ਗੜ੍ਹਸ਼ੰਕਰ, 8 ਅਕਤੂਬਰ- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਐਲਾਨੇ ਨਤੀਜਿਆਂ ਵਿੱਚ ਖੇਤਰ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਵਿੱਚ ਚੱਲਦੇ ਕੋਰਸ ਐੱਮਏ ਰਾਜਨੀਤੀ ਸ਼ਾਸਤਰ ਦੇ ਸਮੈਸਟਰ ਦੂਜਾ ਅਤੇ ਚੌਥਾ ਦਾ ਨਤੀਜਾ ਸ਼ਾਨਦਾਰ ਰਿਹਾ ਹੈ। 
ਇਸ ਬਾਰੇ ਗੱਲ ਕਰਦਿਆਂ ਕਾਲਜ ਦੇ ਪਿ੍ਰੰਸੀਪਲ ਡਾ ਪਰਵਿੰਦਰ ਸਿੰਘ ਅਤੇ ਰਾਜਨੀਤੀ ਸ਼ਾਸਤਰ ਵਿਭਾਗ ਦੇ ਮੁਖੀ ਡਾ ਤਾਰਾ ਦੇਵੀ ਨੇ ਦੱਸਿਆ ਕਿ ਐੱਮਏ ਰਾਜਨੀਤੀ ਸ਼ਾਸਤਰ ਦੇ ਸਮੈਸਟਰ ਦੂਜਾ ਦੇ ਨਤੀਜੇ ਵਿੱਚ ਵਿਦਿਆਰਥਣ ਰਾਜਵਿੰਦਰ ਕੌਰ ਨੇ 78 ਫੀਸਦੀ ਅੰਕਾਂ ਨਾਲ ਪਹਿਲਾ, ਅਨੀਸ਼ਾ ਨੇ 74 ਫੀਸਦੀ ਅੰਕਾਂ ਨਾਲ ਦੂਜਾ ਅਤੇ ਸਿਮਰਨਜੀਤ ਕੌਰ ਨੇ 60 ਫੀਸਦੀ ਅੰਕ ਹਾਸਿਲ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ। 
ਉਨ੍ਹਾਂ ਦੱਸਿਆ ਕਿ ਇਸੇ ਕੋਰਸ ਦੇ ਸਮੈਸਟਰ ਚੌਥਾ ਦੇ ਨਤੀਜੇ ਵਿੱਚ ਵਿਦਿਆਰਥਣ ਮੈਰੀ ਖੁਸ਼ਬੂ ਨੇ 83 ਫੀਸਦੀ ਅੰਕਾਂ ਨਾਲ ਪਹਿਲਾ, ਸਿਮਰਜੀਤ ਕੌਰ ਨੇ 81 ਫੀਸਦੀ ਅੰਕਾਂ ਨਾਲ ਦੂਜਾ ਅਤੇ ਨਿਤਿਕਾ ਨੇ 80 ਫੀਸਦੀ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ। ਉਨ੍ਹਾਂ ਦੱਸਿਆ ਕਿ ਕੋਰਸ ਦੇ ਹੋਰ ਵਿਦਿਆਰਥੀ ਵੀ ਚੰਗੇ ਅੰਕਾਂ ਨਾਲ ਪਾਸ ਹੋਏ ਹਨ। ਇਸ ਮੌਕੇ ਪਿ੍ਰੰਸੀਪਲ ਸਮੇਤ ਵਿਭਾਗ ਦੇ ਸਮੂਹ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਇਸ ਪ੍ਰਾਪਤੀ ‘ਤੇ ਮੁਬਾਰਕਬਾਦ ਦਿੱਤੀ।