ਕਪੂਰਥਲਾ (ਪੈਗਾਮ ਏ ਜਗਤ)- ਬੀਤੇ ਕੱਲ ਸ਼ਾਮ 5:30 ਵਜੇ ਦੇ ਕਰੀਬ ਵਿਜੇ ਨਗਰ ਪਿੰਡ ਭੁਲਾਣਾ ਕਪੂਰਥਲਾ ਦੇ ਰਹਿਣ ਵਾਲੇ ਸਰਦਾਰ ਜਗੀਰ ਸਿੰਘ ਆਪਣੀ ਪਤਨੀ ਨਾਲ ਕਿਸੇ ਕੰਮ ਲਈ ਘਰ ਤੋਂ ਬਾਹਰ ਨਿਕਲੇ ਤਾਂ ਘਰ ਤੋਂ ਥੋੜੀ ਦੂਰ ਜਾਣ ਉਪਰੰਤ ਮੋਟਰਸਾਈਕਲ ਪਲਸਰ ਸਵਾਰ ਦੋ ਨੌਜਵਾਨ ਉਨਾਂ ਦੀ ਪਤਨੀ ਦੀਆਂ ਕੰਨਾਂ ਦੀਆਂ ਵਾਲੀਆਂ ਖਿੱਚ ਕੇ ਭੱਜ ਗਏ। 
ਪੁਲਿਸ ਪ੍ਰਸ਼ਾਸਨ ਨੂੰ ਇਤਲਾਹ ਦੇਣ ਮਗਰੋਂ ਪੁਲੀਸ ਪ੍ਰਸ਼ਾਸਨ ਨੇ ਆਸ ਪਾਸ ਦੀਆਂ ਦੁਕਾਨਾਂ ਤੇ ਲੱਗੇ ਕੈਮਰਿਆਂ ਨੂੰ ਖੰਗਾਲਣਾ ਸ਼ੁਰੂ ਕਰ ਦਿੱਤਾ ਹੈ। ਅਤੇ ਪਰਿਵਾਰ ਨੂੰ ਭਰੋਸਾ ਦਿੱਤਾ ਹੈ ਕਿ ਜਲਦ ਹੀ ਇਹਨਾਂ ਲੁੱਟਾਂ ਖੋਹਾਂ ਕਰਨ ਵਾਲਿਆਂ ਨੂੰ ਗ੍ਰਿਫਤਾਰ ਕੀਤਾ ਜਾਵੇਗਾ। ਸੋਚਣ ਵਾਲੀ ਗੱਲ ਹੈ ਕਿ ਇੱਦਾ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਖੁੱਲੇਆਮ ਘੁੰਮ ਰਹੇ ਹਨ। ਇਹ ਕੋਈ ਪਹਿਲੀ ਘਟਨਾ ਨਹੀਂ ਹੈ ਅੱਗੇ ਵੀ ਅੰਨਗਿਣਤ ਵਾਰਦਾਤਾਂ ਲੁੱਟਾ ਖੋਹਾਂ ਇਨ੍ਹਾਂ ਇਲਾਕਿਆਂ ਵਿੱਚ ਹੁੰਦੀਆਂ ਰਹਿੰਦੀਆਂ ਹਨ। 
ਅਗਰ ਇਦਾਂ ਦਾ ਹੀ ਮਾਹੌਲ ਰਿਹਾ ਤਾਂ ਆਉਣ ਵਾਲੇ ਸਮੇਂ ਵਿੱਚ ਲੋਕਾਂ ਦਾ ਘਰਾਂ ਤੋਂ ਬਾਹਰ ਨਿਕਲਣਾ ਮੁਸ਼ਕਿਲ ਹੋ ਜਾਵੇਗਾ। ਪ੍ਰਸ਼ਾਸਨ ਨੂੰ ਚਾਹੀਦਾ ਹੈ ਕਿ ਇੰਨਾ ਘਟਨਾਵਾਂ ਨੂੰ ਅੰਜਾਮ ਦੇਣ ਵਾਲਿਆਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ।