ਗੜ੍ਹਸ਼ੰਕਰ, 23 ਨਵੰਬਰ:- ਆਮ ਆਦਮੀ ਪਾਰਟੀ ਵਲੋਂ ਪੰਜਾਬ ਵਿੱਚ ਹੋਣ ਜਾ ਰਹੀਆਂ ਜ਼ਿਲ੍ਹਾਂ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲਈ ਪਾਰਟੀ ਦੇ ਆਗੂਆਂ ਨੂੰ ਵੱਖ ਵੱਖ ਜਿੰਮੇਵਾਰੀਆਂ ਦਿੱਤੀਆਂ ਗਈਆਂ ਹਨ। ਇਸੇ ਤਰ੍ਹਾਂ ਜ਼ਿਲ੍ਹਾਂ ਹੁਸ਼ਿਆਰਪੁਰ ਵਿੱਚ ਪਾਰਟੀ ਦੇ ਆਗੂਆਂ ਜਿਨ੍ਹਾਂ ਵਿੱਚ ਜੈ ਕ੍ਰਿਸ਼ਨ ਸਿੰਘ ਰੌੜੀ ਡਿਪਟੀ ਸਪੀਕਰ ਵਿਧਾਨ ਸਭਾ ਪੰਜਾਬ ਐੱਮ.ਐੱਲ.ਏ ਹਲਕਾ ਗੜ੍ਹਸ਼ੰਕਰ ਅਤੇ ਚਰਨਜੀਤ ਸਿੰਘ ਚੰਨੀ ਸੰਗਠਨ ਇਚਾਰਜ ਹਲਕਾ ਗਾੜ੍ਹਸ਼ੰਕਰ ਤੋਂ ਇਨ੍ਹਾ ਨੂੰ ਜ਼ਿਲ੍ਹਾਂ ਹੁਸ਼ਿਆਰਪੁਰ ਤੋ ਜ਼ਿਲ੍ਹਾ ਆਬਜ਼ਰਵਾਰ ਨਿਯੁਕਤ ਕੀਤਾ ਗਿਆ।
ਇਸ ਬਾਰੇ ਗੱਲ ਕਰਦਿਆਂ ਡਿਪਟੀ ਸਪੀਕਰ ਰੌੜੀ ਅਤੇ ਉਹਨਾਂ ਦੇ ਓ.ਐਸ.ਡੀ ਚਰਨਜੀਤ ਚੰਨੀ ਨੇ ਕਿਹਾ ਕਿ ਪਾਰਟੀ ਹਾਈਕਮਾਂਡ ਨੇ ਜੋ ਉਹਨਾਂ ਨੂੰ ਜਿਲ੍ਹੇ ਦੀ ਜਿੰਮੇਵਾਰੀ ਸੌਂਪੀ ਹੈ, ਉਸ ਲਈ ਉਹ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦੇ ਹਨ ਅਤੇ ਪਾਰਟੀ ਨੂੰ ਵਿਸ਼ਵਾਸ ਦਿਵਾਉਂਦੇ ਹਨ ਕਿ ਉਹ ਆਪਣੀਆਂ ਜਿੰਮੇਵਾਰੀਆਂ ਪੂਰੀ ਤਨਦੇਹੀ ਨਾਲ ਨਿਭਾਉਣਗੇ।
ਪਾਰਟੀ ਦੇ ਵਰਕਰਾਂ ਆਗੂਆਂ ਨੂੰ ਇਕਜੁੱਟ ਕਰਕੇ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵੀ ਜਿੱਤਣਗੇ ਅੱਜ ਉਕਤ ਨਿਯੁਕਤੀਆਂ ਲਈ ਪਾਰਟੀ ਦੇ ਬਹੁਤ ਸਾਰੇ ਆਗੂਆਂ ਤੇ ਵਰਕਰਾਂ ਨੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕੀਤਾ ਅਤੇ ਡਿਪਟੀ ਸਪੀਕਰ ਰੌੜੀ ਅਤੇ ਸੰਗਠਨ ਇਚਾਰਜ ਚੰਨੀ ਨੂੰ ਵਧਾਈਆਂ ਵੀ ਦਿੱਤੀਆਂ।
