ ਵੀ ਕੀਤਾ ਜਾਵੇਗਾ। ਤਾਂ ਜੋ ਕਿਸਾਨਾਂ ਨੂੰ ਸਮੇਂ 'ਤੇ ਲਾਭ ਮਿਲ ਸਕਣ।
ਮੁੱਖ ਮੰਤਰੀ ਅੱਜ ਹਰਿਆਣਾ ਨਿਵਾਸ ਵਿੱਚ ਪ੍ਰੈਸ ਕਾਨਫ੍ਰੈਂਸ ਦੌਰਾਨ ਪੱਤਰਕਾਰਾਂ ਦੇ ਸੁਆਲਾਂ ਦੇ ਜਵਾਬ ਦੇ ਰਹੇ ਸਨ। ਇਸ ਦੌਰਾਨ ਉਨ੍ਹਾਂ ਨੇ ਕਾਂਗਰਸ ਅਗਵਾਈ ਵੱਲੋਂ ਵਿਰੋਧੀ ਧਿਰ ਦੀ ਕਮਾਨ ਸਾਬਕਾ ਮੁੱਖ ਮੰਤਰੀ ਸ੍ਰੀ ਭੁਪੇਂਦਰ ਸਿੰਘ ਹੁਡਾ ਨੂੰ ਦਿੱਤੇ ਜਾਣ 'ਤੇ ਉਨ੍ਹਾਂ ਨੇ ਕਿਹਾ ਕਿ ਇਸ ਦੇ ਲਈ ਸ੍ਰੀ ਭੁਪੇਂਦਰ ਸਿੰਘ ਹੁਡਾ ਅਤੇ ਸ੍ਰੀ ਰਾਹੁਲ ਗਾਂਧੀ ਨੂੰ ਵਧਾਈ, ਪਰ ਸੁਆਲ ਇਹ ਹੈ ਕਿ ਜਦੋਂ ਬਨਾਉਣਾ ਹੀ ਸ੍ਰੀ ਭੁਪੇਂਦਰ ਸਿੰਘ ਹੁਡਾ ਨੁੰ ਸੀ ਤਾਂ ਆਖਿਰ ਇਸ ਵਿੱਚ ਇੰਨ੍ਹੀ ਦੇਰੀ ਕਿਉਂ ਕੀਤੀ।
ਸ੍ਰੀ ਨਾਇਬ ਸਿੰਘ ਸੈਣੀ ਨੇ ਇਸ ਦੌਰਾਨ ਕਾਂਗਰਸ 'ਤੇ ਤੰਜ ਕੱਸਦੇ ਹੋਏ ਕਿਹਾ ਕਿ ਇੰਨ੍ਹਾਂ ਦੀ ਨੀਤੀ ਠੀਕ ਨਹੀਂ ਹੈ, ਜਨਤਾ ਦੇ ਸਰੋਕਾਰ ਤੋਂ ਇੰਨ੍ਹਾਂ ਦਾ ਕੋਈ ਲੇਣਾ-ਦੇਣਾ ਨਹੀਂ ਹੈ। ਇੱਕ ਹੋਰ ਸੁਆਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਸਿਰਫ ਗੁੱਟਾਂ ਦੀ ਕਾਂਗਰਸ ਹੈ। ਕਾਂਗਰਸ ਵਿੱਚ ਫੁੱਟ ਹਮੇਸ਼ਾ ਤੋਂ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਦੇਸ਼ ਦੇ ਗਰੀਬ ਨੂੰ ਮਜਬੂਤ ਕਰਨ ਦਾ ਕੰਮ ਕੀਤਾ ਹੈ, ਜਦੋਂ ਕਿ ਕਾਂਗਰਸ ਅਤੇ ਇੰਡੀ ਗਠਜੋੜ ਨੇ ਸਿਰਫ ਖੁਦ ਨੂੰ ਮਜਬੂਤ ਕਰਨ ਦਾ ਕੰਮ ਕੀਤਾ ਹੈ।
*ਕੇਂਦਰੀ ਗ੍ਰਹਿ ਮੰਤਰੀ ਦੇ ਦੌਰੇ ਦੀ ਤਿਆਰੀਆਂ ਪੂਰੀਆਂ
ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ੍ਰੀ ਅਮਿਤ ਸ਼ਾਹ 3 ਅਕਤੂਬਰ ਨੂੰ ਇੱਕ ਦਿਨ ਲਈ ਹਰਿਆਣਾ ਦੌਰੇ 'ਤੇ ਆ ਰਹੇ ਹਨ। ਇਸ ਦੌਰਾਨ ਕੁਰੂਕਸ਼ੇਤਰ ਅਤੇ ਰੋਹਤਕ ਵਿੱਚ ਉਨ੍ਹਾਂ ਦੇ ਪ੍ਰੋਗਰਾਮ ਹੋਣਗੇ। ਉਨ੍ਹਾਂ ਨੇ ਕਿਹਾ ਕਿ ਪ੍ਰੋਗਰਾਮ ਦੀ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ।
ਇਸ ਦੌਰਾਨ ਵਿਕਾਸ ਅਤੇ ਪੰਚਾਇਤ ਮੰਤਰੀ ਸ੍ਰੀ ਕ੍ਰਿਸ਼ਣ ਲਾਲ ਪੰਵਾਰ, ਸਮਾਜਿਕ ਨਿਆ ਅਤੇ ਅਧਿਕਾਰਤਾ ਮੰਤਰੀ ਸ੍ਰੀ ਕ੍ਰਿਸ਼ਣ ਕੁਮਾਰ ਬੇਦੀ, ਸਹਿਕਾਰਤਾ ਮੰਤਰੀ ਡਾ. ਅਰਵਿੰਦ ਸ਼ਰਮਾ ਅਤੇ ਵਿਧਾਇਕ ਸ੍ਰੀ ਰਣਧੀਰ ਪਨਿਹਾਰ ਵੀ ਮੌਜੂਦ ਰਹੇ।
