ਲੁਧਿਆਣਾ:- ਦਸਵੀਂ ਦੇ ਪਵਿੱਤਰ ਦਿਹਾੜੇ ਅਤੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪਿੰਡ ਕੈਲਪੁਰ ਵਿਖੇ ਸੰਗਤ ਵੱਲੋਂ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ ਗਈ। ਇਸ ਮੌਕੇ ਵੱਡੀ ਗਿਣਤੀ ਵਿੱਚ ਰਾਹਗੀਰਾਂ ਅਤੇ ਸਥਾਨਕ ਲੋਕਾਂ ਨੂੰ ਠੰਢਾ ਮਿੱਠਾ ਜਲ ਛਕਾਇਆ ਗਿਆ। ਗਰਮੀ ਦੇ ਮੌਸਮ ਵਿੱਚ ਲਗਾਈ ਗਈ ਇਸ ਛਬੀਲ ਨਾਲ ਲੋਕਾਂ ਨੂੰ ਕਾਫੀ ਰਾਹਤ ਮਿਲੀ ਅਤੇ ਸੰਗਤ ਨੇ ਗੁਰੂ ਸਾਹਿਬਾਨ ਦੇ ਉਪਦੇਸ਼ਾਂ ਅਨੁਸਾਰ ਸੇਵਾ ਅਤੇ ਪਰਉਪਕਾਰ ਦੀ ਭਾਵਨਾ ਨੂੰ ਅਮਲੀ ਰੂਪ ਦਿੱਤਾ।
ਸੇਵਾਦਾਰਾਂ ਨੇ ਦੱਸਿਆ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਮਨੁੱਖਤਾ, ਸੇਵਾ ਅਤੇ ਸਹਿਣਸ਼ੀਲਤਾ ਦਾ ਅਦੁੱਤੀ ਸੰਦੇਸ਼ ਦਿੰਦੀ ਹੈ। ਇਸੇ ਭਾਵਨਾ ਤਹਿਤ ਹਰ ਸਾਲ ਛਬੀਲ ਲਗਾ ਕੇ ਲੋਕਾਂ ਦੀ ਸੇਵਾ ਕੀਤੀ ਜਾਂਦੀ ਹੈ।
ਇਸ ਮੌਕੇ ਸੇਵਾ ਨਿਭਾਉਣ ਵਾਲਿਆਂ ਵਿੱਚ ਜਸਵੰਤ ਸਿੰਘ, ਬਲਜੀਤ ਸਿੰਘ, ਰਵਿੰਦਰ ਸਿੰਘ, ਲਖਵੀਰ ਸਿੰਘ, ਮੰਨਾ, ਹਰਮੀਤ ਸਿੰਘ, ਗੱਗੀ, ਲਵਪ੍ਰੀਤ ਸਿੰਘ, ਸੁਰਿੰਦਰ ਸਿੰਘ ਸੇਮਾ, ਅਰਮਾਨ ਸਿੰਘ, ਪ੍ਰਭਜੋਤ ਸਿੰਘ, ਗੁਰਵਿੰਦਰ ਸਿੰਘ, ਹਰਦੀਪ ਸਿੰਘ, ਕੁਲਦੇਵ ਸਿੰਘ, ਸਹਿਜਪ੍ਰੀਤ ਸਿੰਘ, ਪ੍ਰਿੰਸਦੀਪ ਸਿੰਘ, ਅਮਨਦੀਪ ਸਿੰਘ, ਕੁਲਦੀਪ ਸਿੰਘ, ਨਿੱਕਾ ਵੜੈਚ, ਲਾਲ ਸਿੰਘ, ਅੰਮ੍ਰਿਤ ਡੀ.ਜੇ. ਵਾਲਾ, ਲਖਬੀਰ ਸਿੰਘ ਸਮੇਤ ਹੋਰ ਸੰਗਤਾਂ ਹਾਜ਼ਰ ਸਨ।