ਚੰਡੀਗੜ੍ਹ, 9 ਜੂਨ:- ਹਰਿਆਣਾ ਵਿਧਾਨਸਭਾ ਵੱਲੋਂ ਚੰਡੀਗੜ੍ਹ ਵਿੱਚ ਆਯੋਜਿਤ "ਕਾਮਨਵੈਲਥ ਪਾਰਲੀਮੈਂਟਰੀ ਐਸੋਸੀਏਸ਼ਨ (CPA) ਇੰਡੀਆ ਰੀਜ਼ਨ ਜ਼ੋਨ-II (ਨੌਰਥ ਜ਼ੋਨ) ਕਾਨਫਰੰਸ" ਦੇ ਤਕਨੀਕੀ ਸੈਸ਼ਨ ਵਿੱਚ ਕਈ ਰਾਜਾਂ ਦੀਆਂ ਵਿਧਾਨ ਸਭਾਵਾਂ ਦੇ ਸਪੀਕਰਾਂ, ਡਿਪਟੀ ਸਪੀਕਰਾਂ ਤੋਂ ਲੈ ਕੇ ਰਾਜ ਸਭਾ ਦੇ ਉਪ ਸਭਾਪਤੀ ਤੱਕ ਨੇ ਹਿੱਸਾ ਲਿਆ। ਸਾਰੇ ਬੁਲਾਰਿਆਂ ਨੇ ਭਵਿੱਖ ਦੀਆਂ ਚੁਣੌਤੀਆਂ ਅਤੇ "ਵਿਕਸਿਤ ਭਾਰਤ-2047" ਦੇ ਟੀਚੇ ਨੂੰ ਸਮਝਣ ਵਿੱਚ ਜਾਗਰੂਕ ਸਮਾਜ ਅਤੇ ਵਿਧਾਇਕਾਂ ਦੀ ਭੂਮਿਕਾ 'ਤੇ ਵਿਸਥਾਰ ਨਾਲ ਚਰਚਾ ਕੀਤੀ ਅਤੇ ਆਪਣੇ-ਆਪਣੇ ਵਿਚਾਰ ਰੱਖੇ।
ਇਸ ਮੌਕੇ 'ਤੇ ਰਾਜ ਸਭਾ ਦੇ ਉਪ ਸਭਾਪਤੀ ਸ੍ਰੀ ਹਰੀਵੰਸ਼, ਹਰਿਆਣਾ ਵਿਧਾਨ ਸਭਾ ਦੇ ਸਪੀਕਰ ਸ੍ਰੀ ਹਰਵਿੰਦਰ ਕਲਿਆਣ ਅਤੇ ਡਿਪਟੀ ਸਪੀਕਰ ਡਾ. ਕ੍ਰਿਸ਼ਨ ਲਾਲ ਮਿੱਢਾ ਤੋਂ ਇਲਾਵਾ ਵੱਖ-ਵੱਖ ਰਾਜਾਂ ਦੇ ਸਪੀਕਰ ਅਤੇ ਕਈ ਵਿਧਾਨਸਭਾ ਮੈਂਬਰ ਮੌਜੂਦ ਸਨ।
ਵਿਧਾਨ ਸਭਾ ਦੇ ਸਪੀਕਰ ਸ੍ਰੀ ਹਰਵਿੰਦਰ ਕਲਿਆਣ ਨੇ ਸਾਰੇ ਡੈਲੀਗੇਟਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਉਹ ਸਾਰੇ ਇਸ ਤਕਨੀਕੀ ਸੈਸ਼ਨ ਤੋਂ ਕੁਝ ਨਵਾਂ ਤਜਰਬਾ ਹਾਸਲ ਕਰਨਗੇ ਅਤੇ ਸੰਕਲਪਬੱਧ ਹੋ ਕੇ ਦੇਸ਼ ਦੇ ਵਿਕਾਸ ਵਿੱਚ ਆਪਣੀ ਮਹੱਤਵਪੂਰਨ ਭੂਮਿਕਾ ਨਿਭਾਉਣਗੇ।
ਇਸ ਮੌਕੇ ਮੱਧ ਪ੍ਰਦੇਸ਼ ਵਿਧਾਨਸਭਾ ਦੇ ਸਪੀਕਰ ਸ੍ਰੀ ਨਰਿੰਦਰ ਤੋਮਰ ਨੇ ਕਿਹਾ ਕਿ ਹਰਿਆਣਾ ਵਿਧਾਨਸਭਾ ਵੱਲੋਂ ਆਯੋਜਿਤ ਇਸ ਕਾਨਫਰੰਸ ਵਿੱਚ ਵਿਚਾਰ-ਵਟਾਂਦਰੇ ਤੋਂ ਕੁਝ ਅਜਿਹਾ ਅੰਮ੍ਰਿਤ ਰੂਪੀ ਸਿੱਟਾ ਨਿਕਲੇਗਾ ਜੋ "ਵਿਕਸਿਤ ਭਾਰਤ-2047" ਦੇ ਵਿਜ਼ਨ ਵਿੱਚ ਮੀਲ ਦਾ ਪੱਥਰ ਸਾਬਤ ਹੋਵੇਗਾ। ਉਨ੍ਹਾਂ ਨੇ ਭਾਰਤ ਦੀ ਵਿਭਿੰਨਤਾ ਵਿੱਚ ਏਕਤਾ ਨੂੰ ਦੇਸ਼ ਦੀ ਸੁੰਦਰਤਾ ਦੱਸਦਿਆਂ ਕਿਹਾ ਕਿ ਅਸੀਂ ਸਾਰੇ ਮਿਲ ਕੇ ਲੋਕਤੰਤਰ ਦੀ ਮਜ਼ਬੂਤੀ ਲਈ ਕੰਮ ਕਰ ਰਹੇ ਹਾਂ। ਇਸੇ ਕਾਰਨ ਅੱਜ ਭਾਰਤ ਨੂੰ ਵਿਸ਼ਵ ਦੇ ਮੋਹਰੀ ਦੇਸ਼ਾਂ ਵਿੱਚ ਗਿਣਿਆ ਜਾਂਦਾ ਹੈ।
ਸ੍ਰੀ ਤੋਮਰ ਨੇ ਕਿਹਾ ਕਿ ਭਾਰਤ ਪਹਿਲਾਂ ਵੀ ਦੁਨੀਆ ਨੂੰ ਦਿਸ਼ਾ ਦਿਖਾਉਣ ਵਾਲਾ ਰਿਹਾ ਹੈ। ਸਾਡੇ ਪੁਰਖਿਆਂ ਨੇ ਮੁਸ਼ਕਿਲਾਂ ਦਾ ਸਾਹਮਣਾ ਕੀਤਾ, ਫਿਰ ਅਸੀਂ ਆਜ਼ਾਦੀ ਦਾ ਮਹੋਤਸਵ ਮਨਾਉਣ ਵਿੱਚ ਸਫ਼ਲ ਹੋਏ। ਹੁਣ ਸ਼ਤਾਬਦੀ ਵਰ੍ਹੇ ਮਨਾਉਣ ਦੀ ਤਿਆਰੀ ਹੈ। ਉਨ੍ਹਾਂ ਕਿਹਾ ਕਿ ਸਾਡਾ ਫ਼ਰਜ਼ ਬਣਦਾ ਹੈ ਕਿ ਅਸੀਂ ਆਉਣ ਵਾਲੀ ਪੀੜ੍ਹੀ ਨੂੰ ਇੱਕ ਖੁਸ਼ਹਾਲ ਅਤੇ ਸੁਰੱਖਿਅਤ ਭਾਰਤ ਦੇ ਕੇ ਜਾਈਏ। ਉਨ੍ਹਾਂ ਅਪੀਲ ਕੀਤੀ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ਵਿਜ਼ਨ 2047 ਦੇ ਸੁਪਨੇ ਨੂੰ ਪੂਰਾ ਕਰਨ ਲਈ ਸਾਰਿਆਂ ਨੂੰ ਆਰਥਿਕ ਦੇ ਨਾਲ-ਨਾਲ ਸਮਾਜਿਕ ਅਤੇ ਨਾਗਰਿਕ ਤੌਰ 'ਤੇ ਜਾਗਰੂਕ ਹੋਣਾ ਵੀ ਜ਼ਰੂਰੀ ਹੈ।
ਰਾਜਸਥਾਨ ਵਿਧਾਨਸਭਾ ਦੇ ਸਪੀਕਰ ਵਾਸੂਦੇਵ ਦੇਵਨਾਨੀ ਨੇ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਵੱਲੋਂ "ਭਵਿੱਖ ਦੀਆਂ ਚੁਣੌਤੀਆਂ ਅਤੇ 'ਵਿਕਸਿਤ ਭਾਰਤ-2047' ਦੇ ਟੀਚੇ ਨੂੰ ਸਮਝਣ ਵਿੱਚ ਜਾਗਰੂਕ ਸਮਾਜ ਅਤੇ ਵਿਧਾਇਕਾਂ ਦੀ ਭੂਮਿਕਾ" ਵਿਸ਼ੇ ਦੀ ਚੋਣ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਦੇਸ਼ ਦਾ ਸੰਪੂਰਨ ਵਿਕਾਸ ਉਦੋਂ ਹੀ ਹੋਵੇਗਾ ਜਦੋਂ ਸਮਾਜ ਵਿੱਚ ਸਮਾਜਿਕ ਸਦਭਾਵਨਾ, ਵਾਤਾਵਰਣ, ਤਕਨਾਲੋਜੀ ਅਤੇ ਸੰਸਦੀ ਲੋਕਤੰਤਰ ਵੀ ਉੱਨਤ ਹੋਵੇਗਾ। ਉਨ੍ਹਾਂ ਕਿਹਾ ਕਿ ਇੱਕ ਵਿਧਾਇਕ ਦੇ ਚੁਣੇ ਜਾਣ 'ਤੇ ਜਨਤਾ ਦੀ ਜ਼ਿੰਮੇਵਾਰੀ ਖ਼ਤਮ ਨਹੀਂ ਹੁੰਦੀ, ਸਗੋਂ ਨੀਤੀ ਨਿਰਮਾਤਾਵਾਂ ਨੂੰ ਵਿਕਾਸਮੁਖੀ ਨੀਤੀਆਂ ਬਣਾਉਣ ਵਿੱਚ ਸਹਿਯੋਗ ਵੀ ਕਰਨਾ ਹੁੰਦਾ ਹੈ। ਉਨ੍ਹਾਂ ਕਿਹਾ ਕਿ "ਦੇਸ਼ ਪਹਿਲਾਂ" ਦੀ ਭਾਵਨਾ ਨਾਲ ਸਾਰਿਆਂ ਨੂੰ ਅੱਗੇ ਵਧਣਾ ਹੈ। ਉਨ੍ਹਾਂ ਨੇ ਸਾਰੇ ਵਿਧਾਇਕਾਂ ਨੂੰ ਏਆਈ ਤਕਨੀਕ ਦੇ ਗਿਆਨ ਪ੍ਰਤੀ ਅਪਡੇਟ ਰਹਿਣ ਲਈ ਪ੍ਰੇਰਿਤ ਕੀਤਾ।
ਜੰਮੂ-ਕਸ਼ਮੀਰ ਵਿਧਾਨਸਭਾ ਦੇ ਸਪੀਕਰ ਸ੍ਰੀ ਅਬਦੁਲ ਰਹੀਮ ਰਾਥਰ ਨੇ ਕਿਹਾ ਕਿ ਅੱਜ ਭਾਰਤ ਵਿਕਾਸ ਦੇ ਮਾਮਲੇ ਵਿੱਚ ਗਲੋਬਲ ਲੀਡਰ ਵਾਂਗ ਅੱਗੇ ਵਧ ਰਿਹਾ ਹੈ, ਸਾਨੂੰ ਇਸ ਗਤੀ ਨੂੰ ਹੋਰ ਤੇਜ਼ ਕਰਨਾ ਹੈ ਤਾਂ ਜੋ ਦੇਸ਼ ਦੇ ਨਾਗਰਿਕ ਖੁਸ਼ਹਾਲ ਅਤੇ ਸ਼ਕਤੀਸ਼ਾਲੀ ਬਣ ਸਕਣ। ਉਨ੍ਹਾਂ ਨੇ ਨੌਜਵਾਨ ਵਿਧਾਇਕਾਂ ਨੂੰ ਮੌਜੂਦਾ ਤਕਨੀਕ ਦੇ ਨਾਲ-ਨਾਲ ਖੋਜ ਵੱਲ ਵੀ ਧਿਆਨ ਦੇਣ ਲਈ ਪ੍ਰੋਤਸਾਹਿਤ ਕੀਤਾ।
ਉੱਤਰ ਪ੍ਰਦੇਸ਼ ਵਿਧਾਨਸਭਾ ਦੇ ਸਪੀਕਰ ਸ੍ਰੀ ਸਤੀਸ਼ ਮਹਾਨਾ ਨੇ ਆਪਣੇ ਭਾਸ਼ਣ ਵਿੱਚ ਵਿਧਾਇਕਾਂ ਨੂੰ ਇਸ਼ਾਰਾ ਕਰਦਿਆਂ ਕਿਹਾ ਕਿ ਉਹ ਚੋਣਾਂ ਵਿੱਚ ਪੰਜ ਸਾਲਾਂ ਲਈ ਤਾਂ ਚੁਣ ਕੇ ਆ ਗਏ, ਪਰ ਅਗਲੀ ਵਾਰ ਫਿਰ ਤੋਂ ਵਿਧਾਇਕ ਕਿਵੇਂ ਬਣਨਾ ਹੈ? ਇਹ ਸੋਚ ਕੇ ਲੋਕ ਭਲਾਈ ਦੇ ਕਾਰਜ ਕਰਨੇ ਹੋਣਗੇ। ਉਨ੍ਹਾਂ ਨੇ ਇਸ ਗੱਲ 'ਤੇ ਖੁਸ਼ੀ ਜ਼ਾਹਰ ਕੀਤੀ ਕਿ ਹੁਣ ਜਨਤਾ ਵੀ ਇਕਨਾਮਿਕਸ ਦੀ ਗੱਲ ਕਰਨ ਲੱਗੀ ਹੈ, ਜੋ ਕਿ ਇੱਕ ਪ੍ਰਗਤੀਸ਼ੀਲ ਦੇਸ਼ ਲਈ ਹਾਂਪੱਖੀ ਸੰਕੇਤ ਹੈ। ਉਨ੍ਹਾਂ ਨੇ ਸਾਰੇ ਜਨ ਪ੍ਰਤੀਨਿਧੀਆਂ ਨੂੰ ਆਪਣੀ-ਆਪਣੀ ਭਰੋਸੇਯੋਗਤਾ ਬਣਾਈ ਰੱਖਣ ਦੀ ਗੱਲ ਕਹੀ ਤਾਂ ਜੋ ਉਨ੍ਹਾਂ ਦੇ ਖੇਤਰ ਦੀ ਜਨਤਾ ਬਿਨਾਂ ਕਿਸੇ ਝਿਜਕ ਦੇ ਆਪਣੀ ਸਮੱਸਿਆ ਦੱਸ ਸਕੇ।
ਭਵਿੱਖ ਦੀਆਂ ਚੁਣੌਤੀਆਂ ਅਤੇ ਵਿਕਸਿਤ ਭਾਰਤ2047 ਦੇ ਟੀਚੇ ਨੂੰ ਸਮਝਣ ਵਿੱਚ ਜਾਗਰੂਕ ਸਮਾਜ ਅਤੇ ਵਿਧਾਇਕਾਂ ਦੀ ਭੂਮਿਕਾ ਤੇ ਮਾਨਯੋਗਾਂ ਨੇ ਕੀਤੀ ਵਿਸਥਾਰ ਨਾਲ ਚਰਚਾ
 India Region------11.webp)