ਨਵਾਂਸ਼ਹਿਰ- ਜ਼ਿਲ੍ਹਾ ਮੈਜਿਸਟਰੇਟ ਨਵਜੋਤ ਪਾਲ ਸਿੰਘ ਰੰਧਾਵਾ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ-2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ 21 ਅਪ੍ਰੈਲ 2024 ਨੂੰ ਭਗਵਾਨ ਮਹਾਂਵੀਰ ਜੈਯੰਤੀ ਦੇ ਤਿਉਹਾਰ ਦੇ ਮੌਕੇ ਤੇ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਹਦੂਦ ਅੰਦਰ ਮੀਟ ਦੀਆਂ ਦੁਕਾਨਾਂ ਅਤੇ ਬੁੱਚੜਖਾਨ ਬੰਦ ਰੱਖਣ ਦਾ ਹੁਕਮ ਜਾਰੀ ਕੀਤਾ ਹੈ।
ਇਸ ਹੁਕਮ ਨੂੰ ਲਾਗੂ ਕਰਨ ਲਈ ਸੀਨੀਅਰ ਪੁਲਿਸ ਕਪਤਾਨ, ਸ਼ਹੀਦ ਭਗਤ ਸਿੰਘ ਨਗਰ ਅਤੇ ਡਿਪਟੀ ਡਾਇਰੈਕਟਰ, ਪਸੂ ਪਾਲਣ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਜ਼ਿੰਮੇਵਾਰ ਹੋਣਗੇ।
ਜ਼ਿਲ੍ਹਾ ਮੈਜਿਸਟ੍ਰੇਟ ਨੇ 21 ਅਪ੍ਰੈਲ ਨੂੰ ਭਗਵਾਨ ਮਹਾਂਵੀਰ ਜੈਯੰਤੀ ਦੇ ਤਿਉਹਾਰ ਦੇ ਮੌਕੇ ਤੇ ਜ਼ਿਲ੍ਹੇ ਅੰਦਰ ਮੀਟ ਦੀਆਂ ਦੁਕਾਨਾਂ ਅਤੇ ਬੁੱਚੜਖਾਨ ਬੰਦ ਰੱਖਣ ਦਾ ਜਾਰੀ ਕੀਤਾ ਹੁਕਮ
