ਚੰਡੀਗੜ੍ਹ, 28 ਅਕਤੂਬਰ - ਹਰਿਆਣਾ ਦੀ ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਕਿਹਾ ਕਿ ਰਾਜ ਸਰਕਾਰ ਸੂਬੇ ਦੇ ਲੋਕਾਂ ਨੂੰ ਉਨ੍ਹਾਂ ਦੇ ਘਰ ਦੇ ਨੇੇੜੇ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਯਤਨਸ਼ੀਲ ਹੈ। ਸ਼ਹਿਰ ਅਤੇ ਕਸਬੇ ਤੋਂ ਇਲਾਵਾ ਗ੍ਰਾਮੀਣ ਪੱਧਰ 'ਤੇ ਵੀ ਨਵੇਂ ਸਿਹਤ ਕੇਂਦਰ ਖੋਲੇ ਜਾ ਰਹੇ ਹਨ ਅਤੇ ਜਨਸੰਖਿਆ ਵਾਧੇ ਨੂੰ ਵੇਖਦੇ ਹੋਏ ਕਈ ਸੰਸਥਾਨਾਂ ਨੂੰ ਅਪਗੇ੍ਰਡ ਕੀਤਾ ਜਾ ਰਿਹਾ ਹੈ।
ਆਰਤੀ ਸਿੰਘ ਰਾਓ ਨੇ ਅੱਜ ਚੰਡੀਗੜ੍ਹ ਦਫ਼ਤਰ ਵਿੱਚ ਉਨ੍ਹਾਂ ਨੂੰ ਮਿਲਣ ਆਏ ਲੋਕਾਂ ਦੀ ਸਮੱਸਿਆਵਾਂ ਸੁਣਦੇ ਹੋਏ ਇਹ ਜਾਣਕਾਰੀ ਦਿੱਤੀ।
ਉਨ੍ਹਾਂ ਨੇ ਦੱਸਿਆ ਕਿ ਗ੍ਰਾਮੀਣਾਂ ਦੀ ਡਿਮਾਂਡ 'ਤੇ ਭਿਵਾਨੀ ਜ਼ਿਲ੍ਹਾ ਦੇ ਪਿੰਡ ਦੁਲਹੇੜੀ ਵਿੱਚ ਬਣੇ ਉਪ ਸਿਹਤ ਕੇਂਦਰ ਨੂੰ ਪ੍ਰਾਥਮਿਕ ਸਿਹਤ ਕੇਂਦਰ ਨੂੰ ਅਪਗ੍ਰੇਡ ਕਰਨ ਦੀ ਮੰਜ਼ੂਰੀ ਦਿੱਤੀ ਗਈ ਹੈ ਜਲਦ ਹੀ ਉੱਥੇ ਮੈਡੀਕਲ ਅਧਿਕਾਰੀ ਅਤੇ ਹੋਰ ਸਟਾਫ਼ ਦੀ ਨਿਯੁਕਤੀ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ।
ਸਿਹਤ ਮੰਤਰੀ ਨੇ ਅੱਗੇ ਦੱਸਿਆ ਕਿ ਪਲਵਲ ਜ਼ਿਲ੍ਹਾ ਦੇ ਪਿੰਡ ਖਿੱਲੂਕਾ ਵਿੱਚ ਵੀ ਉਪ ਸਿਹਤ ਕੇਂਦਰ ਖੋਲਣ ਦੀ ਮੰਜ਼ੂਰੀ ਦਿੱਤੀ ਗਈ ਹੈ ਇਸ ਵਿੱਚ ਵੀ ਸਟਾਫ਼ ਦੀ ਭਰਤੀ ਦੀ ਪ੍ਰਕਿਰਿਆ ਜਲਦ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਰਾਜ ਸਰਕਾਰ ਸੂਬੇ ਦੇ ਲੋਕਾਂ ਨੂੰ ਸਸਤੀ ਅਤੇ ਸੁਲਭ ਮੈਡੀਕਲ ਸੇਵਾਵਾਂ ਦੇਣ ਲਈ ਲਗਾਤਾਰ ਯਤਨਸ਼ੀਲ ਹੈ। ਸਿਹਤ ਵਿਭਾਗ ਵਿੱਚ ਜਰੂਰੀ ਦਵਾਈਆਂ ਅਤੇ ਉਪਕਰਨਾਂ ਦੀ ਖਰੀਦ ਕੀਤੀ ਜਾ ਰਹੀ ਹੈ ਤਾਂ ਜੋ ਲੋਕਾਂ ਨੂੰ ਸਸਤਾ ਇਲਾਜ ਮਿਲ ਸਕੇ।
ਲੋਕਾਂ ਨੂੰ ਉਨ੍ਹਾਂ ਦੇ ਘਰ ਦੇ ਨੇੜੇ ਸਿਹਤ ਸਹੂਲਤ ਮੁਹੱਈਆ ਕਰਵਾਉਣਾ ਹੀ ਸਰਕਾਰ ਦਾ ਟੀਚਾਆਰਤੀ ਸਿੰਘ ਰਾਓ
