ਚੰਡੀਗੜ੍ਹ, 23 ਅਕਤੂਬਰ - ਹਰਿਆਣਾ ਦੇ ਊਰਜਾ, ਟ੍ਰਾਂਸਪੋਰਟ ਅਤੇ ਕਿਰਤ ਮੰਤਰੀ ਸ੍ਰੀ ਅਨਿਲ ਵਿਜ ਨੇ ਕਿਹਾ ਕਿ ਸਨ 1857 ਵਿੱਚ ਲੜੀ ਗਈ ਆਜਾਦੀ ਦੀ ਪਹਿਲੀ ਲੜਾਈ ਨੂੰ ਸਮਰਪਿਤ ਅੰਬਾਲਾ ਕੈਂਟ ਵਿੱਚ ਨਿਰਮਾਣਧੀਨ ਸ਼ਹੀਦ ਸਮਾਰਕ ਏਸ਼ਿਆ ਦਾ ਸੱਭ ਤੋਂ ਵੱਡਾ ਸਮਾਰਕ ਹੈ। ਇਸ ਸਮਾਰਕ ਰਾਹੀਂ ਲੋਕਾਂ ਨੂੰ ਸੁਤੰਤਰਤਾ ਦੀ ਸਚਾਈ ਅਤੇ ਸ਼ਹੀਦਾਂ ਦੀ ਕੁਰਬਾਨੀਆਂ ਨਾਲ ਜਾਣੂ ਕਰਾਇਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਨਵੰਬਰ ਮਹੀਨੇ ਦੇ ਆਖੀਰੀ ਹਫਤੇ ਵਿੱਚ ਇਸ ਸਮਾਰਕ ਦੇ ਉਦਘਾਟਨ ਹੋਣ ਦੀ ਸੰਭਾਵਨਾ ਹੈ ਅਤੇ ਉਨ੍ਹਾਂ ਦੇ ਵੱਲੋਂ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਇਸ ਵਿਸ਼ਾਲ ਤੇ ਮਹਤੱਵਪੂਰਣ ਸ਼ਹੀਦ ਸਮਾਰਕ ਦਾ ਉਦਘਾਟਨ ਆਪਣੇ ਕਰ-ਕਮਲਾਂ ਨਾਲ ਕਰਨ।
ਸ੍ਰੀ ਅਨਿਲ ਵਿਜ ਨੇ ਦਸਿਆ ਕਿ ਆਜਾਦੀ ਦੀ ਪਹਿਲੀ ਲੜਾਈ ਵਿੱਚ ਬਹੁਤ ਕਰੂਰਤਾ ਹੋਈ। ਲੋਕਾਂ ਨੂੰ ਪੇੜਾਂ ਨਾਲ ਬੰਨ੍ਹ ਕੇ ਗੋਲੀਆਂ ਨਾਲ ਮਾਰਿਆ ਗਿਆ, ਕਈ ਸਾਲਾਂ ਤੱਕ ਜੇਲ੍ਹਾਂ ਵਿੱਚ ਰੱਖਿਆ ਗਿਆ ਅਤੇ ਕਈ ਰੇਜੀਮੈਂਟਾਂ ਨੂੰ ਭੰਗ ਕਰ ਦਿੱਤਾ ਗਿਆ। ਉਨ੍ਹਾਂ ਵੀਰ ਸ਼ਹੀਦਾਂ ਨੂੰ ਅੱਜ ਤੱਕ ਸਹੀ ਸਨਮਾਨ ਨਹੀਂ ਮਿਲਿਆ। ਉਨ੍ਹਾਂ ਦੀ ਕਹਾਣੀਆਂ ਨੂੰ ਲੋਕਾਂ ਦੇ ਸਾਹਮਣੇ ਨਹੀਂ ਲਿਆਇਆ ਗਿਆ, ਉਨ੍ਹਾਂ ਦੇ ਗੀਤ ਨਹੀਂ ਗਾਏ ਗਏ ਅਤੇ ਉਨ੍ਹਾਂ ਦੇ ਬਲਿਦਾਨ ਲਈ ਕੋਈ ਵਿਸ਼ੇਸ਼ ਦਿੱਨ ਨਹੀਂ ਮਨਾਇਆ ਗਿਆ। ਇਸ ਸੱਚਾਈ ਨੂੰ ਸਾਹਮਣੇ ਲਿਆਉਣ ਲਈ ਉਨ੍ਹਾਂ ਨੇ ਲਗਾਤਾਰ ਯਤਨ ਅਤੇ ਸੰਘਰਸ਼ ਕੀਤਾ।
ਉਨ੍ਹਾਂ ਨੇ ਦਸਿਆ ਕਿ ਸ਼ਹੀਦ ਸਮਾਰਕ ਹੁਣ ਲਗਭਗ ਤਿਆਰ ਹੋ ਚੁੱਕਾ ਹੈ। ਇਸ ਦਾ ਉਦਘਾਟਨ ਨਵੰਬਰ ਦੇ ਆਖੀਰੀ ਹਫਤੇ ਵਿੱਚ ਹੋਣ ਦੀ ਸੰਭਾਵਨਾ ਹੈ। ਸ੍ਰੀ ਵਿਜ ਨੇ ਕਿਹਾ ਕਿ ਕਿਉਂਕਿ ਇਹ ਸਮਾਰਕ ਬਹੁਤ ਵਿਸ਼ਾਲ ਅਤੇ ਮਹਤੱਵਪੂਰਣ ਹੈ, ਇਸ ਲਈ ਉਨ੍ਹਾਂ ਨੇ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੂੰ ਬੇਨਤੀ ਕੀਤੀ ਹੈ ਕਿ ਇਸ ਸ਼ਹੀਦ ਸਮਾਰਕ ਦਾ ਉਦਘਾਟਨ ਪ੍ਰਧਾਨ ਮੰਤਰੀ ਦੇ ਕਰ-ਕਮਲਾਂ ਨਾਲ ਕਰਨ।
ਅੰਬਾਲਾ ਕੈਂਟ ਵਿੱਚ ਨਿਰਮਾਣਧੀਨ ਆਜਾਦੀ ਦੀ ਪਹਿਲੀ ਲੜਾਈ ਦੇ ਸ਼ਹੀਦ ਸਮਾਰਕ ਦਾ ਉਦਘਾਟਨ ਨਵੰਬਰ ਮਹੀਨੇ ਦੇ ਆਖੀਰੀ ਹਫਤੇ ਵਿੱਚ ਹੋਣ ਦੀ ਸੰਭਾਵਨਾ ਊਰਜਾ ਮੰਤਰੀ ਸ੍ਰੀ ਅਨਿਲ ਵਿਜ
