ਹੁਸ਼ਿਆਰਪੁਰ:- ਦਸੂਹਾ ਹਲਕੇ ਨੂੰ ਖੇਡਾਂ ਅਤੇ ਬੁਨਿਆਦੀ ਢਾਂਚੇ ਦੇ ਮਾਮਲੇ ਵਿੱਚ ਮਾਡਲ ਬਣਾਉਣ ਲਈ ਵਿਧਾਇਕ ਐਡਵੋਕੇਟ ਕਰਮਬੀਰ ਘੁੰਮਣ ਨੇ ਵਚਨਬੱਧਤਾ ਦੁਹਰਾਈ ਹੈ। ਵਿਸ਼ੇਸ਼ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਦਸੂਹਾ ਵਿੱਚ ਖੇਡ ਗਤਿਵਿਧੀਆਂ ਲਈ ਹਰ ਸੰਭਵ ਸਹੂਲਤ ਉਪਲਬਧ ਕਰਵਾਈ ਜਾਵੇਗੀ।
ਵਿਧਾਇਕ ਘੁੰਮਣ ਨੇ ਦੱਸਿਆ ਕਿ ਜਨਤਾ ਦੀ ਸਹੂਲਤ ਲਈ ਓਵਰਬ੍ਰਿਜ ਹੇਠ ਓਪਨ ਜਿਮਨੇਜ਼ੀਅਮ ਸ਼ੁਰੂ ਕੀਤਾ ਜਾ ਰਿਹਾ ਹੈ, ਜਦਕਿ ਬੈਡਮਿੰਟਨ ਸੈਟਅੱਪ ਅਤੇ ਗਰਾਊਂਡ ਸਹੂਲਤਾਂ ਪਹਿਲਾਂ ਹੀ ਸਥਾਪਿਤ ਕੀਤੀਆਂ ਜਾ ਚੁੱਕੀਆਂ ਹਨ। ਇਨ੍ਹਾਂ ਉਪਰਾਲਿਆਂ ਦਾ ਮਕਸਦ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਕੇ ਸਿਹਤਮੰਦ ਜੀਵਨਸ਼ੈਲੀ ਨੂੰ ਉਤਸ਼ਾਹਿਤ ਕਰਨਾ ਹੈ।
ਉਨ੍ਹਾਂ ਕਿਹਾ ਕਿ ਨੇੜੇ ਭਵਿੱਖ ਵਿੱਚ ਦਸੂਹਾ ਵਿੱਚ ਮਜ਼ਬੂਤ ਖੇਡ ਅਤੇ ਨਾਗਰਿਕ ਢਾਂਚਾ ਤਿਆਰ ਹੋਵੇਗਾ। ਇਹ ਸਭ ਕੁਝ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੰਭਵ ਹੋ ਰਿਹਾ ਹੈ। ਇਸ ਮੌਕੇ ਉਨ੍ਹਾਂ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੇ ਦੂਜੇ ਚਰਨ ਦੀ ਸ਼ੁਰੂਆਤ ਦਾ ਵੀ ਜ਼ਿਕਰ ਕੀਤਾ ਅਤੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣਾ ਸਰਕਾਰ ਦੀ ਪ੍ਰਾਥਮਿਕਤਾ ਹੈ।
ਵਿਧਾਇਕ ਨੇ ਦੱਸਿਆ ਕਿ ਦਸੂਹਾ ਨਾਲ ਜੁੜੀਆਂ ਮੁੱਖ ਸੜਕਾਂ ਅਤੇ ਲਿੰਕ ਸੜਕਾਂ ਦੀ ਮੁਰੰਮਤ ਤੇ ਸੁਧਾਰ ਲਈ ਵੱਡੀ ਰਕਮ ਮਨਜ਼ੂਰ ਕੀਤੀ ਗਈ ਹੈ, ਜਿਸ ਨਾਲ ਆਵਾਜਾਈ ਸੁਗਮ ਹੋਵੇਗੀ ਅਤੇ ਇਲਾਕੇ ਦੇ ਵਿਕਾਸ ਨੂੰ ਤੇਜ਼ੀ ਮਿਲੇਗੀ।
ਐਡਵੋਕੇਟ ਕਰਮਬੀਰ ਘੁੰਮਣ ਨੇ ਆਪਣੇ ਸੁਪਨੇ ਬਾਰੇ ਕਿਹਾ ਕਿ ਉਹ ਦਸੂਹਾ ਹਲਕੇ ਨੂੰ ਪੰਜਾਬ ਦੇ ਸਭ ਤੋਂ ਵਿਕਸਿਤ ਹਲਕਿਆਂ ਵਿੱਚ ਸ਼ਾਮਲ ਦੇਖਣਾ ਚਾਹੁੰਦੇ ਹਨ, ਅਤੇ ਇਸ ਮਿਸ਼ਨ ਨੂੰ ਸਾਕਾਰ ਕਰਨ ਲਈ ਉਹ ਨਿਰੰਤਰ ਕੰਮ ਕਰ ਰਹੇ
ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਕੇ ਹੀ ਯੁੱਧ ਨਸ਼ਿਆਂ ਵਿਰੁੱਧ ਜਿੱਤਿਆ ਜਾ ਸਕਦਾ ਹੈ ਵਿਧਾਇਕ ਐਡਵੋਕੇਟ ਕਰਮਬੀਰ ਘੁੰਮਣ
