ਹੁਸ਼ਿਆਰਪੁਰ:- ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਜੀ, ਸਿੰਘ ਸਾਹਿਬ ਗਿਆਨੀ ਗੁਰਦਿਆਲ ਸਿੰਘ ਜੀ ਅਜਨੋਹਾ ਦਾ ਜੱਦੀ ਪਿੰਡ ਅਜਨੋਹਾ ਇਹਨਾਂ ਮਹਾਂਪੁਰਖਾਂ ਦੇ ਇਲਾਕੇ ਵਿੱਚ ਸਿਰਮੌਰ ਸੰਸਥਾ ਗਰੀਬ ਦਾ ਮੂੰਹ, ਗੁਰੂ ਦੀ ਗੋਲਕ ਸੰਸਥਾ ਰਜਿ ਅਜਨੋਹਾ ਪਿਛਲੇ ਕਈ ਸਾਲਾਂ ਤੋਂ ਲੋਕ ਭਲਾਈ ਦੇ ਕਾਰਜ ਕਰ ਰਹੀ ਹੈ। ਸੰਸਥਾ ਵਲੋਂ ਧੰਨ ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਜੀ ਅਪਾਰ ਮਿਹਰ ਸਦਕਾ ਇਲਾਕਾ ਨਿਵਾਸੀ ਅਤੇ ਐਨ ਆਰ ਆਈ ਸੰਗਤਾਂ ਦੇ ਸਹਿਯੋਗ ਨਾਲ ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਰਾਏ ਮਹਾਰਾਜ ਜੀ ਵੱਲੋਂ ਵਰਸਾਏ ਬਾਬਾ ਯੱਖ ਜੀ ਦੇ ਜੱਦੀ ਪਿੰਡ ਨਰੂੜ ਵਿਖੇ ਗੁਰੂ ਨਾਨਕ ਚੈਰੀਟੇਬਲ ਡਿਸਪੈਂਸਰੀ ਅਤੇ ਲੈਬੋਰਟਰੀ ਚਲਾਈ ਜਾ ਰਹੀ ਹੈ।
ਗੁਰੂ ਨਾਨਕ ਡਿਸਪੈਂਸਰੀ ਅਤੇ ਲੈਬੋਰਟਰੀ ਪਿੰਡ ਨਰੂੜ ਦੇ ਸਹਿਯੋਗ ਨਾਲ "ਗਰੀਬ ਦਾ ਮੁੂੰਹ,ਗੁਰੂ ਦੀ ਗੋਲਕ" ਸੰਸਥਾ (ਰਜਿ.) ਅਜਨੋਹਾ ਵਲੋਂ ,NRI ਵੀਰਾਂ ਦੀ ਮਦਦ ਨਾਲ ਹੜ੍ਹ ਪੀੜਤ ਇਲਾਕਾ ਜ਼ਿਲ੍ਹਾ ਸ੍ਰੀ ਅੰਮ੍ਰਿਤਸਰ ਸਾਹਿਬ ਦਾ ਹਲਕਾ ਅਜਨਾਲਾ ਦੇ ਪਿੰਡ ਹਰੜ ਕਲਾਂ ਵਿਖੇ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ। ਸੰਸਥਾ ਦੀ ਡਾਕਟਰ ਦੀ ਟੀਮ ਵਲੋਂ ਮਰੀਜ਼ਾਂ ਦਾ ਚੈਕ ਅੱਪ ਕਰਕੇ ਫ੍ਰੀ ਵਿੱਚ ਦਵਾਈਆਂ ਦਿੱਤੀਆਂ ਗਈਆਂ।
ਇਸ ਮੌਕੇ ਹਾਜ਼ਰ ਸੰਸਥਾ ਮੁਖੀ ਭਾਈ ਹਰਵਿੰਦਰ ਸਿੰਘ ਖਾਲਸਾ ਅਜਨੋਹਾ, ਡਾਕਟਰ ਬਲਦੇਵ ਸਿੰਘ ਕਾਲਰਾ, ਬਲਜੀਤ ਸਿੰਘ ਬਿੱਲਾ ਅਜਨੋਹਾ, ਜੋਬਨਪ੍ਰੀਤ ਸਿੰਘ,ਵਿਪਨ ਕੁਮਾਰ ਪੰਚਨੰਗਲਾ, ਕੈਪਟਨ ਰਣਯੋਦ ਸਿੰਘ, ਸੂਬੇਦਾਰ ਮੇਜਰ ਦਿਲਬਾਗ ਸਿੰਘ,ਸੂਬੇਦਾਰ ਬਖਸ਼ੀਸ਼ ਸਿੰਘ ਅਜਨਾਲਾ ,ਹਵਲਦਾਰ ਗੁਰਦੇਵ ਸਿੰਘ, ਰਣਜੋਧ ਸਿੰਘ, ਲਖਵਿੰਦਰ ਸਿੰਘ ਅਜਨਾਲਾ, ਗੁਰਦੀਪ ਸਿੰਘ, ਗੁਰਪ੍ਰੀਤ ਸਿੰਘ, ਹਰਮਿੰਦਰ ਸਿੰਘ, ਕਮਲਜੀਤ ਕੌਰ, ਹਰਪ੍ਰੀਤ ਕੌਰ, ਜਗਵਿੰਦਰ ਸਿੰਘ, ਗੁਰਵਿੰਦਰ ਸਿੰਘ, ਰਵੀ ਸਿੰਘ,ਪਰਵਿੰਦਰ ਸਿੰਘ, ਹਰਜੋਤ ਕੌਰ, ਕੁਲਵਿੰਦਰ ਸਿੰਘ, ਚਾਹਲਪ੍ਰੀਤ ਸਿੰਘ, ਜਗਪ੍ਰੀਤ ਸਿੰਘ, ਰਵਿੰਦਰ ਸਿੰਘ, ਰਵੀ ਕੁਮਾਰ, ਹਿੰਮਤਜੀਤਸਿੰਘ, ਲਖਵਿੰਦਰ ਸਿੰਘ, ਇੰਦਰਪ੍ਰੀਤ ਸਿੰਘ, ਦਰਸ਼ਨ ਕੌਰ ਅਤੇ ਜਰਨੈਲ ਸਿੰਘ ਆਦਿ।
ਸ੍ਰੀ ਅੰਮ੍ਰਿਤਸਰ ਸਾਹਿਬ ਜੀ ਦੇ ਪਿੰਡ ਹਰੜ ਕਲਾਂ ਵਿਖੇ ਸੰਸਥਾ ਵਲੋਂ ਮੈਡੀਕਲ ਕੈਂਪ ਲਗਾਇਆ ਗਿਆ ਖਾਲਸਾ ਅਜਨੋਹਾ
