ਖਰੜ:- ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ ਸਿੰਘ ਸਭਾ ਸੰਨੀ ਇਨਕਲੇਵ ਤੋਂ ਜੱਥਾ 1ਅਪ੍ਰੈਲ ਨੂੰ ਤਥਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਸਾਹਿਬ ਰਵਾਨਾ ਹੋਇਆ। ਜਾਂਦੇ ਵਕਤ ਜਿਹੜੇ ਸ਼ਹਿਰ ਵਿਖੇ ਇਤਿਹਾਸਕ ਗੁਰਦੁਆਰਾ ਸਾਹਿਬ ਸਨ ਉਨ੍ਹਾਂ ਦੇ ਦਰਸ਼ਨ ਕੀਤੇ।
ਅੱਜ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਕਥਾ ਵਾਚਕ ਤੇ ਹੈਡ ਗ੍ਰੰਥੀ ਗਿਆਨੀ ਗੁਰਚਰਨ ਸਿੰਘ ਜੀ ਵੱਲੋਂ ਤਥਤ ਸ੍ਰੀ ਹਜ਼ੂਰ ਸਾਹਿਬ ਵਿਖੇ ਸਵੇਰੇ ਤੇ ਸ਼ਾਮ ਦੀ ਕਥਾ ਦੀ ਹਾਜ਼ਰੀ ਭਰੀ। ਇਸ ਮੌਕੇ ਤੇ ਗੁਰਦੁਆਰਾ ਦੇ ਪ੍ਰਧਾਨ ਸਰਦਾਰ ਰਜਿੰਦਰ ਸਿੰਘ ਬੱਬੂ, ਗੋਪਾਲ ਸਿੰਘ, ਹਰਭਜਨ ਸਿੰਘ ਅਤੇ ਗੁਰਦੁਆਰਾ ਸਾਹਿਬ ਦੀ ਸੰਗਤ ਹਾਜ਼ਰ ਸਨ।
