ਚੰਡੀਗੜ੍ਹ, 11 ਨਵੰਬਰ - ਹਰਿਆਣਾ ਦੇ ਸਿਖਿਆ ਮੰਤਰੀ ਸ੍ਰੀ ਮਹੀਪਾਲ ਢਾਂਡਾ ਨੇ ਕਿਹਾ ਕਿ ਸੂਬੇ ਦੇ ਸਰਕਾਰੀ ਸਕੂਲਾਂ ਦੀ ਸਿਖਿਆ ਵਿਵਸਥਾ ਨੂੰ ਹੋਰ ਵੱਧ ਮਜਬੂਤ ਅਤੇ ਗੁਣਵੱਤਾਪੂਰਣ ਬਨਾਉਣ ਲਈ ਵੱਖ-ਵੱਖ ਬਿੰਦੂਆਂ 'ਤੇ ਵਿਸਤਾਰ ਨਾਲ ਚਰਚਾ ਕੀਤੀ ਗਈ।
          ਮੰਤਰੀ ਅੱਜ ਸਿਵਲ ਸਕੱਤਰੇਤ ਚੰਡੀਗੜ੍ਹ ਵਿੱਚ ਹਰਿਆਣਾ ਸਕੂਲ ਅਧਿਆਪਕ ਸੰਘ ਅਤੇ ਸਿਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਦੇ ਨਾਲ ਇੱਕ ਮਹਤੱਵਪੂਰਣ ਮੀਟਿੰਗ ਦੀ ਅਗਵਾਈ ਕਰ ਰਹੇ ਸਨ। ਇਸ ਦੌਰਾਨ ਸਿਖਿਆ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦਾ ਟੀਚਾ ਹੈ ਕਿ ਹਰ ਸਰਕਾਰੀ ਸਕੂਲ ਵਿੱਚ ਸਿਖਿਆ ਦਾ ਪੱਧਰ ਨਿਜੀ ਸਕੂਲਾਂ ਦੇ ਸਾਹਮਣੇ ਜਾਂ ਉਸ ਤੋਂ ਵੀ ਬਿਹਤਰ ਹੋਵੇ।
 ਉਨ੍ਹਾਂ ਨੇ ਕਿਹਾ ਕਿ ਇਸ ਦਿਸ਼ਾ ਵਿੱਚ ਸਰਕਾਰ ਲਗਾਤਾਰ ਠੋਸ ਕਦਮ ਚੁੱਕ ਰਹੀ ਹੈ। ਸਰਕਾਰੀ ਸਕੂਲ ਭਵਨਾਂ ਦੀ ਮੁਰੰਮਤ ਤੇ ਰੱਖ-ਰਖਾਵ ਦੇ ਕੰਮ ਤੇਜੀ ਨਾਲ ਕਰਵਾਏ ਜਾ ਰਹੇ ਹਨ ਤਾਂ ਜੋ ਵਿਦਿਆਰਥੀਆਂ ਨੂੰ ਪੜਾਈ ਦੌਰਾਨ ਕਿਸੇ ਤਰ੍ਹਾ ਦੀ ਅਸਹੂਲਤ ਨਾ ਹੋਵੇ।
          ਮੰਤਰੀ ਨੇ ਕਿਹਾ ਕਿ ਅਧਿਆਪਕਾਂ ਨੂੰ ਵੀ ਇਹ ਯਕੀਨੀ ਕਰਨਾ ਚਾਹੀਦਾ ਹੈ ਕਿ ਵੱਧ ਤੋਂ ਵੱਧ ਬੱਚਿਆਂ ਦੀ ਨਾਮਜਦਗੀ ਸਰਕਾਰੀ ਸਕੂਲਾਂ ਵਿੱਚ ਹੋਵੇ। ਉਨ੍ਹਾਂ ਨੇ ਕਿਹਾ ਕਿ ਜਿਨ੍ਹਾਂ ਸਕੂਲਾਂ ਦਾ ਪ੍ਰੀਖਿਆ ਨਤੀਜਾ ਵਧੀਆ ਰਹੇਗਾ, ਉਨ੍ਹਾਂ ਸਕੂਲਾਂ ਦੇ ਅਧਿਆਪਕਾਂ ਨੂੰ ਸਰਕਾਰ ਵੱਲੋਂ ਸਨਮਾਨਿਤ ਅਤੇ ਪ੍ਰੋਤਸਾਹਿਤ ਕੀਤਾ ਜਾਵੇਗਾ। ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਾਰੇ ਸਕੂਲਾਂ ਵਿੱਚ ਸਫਾਈ ਵਿਵਸਥਾ 'ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇ, ਤਾਂ ਜੋ ਵਿਦਿਆਰਥੀਆਂ ਨੁੰ ਸਾਫ ਅਤੇ ਸਕਾਰਾਤਮਕ ਵਿਦਿਅਕ ਮਾਹੌਲ ਮਿਲ ਸਕੇ।
          ਸਿਖਿਆ ਮੰਤਰੀ ਨੇ ਕਿਹਾ ਕਿ ਅਧਿਆਪਕ ਤੇ ਸਰਕਾਰ ਮਿਲ ਕੇ ਹਰਿਆਣਾ ਦੀ ਸਿਖਿਆ ਵਿਵਸਥਾ ਨੂੰ ਦੇਸ਼ ਵਿੱਚ ਇੱਕ ਆਦਰਸ਼ ਉਦਾਹਰਣ ਬਨਾਉਣਗੇ।
          ਮੀਟਿੰਗ ਦੌਰਾਨ ਹਰਿਆਣਾ ਸਕੁਲ ਅਧਿਆਪਕ ਸੰਘ ਦੇ ਅਧਿਕਾਰੀਆਂ ਨੈ ਮੰਗ ਰੱਖੀ ਕਿ ਅਧਿਆਪਕਾਂ ਦੀ ਟੇ੍ਰਨਿੰਗ ਸਕੂਲਾਂ ਦੀ ਛੁੱਟੀਆਂ ਦੌਰਾਨ ਹੀ ਕਰਵਾਈ ਜਾਵੇ ਅਤੇ ਇਸ ਦੇ ਬਦਲੇ ਵਿੱਚ ਅਧਿਆਪਕਾਂ ਨੂੰ ਪ੍ਰਤੀਪੂਰਵਕ ਛੁੱਟੀਆਂ ਪ੍ਰਦਾਨ ਕੀਤੀਆਂ ਜਾਣ। ਇਸ 'ਤੇ ਸਿਖਿਆ ਮੰਤਰੀ ਨੇ ਸਾਕਰਾਤਮਕ ਰੁੱਪ ਅਪਣਾਉਂਦੇ ਹੋਏ ਕਿਹਾ ਕਿ ਇਸ ਪ੍ਰਸਤਾਵ 'ਤੇ ਵਿਭਾਗ ਦੇ ਅਧਿਕਾਰੀਆਂ ਦੇ ਨਾਲ ਵਿਸਤਾਰਪੂਰਵਕ ਵਿਚਾਰ-ਵਟਾਂਦਰਾਂ ਕੀਤਾ ਜਾਵੇਗਾ।
          ਮੀਟਿੰਗ ਵਿੱਚ ਹਰਿਆਣਾ ਉੱਚੇਰੀ ਸਿਖਿਆ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਵਿਨੀਤ ਗਰਗ, ਏਲੀਮੈਂਟਰੀ ਏਜੂਕੇਸ਼ਨ ਨਿਦੇਸ਼ਕ ਸ੍ਰੀ ਵਿਵੇਕ ਅਗਰਵਾਲ ਅਤੇ ਹਰਿਆਣਾ ਸਕੂਲ ਅਧਿਆਪਕ ਸੰਘ ਦੇ ਸੀਨੀਅਰ ਅਧਿਕਾਰੀ ਮੌਜੂਦ ਰਹੇ।