ਹੁਸ਼ਿਆਰਪੁਰ:- ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਜੀ, ਸਿੰਘ ਸਾਹਿਬ ਗਿਆਨੀ ਗੁਰਦਿਆਲ ਸਿੰਘ ਜੀ ਅਜਨੋਹਾ ਦਾ ਜੱਦੀ ਪਿੰਡ ਅਜਨੋਹਾ ਇਹਨਾਂ ਮਹਾਂਪੁਰਖਾਂ ਦੇ ਇਲਾਕੇ ਵਿੱਚ ਸਿਰਮੌਰ ਸੰਸਥਾ ਗਰੀਬ ਦਾ ਮੂੰਹ, ਗੁਰੂ ਦੀ ਗੋਲਕ ਸੰਸਥਾ ਰਜਿ. ਅਜਨੋਹਾ ਪਿਛਲੇ ਕਈ ਸਾਲਾਂ ਤੋਂ ਲੋਕ ਭਲਾਈ ਦੇ ਕਾਰਜ ਕਰ ਰਹੀ ਹੈ।
ਸੰਸਥਾ ਵਲੋਂ ਧੰਨ ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਜੀ ਅਪਾਰ ਮਿਹਰ ਸਦਕਾ ਇਲਾਕਾ ਨਿਵਾਸੀ ਅਤੇ ਐਨ ਆਰ ਆਈ ਸੰਗਤਾਂ ਦੇ ਸਹਿਯੋਗ ਨਾਲ ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਰਾਏ ਮਹਾਰਾਜ ਜੀ ਵੱਲੋਂ ਵਰਸਾਏ ਬਾਬਾ ਯੱਖ ਜੀ ਦੇ ਜੱਦੀ ਪਿੰਡ ਨਰੂੜ ਵਿਖੇ ਗੁਰੂ ਨਾਨਕ ਚੈਰੀਟੇਬਲ ਡਿਸਪੈਂਸਰੀ ਅਤੇ ਲੈਬੋਰਟਰੀ ਚਲਾਈ ਜਾ ਰਹੀ ਹੈ।
ਸੰਸਥਾ ਮੁਖੀ ਭਾਈ ਹਰਵਿੰਦਰ ਸਿੰਘ ਖਾਲਸਾ ਅਜਨੋਹਾ ਨੇ ਦਸਿਆ ਕਿ ਸੰਸਥਾ ਨੂੰ ਸਹਿਯੋਗ ਦੇਣ ਵਾਲੀਆਂ ਸੰਗਤਾਂ ਨੂੰ ਲਗਾਤਾਰ ਸਨਮਾਨ ਕੀਤਾ ਜਾ ਰਿਹਾ ਹੈ। ਪਿੰਡ ਅਜਨੋਹਾ ਦੇ ਸਰਪੰਚ ਰਾਜਵਿੰਦਰ ਕੌਰ ਨੂੰ ਸੰਸਥਾ ਦੀ ਟੀਮ ਵਲੋਂ ਗੁਰੂ ਨਾਨਕ ਚੈਰੀਟੇਬਲ ਡਿਸਪੈਂਸਰੀ ਅਤੇ ਲੈਬੋਰਟਰੀ ਪਿੰਡ ਨਰੂੜ ਵਿਖੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਹਾਜ਼ਰ ਸੰਸਥਾ ਮੁਖੀ ਭਾਈ ਹਰਵਿੰਦਰ ਸਿੰਘ ਖਾਲਸਾ ਅਜਨੋਹਾ, ਸਰਪੰਚ ਰਾਜਵਿੰਦਰ ਕੌਰ ਅਜਨੋਹਾ, ਸਰਪੰਚ ਬਲਵਿੰਦਰ ਸਿੰਘ ਬਘਾਣਾ, ਡਾਕਟਰ ਸਤਨਾਮ ਸਿੰਘ, ਉਂਕਾਰ ਸਿੰਘ ਨਰੂੜ, ਪੰਚ ਸੁਖਵਿੰਦਰ ਕੌਰ ਅਜਨੋਹਾ, ਲੰਬਰਦਾਰ ਪਰਮਜੀਤ ਸਿੰਘ ਜਲਵੇਹੜਾ, ਚਰਨਜੀਤ ਸਿੰਘ ਜਾਗਲਿਆਣਾ, ਜਰਨੈਲ ਸਿੰਘ ਅਜਨੋਹਾ, ਪ੍ਰੀਆ ਨਰੂੜ, ਸੰਦੀਪ ਕੌਰ ਪਾਸ਼ਟਾਂ, ਲਵਪ੍ਰੀਤ ਕੌਰ ਸਰਹਾਲਾ ਕਲਾਂ, ਆਦਿ ਹਾਜ਼ਰ ਸਨ।
ਸੰਸਥਾ ਵਲੋਂ ਪਿੰਡ ਅਜਨੋਹਾ ਦੀ ਸਰਪੰਚ ਰਾਜਵਿੰਦਰ ਕੌਰ ਨੂੰ ਗੁਰੂ ਨਾਨਕ ਚੈਰੀਟੇਬਲ ਡਿਸਪੈਂਸਰੀ ਤੇ ਲੈਬੋਰਟਰੀ ਵਿਖੇ ਸਨਮਾਨਿਤ ਕੀਤਾ ਗਿਆ
