ਮਾਹਿਲਪੁਰ 14 ਅਗਸਤ- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਐਲਾਨੇ ਨਤੀਜਿਆਂ ਵਿੱਚ ਇੱਥੋਂ ਦੇ ਸ਼੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਵਿੱਚ ਚਲਦੇ ਕੋਰਸ ਬੀਐਸਸੀ ਫੈਸ਼ਨ ਡਿਜਾਇਨਿੰਗ ਦੇ ਚੌਥਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ ਹੈ। ਇਸ ਬਾਰੇ ਗੱਲ ਕਰਦਿਆਂ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ ਪਰਵਿੰਦਰ ਸਿੰਘ ਅਤੇ ਫੈਸ਼ਨ ਡਿਜ਼ਾਇਨਿੰਗ ਵਿਭਾਗ ਦੇ ਮੁਖੀ ਪ੍ਰੋ ਰਾਜਵਿੰਦਰ ਕੌਰ ਨੇ ਦੱਸਿਆ ਕਿ ਬੀਐਸਸੀ ਫੈਸ਼ਨ ਡਿਜਾਇਨਿੰਗ ਦੇ ਚੌਥਾ ਸਮੈਸਟਰ ਦੇ ਨਤੀਜੇ ਵਿੱਚ ਵਿਦਿਆਰਥਣ ਦੀਕਸ਼ਾ ਨੇ 90.3 ਫੀਸਦੀ ਅੰਕ ਪ੍ਰਾਪਤ ਕਰਕੇ ਕਾਲਜ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ।
ਉਨ੍ਹਾਂ ਦੱਸਿਆ ਕਿ ਵਿਦਿਆਰਥਣ ਸੁਰਪ੍ਰੀਤ ਕੌਰ ਨੇ 89 ਫੀਸਦੀ ਅੰਕਾਂ ਨਾਲ ਦੂਜਾ ਅਤੇ ਵਿਦਿਆਰਥਣ ਮਾਨਸੀ ਨੇ 88.1 ਫੀਸਦੀ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ । ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਸਮੇਤ ਫੈਸ਼ਨ ਡਿਜ਼ਾਇਨਿੰਗ ਵਿਭਾਗ ਦੇ ਸਮੂਹ ਅਧਿਆਪਕਾਂ ਨੇ ਇਹਨਾਂ ਵਿਦਿਆਰਥੀਆਂ ਨੂੰ ਚੰਗੇ ਨਤੀਜੇ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਹੋਰ ਮਿਹਨਤ ਲਈ ਪ੍ਰੇਰਿਤ ਕੀਤਾ।
ਬੀਐਸਸੀ ਫੈਸ਼ਨ ਡਿਜ਼ਾਇਨਿੰਗ ਦਾ ਨਤੀਜਾ ਸ਼ਾਨਦਾਰ ਰਿਹਾ
