ਚੰਡੀਗੜ੍ਹ, 19 ਦਸੰਬਰ:- ਮਾਲ ਅਤੇ ਆਪਦਾ ਪ੍ਰਬੰਧਨ ਮੰਤਰੀ ਵਿਪੁਲ ਗੋਇਲ ਨੇ ਕਿਹਾ ਕਿ ਮੌਜੂਦਾ ਸਰਕਾਰ ਨੇ ਹੁਣ ਤੱਕ 4771.89 ਕਰੋੜ ਰੁਪਏ ਦਾ ਮੁਆਵਜਾ ਕਿਸਾਨਾਂ ਨੂੰ ਦਿੱਤਾ ਹੈ ਜਦੋਂ ਕਿ ਕਾਂਗਰਸ ਸਰਕਾਰ ਵੱਲੋਂ ਸਾਲ 2005 ਤੋਂ 2014 ਤੱਕ ਸਿਰਫ 1158 ਕਰੋੜ ਰੁਪਏ ਦੀ ਰਕਮ ਮਆਵਜੇ ਵਜੋ ਦਿੱਤੀ ਗਈ।
          ਮਾਲ ਅਤੇ ਆਪਦਾ ਪ੍ਰਬੰਧਨ ਮੰਤਰੀ ਵਿਪੁਲ ਗੋਇਲ ਹਰਿਆਣਾ ਵਿਧਾਨਸਭਾ ਦੇ ਸਰਦੀ ਰੁੱਤ ਸੈਸ਼ਨ ਦੇ ਦੂਜੇ ਦਿਨ ਪੁੱਛੇ ਗਏ ਇੱਕ ਸੁਆਲ ਦਾ ਜਵਾਬ ਦੇ ਰਹੇ ਸਨ।
          ਮਾਲ ਅਤੇ ਆਪਦਾ ਪ੍ਰਬੰਧਨ ਮੰਤਰੀ ਨੇ ਕਿਹਾ ਕਿ ਭਾਜਪਾ ਹਰ ਵਿਅਕਤੀ, ਕਿਸਾਨ ਦੇ ਸੁੱਖ ਦੁੱਖ ਵਿੱਚ ਸ਼ਾਮਿਲ ਹੋਣ ਵਾਲੀ ਸਰਕਾਰ ਹੈ। ਉਨ੍ਹਾਂ ਨੇ ਕਿਹਾ ਕਿ ਫਸਲ ਖਰਾਬਾ ਮੁਲਾਂਕਣ ਪ੍ਰਕ੍ਰਿਆ ਨੂੰ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਵੀ ਦੇਖਿਆ ਹੈ। ਜੇਕਰ ਕੋਈ ਗਲਤੀ ਜਾਂ ਲਾਪ੍ਰਵਾਹੀ ਪਾਈ ਗਈ ਉਨ੍ਹਾਂ ਨੂੰ ਚਾਰਜਸ਼ੀਟ ਕੀਤਾ ਗਿਆ ਹੈ।