ਹੁਸ਼ਿਆਰਪੁਰ:- ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਜੀ, ਸਿੰਘ ਸਾਹਿਬ ਗਿਆਨੀ ਗੁਰਦਿਆਲ ਸਿੰਘ ਜੀ ਅਜਨੋਹਾ ਦਾ ਜੱਦੀ ਪਿੰਡ ਅਜਨੋਹਾ ਇਹਨਾਂ ਮਹਾਂਪੁਰਖਾਂ ਦੇ ਇਲਾਕੇ ਵਿੱਚ ਸਿਰਮੌਰ ਸੰਸਥਾ ਗਰੀਬ ਦਾ ਮੂੰਹ, ਗੁਰੂ ਦੀ ਗੋਲਕ ਸੰਸਥਾ ਰਜਿ ਅਜਨੋਹਾ ਪਿਛਲੇ ਕਈ ਸਾਲਾਂ ਤੋਂ ਲੋਕ ਭਲਾਈ ਦੇ ਕਾਰਜ ਕਰ ਰਹੀ ਹੈ।
ਸੰਸਥਾ ਵਲੋਂ ਧੰਨ ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਜੀ ਅਪਾਰ ਮਿਹਰ ਸਦਕਾ ਇਲਾਕਾ ਨਿਵਾਸੀ ਅਤੇ ਐਨ ਆਰ ਆਈ ਸੰਗਤਾਂ ਦੇ ਸਹਿਯੋਗ ਨਾਲ ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਰਾਏ ਮਹਾਰਾਜ ਜੀ ਵੱਲੋਂ ਵਰਸਾਏ ਬਾਬਾ ਯੱਖ ਜੀ ਦੇ ਜੱਦੀ ਪਿੰਡ ਨਰੂੜ ਵਿਖੇ ਗੁਰੂ ਨਾਨਕ ਚੈਰੀਟੇਬਲ ਡਿਸਪੈਂਸਰੀ ਅਤੇ ਲੈਬੋਰਟਰੀ ਚਲਾਈ ਜਾ ਰਹੀ ਹੈ।
ਗੁਰੂ ਨਾਨਕ ਡਿਸਪੈਂਸਰੀ ਅਤੇ ਲੈਬੋਰਟਰੀ ਪਿੰਡ ਨਰੂੜ ਦੇ ਸਹਿਯੋਗ ਨਾਲ "ਗਰੀਬ ਦਾ ਮੁੂੰਹ,ਗੁਰੂ ਦੀ ਗੋਲਕ" ਸੰਸਥਾ (ਰਜਿ) ਅਜਨੋਹਾ ਵਲੋਂ ,NRI ਵੀਰਾਂ ਦੀ ਮਦਦ ਨਾਲ ਹੜ੍ਹ ਪੀੜਤ ਇਲਾਕਿਆਂ ਵਿੱਚ 104 ਪਿੰਡਾਂ ਵਿੱਚ ਮੈਡੀਕਲ ਕੈਂਪ ਲਗਾਏ ਗਏ। ਇਤਿਹਾਸ ਗੁਰਦੁਆਰਾ ਸਾਹਿਬ ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਰਾਇ ਮਹਾਰਾਜ ਪਿੰਡ ਭੂੰਗਰਨੀ। ਗੁਰਦੁਆਰਾ ਸਾਹਿਬ ਜੀ ਦੇ ਪ੍ਰਧਾਨ ਸੁਰਜੀਤ ਸਿੰਘ ਭੂੰਗਰਨੀ ਦਾ ਸੰਸਥਾ ਦੀ ਟੀਮ ਵੱਲੋਂ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ।
ਗੁਰੂ ਘਰ ਵਲੋਂ ਇਹਨਾਂ ਮੈਡੀਕਲ ਕੈਂਪ ਲਈ ਐਬੂਲੈਂਸ ਦੀ ਸੇਵਾਵਾਂ ਦਿੱਤੀਆਂ ਗਈਆਂ। ਇਸ ਮੌਕੇ ਹਾਜ਼ਰ ਸੰਸਥਾ ਮੁਖੀ ਭਾਈ ਹਰਵਿੰਦਰ ਸਿੰਘ ਖਾਲਸਾ ਅਜਨੋਹਾ, ਪ੍ਰਧਾਨ ਸੁਰਜੀਤ ਸਿੰਘ ਭੂੰਗਰਨੀ,ਬਲਜੀਤ ਸਿੰਘ ਬਿੱਲਾ ਅਜਨੋਹਾ , ਜਤਿੰਦਰ ਸਿੰਘ ਰਾਣਾ ਖਾਲਸਾ ਮੁਖਲਿਆਣਾ,ਡਾਕਟਰ ਤਰਸੇਮ ਸਿੰਘ, ਉਂਕਾਰ ਸਿੰਘ ਨਰੂੜ, ਸੁਖਦੇਵ ਸਿੰਘ ਮੁਖਲਿਆਣਾ,ਲੈਬ ਟੈਕਨੀਸ਼ੀਅਨ ਗੁਰਪ੍ਰੀਤ ਸਿੰਘ, ਹਰਦੀਪ ਸਿੰਘ ਨਸੀਰਾਬਾਦ, ਮੀਤ ਪ੍ਰਧਾਨ ਬਲਵੀਰ ਸਿੰਘ ਤੱਬੜ ਭੂੰਗਰਨੀ, ਨਿਰਮਲ ਸਿੰਘ ਨਰੂੜ, ਮਨੀ ਭੂੰਗਰਨੀ ਮਨਪ੍ਰੀਤ ਸਿੰਘ ਅਜਨੋਹਾ, ਸੁਮੀਤ ਨਾਲ ਸਿੰਘ ਅਜਨੋਹਾ ਆਦਿ।
ਸੰਸਥਾ ਨੂੰ ਹੜ੍ਹ ਪੀੜਤ ਇਲਾਕਿਆਂ ਵਿੱਚ ਐਂਬੁਲੈਂਸ ਦੀ ਸੇਵਾਵਾਂ ਦੇਣ ਲਈ ਪ੍ਰਧਾਨ ਸੁਰਜੀਤ ਸਿੰਘ ਭੂੰਗਰਨੀ ਨੂੰ ਸਨਮਾਨਿਤ ਕੀਤਾ ਗਿਆ ਖਾਲਸਾ ਅਜਨੋਹਾ
