ਨਵਾਂਸ਼ਹਿਰ:- ਰੈੱਡ ਕਰਾਸ ਨਸ਼ਾ ਪੀੜ੍ਹਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ ਨਵਾਂਸ਼ਹਿਰ ਵੱਲੋਂ ਭਾਈ ਸੰਗਤ ਸਿੰਘ ਜੀ ਖਾਲਸਾ ਕਾਲਜ, ਬੰਗਾ ਵਿਖੇ "ਨਸ਼ਾ ਮੁਕਤ ਭਾਰਤ ਅਭਿਆਨ" ਤਹਿਤ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਲਗਾਇਆ ਗਿਆ । ਇਸ ਕੈਂਪ ਦੀ ਪ੍ਰਧਾਨਗੀ ਡਾ. ਰਣਜੀਤ ਸਿੰਘ (ਪ੍ਰਿੰਸੀਪਲ) ਨੇ ਕੀਤੀ ਅਤੇ ਰੈੱਡ ਕਰਾਸ ਟੀਮ ਦਾ ਸੁਆਗਤ ਕੀਤਾ।
ਇਸ ਮੌਕੇ ਤੇ ਚਮਨ ਸਿੰਘ (ਪ੍ਰੋਜੈਕਟ ਡਾਇਰੈਕਟਰ) ਨੇ ਵਿਦਿਆਰਥੀਆਂ ਨੂੰ
ਸੰਬੋਧਨ ਕਰਦਿਆਂ ਦੱਸਿਆ ਕਿ ਨਸ਼ੇ ਦੇ ਨਾਲ ਪੀੜਤ ਲੋਕਾਂ ਦਾ ਇਲਾਜ ਰੈੱਡ ਕਰਾਸ ਨਸ਼ਾ ਮੁਕਤੀ ਕੇਂਦਰਾਂ ਅਤੇ ਸਰਕਾਰੀ ਹਸਪਤਾਲਾਂ /ਕੇਂਦਰਾਂ ਵਿੱਚ ਬਿਲਕੁੱਲ ਮੁਫਤ ਕੀਤਾ ਜਾਂਦਾ ਹੈ। ਇਸ ਮੌਕੇ ਤੇ ਉਨਾਂ ਨੇ ਕਾਲਜ ਦੇ ਵਿਦਿਆਰਥੀਆਂ ਨੂੰ ਨਸ਼ਿਆ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਨੇ ਆਪਣੇ ਪੱਧਰ ਤੇ ਦੇਸ਼ ਨੂੰ ਨਸ਼ਾ ਮੁਕਤ ਕਰਨ ਲਈ ਪੂਰਾ ਜੋਰ ਲਗਾਇਆ ਹੋਇਆ ਹੈ।
ਸਰਕਾਰ ਦੁਆਰਾ ਸ਼ੁਰੂ ਕੀਤੀ ਗਈ ਯੁੱਧ ਨਸ਼ਿਆ ਵਿਰੁੱਧ ਸਕੀਮ ਨਾਲ ਵੀ ਵਧੀਆਂ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ। ਉਨਾਂ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਵਿਦਿਆਰਥੀ ਪੜਦੇ-ਪੜਦੇ ਹੀ ਨਸ਼ੇ ਦੀ ਲਪੇਟ ਵਿੱਚ ਆ ਰਹੇ ਹਨ। ਛੋਟੀ ਉਮਰ ਵਿੱਚ ਹੀ ਨੌਜਵਾਨ ਮੁੰਡੇ ਕੁੜੀਆਂ ਨਸ਼ਿਆ ਦੀ ਦਲਦਲ ਵਿੱਚ ਫਸਦੇ ਹਨ ਅਤੇ ਪ੍ਰੇਮ ਸਬੰਧਾਂ ਵਿੱਚ ਫਸ ਜਾਦੇ ਹਨ, ਇਸ ਨਾਲ ਆਪਣੇ ਟੀਚੇ ਤੋਂ ਵੀ ਭਟਕ ਜਾਦੇ ਹਨ, ਜਿਸ ਨਾਲ ਅੱਜ ਜਿਆਦਾ ਤਲਾਕ ਹੋ ਰਹੇ ਅਤੇ ਵਿਆਹੁਤਾ ਜਿੰਦਗੀ ਵੀ ਨਸ਼ਟ ਹੁੰਦੀ ਜਾ ਰਹੀ ਹੈ ਜਿਸ ਨਾਲ ਸਮਾਜਕਿ ਤਾਣਾ ਬਾਣਾ ਉਲਝਦਾ ਨਜਰ ਆ ਰਿਹਾ ਹੈ।ਅੰਤ ਵਿੱਚ ਸਾਰਿਆ ਨੇ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਨਸ਼ੇ ਤੋਂ ਦੂਰ ਰਹਿਣ ਲਈ ਪ੍ਰਣ ਲਿਆ ਕਿ ਉਹ ਜਿੰਦਗੀ ਵਿੱਚ ਕਦੇ ਵੀ ਨਸ਼ੇ ਦੀ ਵਰਤੋਂ ਨਹੀਂ ਕਰਨਗੇ।
ਇਸ ਮੌਕੇ ਤੇ ਸ਼੍ਰੀ ਵਿਜੇ ਕੁਮਾਰ, ਕੌਂਸਲਰ ਨੇ ਕੇਂਦਰ ਦੇ ਕੰਮਾਂ ਅਤੇ ਗਤੀਵਿਧੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ ਅਤੇ ਦੱਸਿਆ ਕਿ ਰੈੱਡ ਕਰਾਸ ਆਪਣੀਆਂ ਸੇਵਾਵਾਂ ਪੂਰੇ ਵਿਸ਼ਵ ਵਿੱਚ ਦੇ ਰਿਹਾ ਹੈ। ਇਸ ਮੌਕੇ ਤੇ ਸ਼੍ਰੀ ਗੁਰਸ਼ਰਨ ਸਿੰਘ(ਪ੍ਰੋਫੈਸਰ) ਨੇ ਮੰਚ ਦਾ ਸੰਚਾਲਨ ਕੀਤਾ ਅਤੇ ਨਸ਼ਿਆਂ ਦੇ ਪ੍ਰਤੀ ਆਪਣੇ ਵਿਚਾਰ ਪੇਸ਼ ਕੀਤੇ। ਇਸ ਮੌਕੇ ਤੇ ਸ਼੍ਰੀ ਕਮਲਜੀਤ ਕੌਰ( ਸਕੂਲ ਇੰਚਾਰਜ) ਨੇ ਵਿਦਿਆਰਥੀਆਂ ਨੂੰ ਨਸ਼ੇ ਦੇ ਪ੍ਰਤੀ ਜਾਗਰੂਕ ਕੀਤਾ ਅਤੇ ਕਿਹਾ ਕਿ ਤੁਸੀ ਕਦੇ ਵੀ ਕਿਸੇ ਨਸ਼ੀਲੀ ਵਸਤੂ ਦੀ ਵਰਤੋਂ ਨਹੀਂ ਕਰਨੀ, ਜੇਕਰ ਕਿਸੇ ਵੀ ਤਰ੍ਹਾਂ ਦੀ ਮਦਦ ਦੀ ਜਰੂਰਤ ਹੈ ਤਾਂ ਅਧਿਆਪਕਾਂ ਨਾਲ ਸਾਝੀ ਕਰੋ।ਅੰਤ ਵਿੱਚ ਕਾਲਜ ਵਲੋਂ ਰੈੱਡ ਕਰਾਸ ਟੀਮ ਦਾ ਧਾਰਿਮਕ ਪੁਸਤਕਾਂ ਦੇ ਸਨਮਾਨਿਤ ਕੀਤਾ। ਇਸ ਮੌਕੇ ਤੇ ਸਟਾਫ ਮੈਂਬਰ ਸਤਨਾਮ ਸਿੰਘ, ਰੁਪਿੰਦਰ ਕੌਰ, ਇੰਦਰਜੀਤ ਕੌਰ, ਵਰਿੰਦਰਜੀਤ ਕੌਰ, ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਹਾਜਿਰ ਸਨ।
ਨੌਜਵਾਨਾਂ ਵਿੱਚ ਨਸ਼ਿਆਂ ਦੇ ਰੁਝਾਨ ਕਾਰਨ ਸਮਾਜਿਕ ਤਾਣਾ ਬਾਣਾ ਉਲਝਦਾ ਜਾ ਰਿਹਾ ਹੈ
