ਹੁਸ਼ਿਆਰਪੁਰ:- ਬੇ ਆਸਰਿਆਂ ਦਾ ਆਸਰਾ ਸਰਬੱਤ ਭਲਾ ਆਸ਼ਰਮ ਨੰਦਾਚੌਰ ਵਿਖੇ ਸ੍ਰੀ ਰਵਿਦਾਸ ਮਹਾਰਾਜ ਜੀ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਗੱਦੀ ਨਸ਼ੀਨ ਸੰਤ ਜਗੀਰ ਸਿਂਘ ਦੀ ਅਗਵਾਈ ਹੇਠ ਦੇਸ਼ ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸੰਪੰਨ ਹੋਇਆ। ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਤੋਂ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰਛਾਇਆ ਹੇਠ ਕੀਰਤਨ ਦੇ ਦੀਵਾਨ ਸਜਾਏ ਗਏ ਜਿਸ ਵਿੱਚ ਰਾਗੀ, ਢਾਡੀ ਅਤੇ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਦੇ ਸੰਤਾਂ ਮਹਾਂਪੁਰਸ਼ਾਂ ਵਲੋਂ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। 
ਇਸ ਮੌਕੇ ਸੰਤ ਇੰਦਰ ਦਾਸ ਸੇਖੈ ਜਨਰਲ ਸਕੱਤਰ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਪੰਜਾਬ, ਸੰਤ ਧਰਮਪਾਲ ਸ਼ੇਰਗੜ, ਸੰਤ ਮਨਜੀਤ ਦਾਸ ਹਿਮਾਚਲ, ਸੰਤ ਕੁਲਦੀਪ ਦਾਸ ਬਸੀ ਮਰੂਫ, ਸੰਤ ਬੀਬੀ ਕੁਲਦੀਪ ਕੌਰ ਮਹਿਨਾ, ਭੈਣ ਸੰਤੋਸ਼ ਕੁਮਾਰੀ,ਬਾਬਾ ਬਲਕਾਰ ਸਿੰਘ ਤੱਗੜ ਵਡਾਲਾ, ਸੰਤ ਮਨਜੀਤ ਦਾਸ ਵਿਛੋਹੀ, ਸੰਤ ਗੁਰਮੀਤ ਦਾਸ, ਸੰਤ ਪ੍ਰਮੇਸ਼ਵਰੀ ਦਾਸ, ਉੱਘੇ ਰਾਗੀ ਜਥਾ ਪ੍ਰੀਤ ਬੇਗਮਪੁਰੀਆ , ਮਿਸ਼ਨਰੀ ਗਾਇਕ ਬਲਵਿੰਦਰ ਬਿੱਟੂ ਨੇ ਕਥਾ ਕੀਰਤਨ, ਗੁਰਮਤਿ ਵਿਚਾਰਾਂ ਰਾਹੀਂ ਨਿਹਾਲੋਂ ਨਿਹਾਲ ਕੀਤਾ ਅਤੇ ਸਤਿਗੁਰੂ ਰਵਿਦਾਸ ਮਹਾਰਾਜ ਜੀ , ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਹਾਨ ਕ੍ਰਾਂਤੀਕਾਰੀ ਜੀਵਨ ਅਤੇ ਮਿਸ਼ਨ ਤੋਂ ਸੰਗਤਾਂ ਨੂੰ ਜਾਣੂ ਕਰਾਇਆ। 
      ਸੰਤ ਜਗੀਰ ਸਿੰਘ ਵਲੋੰ ਧਾਰਮਿਕ, ਸਮਾਜਕ ਅਤੇ ਰਾਜਨੀਤਕ ਸਖਸ਼ੀਅਤਾਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਇੰਜੀ.ਜਗਦੀਸ਼ ਬੱਧਣ ਪ੍ਰਧਾਨ ਸ਼੍ਰੋਮਣੀ ਸ੍ਰੀ ਗੁਰੂ ਰਵਿਦਾਸ ਚੈਰੀਟੇਬਲ ਸਭਾ, ਨੰਬਰਦਾਰ ਬੀਰ ਚੰਦ ਸੁਰੀਲਾ, ਵਰਿੰਦਰ ਬੰਗਾ ਕੌਮੀ ਜਨਰਲ਼ ਸਕੱਤਰ ਆਲ ਇੰਡੀਆ ਆਦਿ ਧਰਮ ਮਿਸ਼ਨ,ਅਵਤਾਰ ਸਿੰਘ ਵਰਲਡ ਚੈਪੀਅਨ, ਅਵਤਾਰ ਸਿੰਘ ਹਰਦੋ ਖਾਨਪੁਰ , ਗਾਇਕ ਜੱਗੀ ਸਿੰਘ, ਚੇਅਰਮੈਨ ਪਰਮਜੀਤ ਮਡਾਰ, ਗੁਰਕ੍ਰਿਪਾਲ ਸਿੰਘ ਆਦਿ ਹਾਜਰ ਸਨ।