ਨਵਾਂਸ਼ਹਿਰ, 7 ਨਵੰਬਰ (ਜਤਿੰਦਰ ਪਾਲ ਸਿੰਘ ਕਲੇਰ):- ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਡਾ. ਗੁਰਪ੍ਰੀਤ ਕੌਰ ਥਿਆੜਾ ਅਤੇ ਉਨ੍ਹਾਂ ਦੇ ਛੋਟੇ ਭਰਾ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਨੌਜਵਾਨ ਆਗੂ ਰਮਨਦੀਪ ਸਿੰਘ ਥਿਆੜਾ ਨੇ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨਾਲ ਉਨ੍ਹਾਂ ਦੇ ਗ੍ਰਹਿ ਵਿਖੇ ਮੁਲਾਕਾਤ ਕੀਤੀ ਅਤੇ ਬੰਦੀ ਛੋੜ ਦਿਵਸ ਤੇ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ।
ਇਸ ਮੌਕੇ ਡਾ. ਗੁਰਪ੍ਰੀਤ ਕੌਰ ਥਿਆੜਾ ਨੇ ਪਾਰਟੀ ਪ੍ਰਧਾਨ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਵਧਾਈ ਦਿੱਤੀ ਅਤੇ ਉਨ੍ਹਾਂ ਦੀ ਚੰਗੀ ਸਿਹਤ ਤੇ ਲੰਬੀ ਉਮਰ ਲਈ ਅਰਦਾਸ ਕੀਤੀ। ਮੁਲਾਕਾਤ ਦੌਰਾਨ ਪੰਜਾਬ ਦੀ ਮੌਜੂਦਾ ਸਿਆਸੀ ਸਥਿਤੀ, ਪਾਰਟੀ ਦੀ ਮਜ਼ਬੂਤੀ, ਵਰਕਰਾਂ ਦੇ ਮਾਣ-ਸਨਮਾਨ ਅਤੇ ਆਉਣ ਵਾਲੀਆਂ ਚੋਣਾਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਹੋਇਆ।
ਡਾ. ਥਿਆੜਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਪੰਜਾਬ, ਪੰਜਾਬੀਅਤ ਅਤੇ ਸਿੱਖ ਕੌਮ ਦੇ ਹਿੱਤਾਂ ਲਈ ਡਟ ਕੇ ਖੜ੍ਹਾ ਰਿਹਾ ਹੈ ਅਤੇ ਅੱਗੇ ਵੀ ਪਾਰਟੀ ਪ੍ਰਧਾਨ ਦੀ ਅਗਵਾਈ ਹੇਠ ਵਰਕਰ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਬੰਦੀ ਛੋੜ ਦਿਵਸ ਸਾਨੂੰ ਜ਼ੁਲਮ ਵਿਰੁੱਧ ਡਟਣ ਅਤੇ ਮਾਨਵਤਾ ਦੀ ਸੇਵਾ ਕਰਨ ਦਾ ਸੁਨੇਹਾ ਦਿੰਦਾ ਹੈ।
ਰਮਨਦੀਪ ਸਿੰਘ ਥਿਆੜਾ ਨੇ ਕਿਹਾ ਕਿ ਨੌਜਵਾਨ ਵਰਗ ਨੂੰ ਪਾਰਟੀ ਨਾਲ ਜੋੜਨ ਲਈ ਜ਼ਮੀਨੀ ਪੱਧਰ 'ਤੇ ਕੰਮ ਕੀਤਾ ਜਾਵੇਗਾ ਤਾਂ ਜੋ ਪਾਰਟੀ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਪਾਰਟੀ ਫਿਰ ਤੋਂ ਪੰਜਾਬ ਵਿੱਚ ਆਪਣਾ ਪੁਰਾਣਾ ਮਾਣ-ਸਨਮਾਨ ਹਾਸਲ ਕਰੇਗੀ।
ਇਸ ਮੌਕੇ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਵੀ ਥਿਆੜਾ ਭੈਣ-ਭਰਾ ਨੂੰ ਬੰਦੀ ਛੋੜ ਦਿਵਸ ਤੇ ਦੀਵਾਲੀ ਦੀਆਂ ਮੁਬਾਰਕਾਂ ਦਿੱਤੀਆਂ ਅਤੇ ਪਾਰਟੀ ਲਈ ਕੀਤੇ ਜਾ ਰਹੇ ਉਨ੍ਹਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਵਰਕਰ ਹੀ ਪਾਰਟੀ ਦੀ ਅਸਲ ਤਾਕਤ ਹਨ।
