ਨਵਾਂਸ਼ਹਿਰ, 26 ਅਕਤੂਬਰ- ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਨਵਾਂਸ਼ਹਿਰ ਵਲੋਂ ਜੇ.ਐਸ.ਐਫ.ਐਚ. ਖਾਲਸਾ ਸੀਨੀਅਰ ਸੈਕੰਡਰੀ ਸਕੂਲ ਨਵਾਂਸ਼ਹਿਰ ਦੀ ਗਰਾਊਂਡ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 556 ਸਾਲਾ ਪ੍ਰਕਾਸ਼ ਪੁਰਬ ਅਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਪੁਰਬ (ਸਾਕਾ-ਏ-ਚਾਂਦਨੀ ਚੌਂਕ) ਦੇ ਸਬੰਧ ’ਚ ਤਿੰਨ ਰੋਜ਼ਾ ਜ਼ਿਲ੍ਹਾ ਪੱਧਰੀ ਮਹਾਨ ਗੁਰਮਤਿ ਸਮਾਗਮ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਰੰਭ ਹੋਇਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਗੁਰਦੁਆਰਾ ਗੁਰੂ ਅੰਗਦ ਨਗਰ ਤੋਂ ਸਜੀ ਹੋਈ ਪਾਲਕੀ ’ਚ ਨਗਰ ਕੀਰਤਨ ਦੇ ਰੂਪ ’ਚ ਪੰਡਾਲ ’ਚ ਲਿਆਂਦੇ ਗਏ।
ਗੁਰੂ ਕੀਆਂ ਲਾਡਲੀਆਂ ਫੌਜਾਂ, ਗਤਕਾ ਪਾਰਟੀਆਂ, ਕੀਰਤਨ ਜੱਥਿਆਂ ਅਤੇ ਵੱਡੀ ਗਿਣਤੀ ’ਚ ਸੰਗਤਾਂ ਇਸ ਨਗਰ ਕੀਰਤਨ ਵਿਚ ਸ਼ਾਮਿਲ ਸਨ। ਸਮਾਗਮ ਦੀ ਅਰੰਭਤਾ ਭਾਈ ਜਸਪਾਲ ਸਿੰਘ ਵਲੋਂ ਰਹਿਰਾਸ ਸਾਹਿਬ ਜੀ ਦੇ ਪਾਠ ਨਾਲ ਕੀਤੀ ਗਈ। ਇਸ ਉਪਰੰਤ ਭਾਈ ਸੁਖਵੀਰ ਸਿੰਘ ਹਜੂਰੀ ਰਾਗੀ ਗੁਰਦੁਆਰਾ ਸਿੰਘ ਸਭਾ ਨਵਾਂ ਸ਼ਹਿਰ ਵਾਲਿਆਂ ਵਲੋਂ ਕੀਰਤਨ ਦੀ ਸ਼ੁਰੂਆਤ ਕੀਤੀ ਗਈ। ਉਪਰੰਤ ਭਾਈ ਸਿਮਰਪ੍ਰੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਲੋਂ ਅੰਮ੍ਰਿਤਮਈ ਬਾਣੀ ਦਾ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ।
ਪੰਥ ਪ੍ਰਸਿੱਧ ਕਥਾਵਾਚਕ ਅਤੇ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਦੇ ਮੁੱਖ ਸਰਪ੍ਰਸਤ ਗਿਆਨੀ ਸਰਬਜੀਤ ਸਿੰਘ ਲੁਧਿਆਣੇ ਵਾਲਿਆਂ ਵਲੋਂ ਪੰਥ ਪ੍ਰਸਿੱਧ ਸ਼ਖਸ਼ਤੀਆਂ ਜਿਨ੍ਹਾਂ ’ਚ ਗਿਆਨੀ ਸਾਹਿਬ ਸਿੰਘ, ਕੀਰਤਨੀਆਂ ਜਥਿਆਂ ਅਤੇ ਜਿਲ੍ਹਾ ਭਰ ਵਿਚੋਂ ਹਜਾਰਾਂ ਦੀ ਗਿਣਤੀ ਵਿਚ ਆਈਆਂ ਸੰਗਤਾਂ ਨੂੰ ਜੀ ਆਇਆਂ ਕਿਹਾ। ਸਮਾਗਮ ਦੇ ਦੌਰਾਨ ਮੀਰੀ ਪੀਰੀ ਇੰਟਰਨੈਸ਼ਨਲ ਜਥਾ ਜਗਾਧਰੀ ਵਾਲੀਆਂ ਬੀਬੀਆਂ ਆਪਣੇ ਅਲੱਗ ਅੰਦਾਜ਼ ਵਿੱਚ ਗੁਰਬਾਣੀ ਕੀਰਤਨ ਕਰਕੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਅਤੇ ਰੂਹਾਨੀਅਤ ਦਾ ਮਹੌਲ ਸਿਰਜਿਆ।
ਇਸ ਮੌਕੇ ਪੰਥ ਪ੍ਰਸਿੱਧ ਕਥਾਵਾਚਕ ਅਤੇ ਵਿਦਵਾਨ ਗਿਆਨੀ ਸਾਹਿਬ ਸਿੰਘ ਜੀ ਕੈਨੇਡਾ ਵਾਲਿਆਂ ਨੇ ਗੁਰੂ ਨਾਨਕ ਸਾਹਿਬ ਜੀ ਦੇ ਜੀਵਨ ਇਤਿਹਾਸ ਅਤੇ ਗੁਰਬਾਣੀ ਵਿਚੋਂ ਪ੍ਰਮਾਣ ਦਿੰਦੇ ਹੋਏ ਉਨ੍ਹਾਂ ਕੁਰੀਤੀਆਂ ਦਾ ਜਿਕਰ ਕੀਤਾ ਜਿਨ੍ਹਾਂ ਨੇ ਸਮਾਜ ’ਚ ਜਾਤ ਪਾਤ, ਊਚ ਨੀਚ, ਵਹਿਮ ਭਰਮ, ਕਰਮ ਕਾਂਡ ਅਤੇ ਭੇਦ ਭਾਵ ਦੇ ਅਧਾਰ ਵੰਡੀਆਂ ਪਾਈਆਂ ਹੋਈਆਂ ਸਨ। ਗੁਰੂ ਨਾਨਕ ਸਾਹਿਬ ਨੇ ਸਮੁੱਚੀ ਲੋਕਾਈ ਨੂੰ ਸੱਚੀ ਸੁੱਚੀ ਕਿਰਤ ਕਰਨ, ਨਾਮ ਜਪਣ ਅਤੇ ਵੰਡ ਛਕਣ ਦੇ ਨਾਲ-ਨਾਲ ਪ੍ਰਸਪਰ ਪਿਆਰ ਅਤੇ ਸਰਵ ਸਾਂਝੀ ਵਾਲਤਾ ਦਾ ਉਪਦੇਸ਼ ਦਿੱਤਾ।
ਉਨ੍ਹਾਂ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ 27 ਅਕਤੂਬਰ ਨੂੰ ਕਰਵਾਏ ਜਾਣ ਵਾਲੇ ਅੰਮ੍ਰਿਤ ਸੰਚਾਰ ਦੌਰਾਨ ਵੱਧ ਤੋਂ ਵੱਧ ਪ੍ਰਾਣੀ ਅੰਮ੍ਰਿਤ ਛੱਕ ਦੇ ਗੁਰੂ ਵਾਲੇ ਬਣਨ । ਉਨ੍ਹਾਂ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਵਲੋਂ ਕੀਤੇ ਜਾ ਰਹੇ ਧਾਰਮਿਕ ਅਤੇ ਸਮਾਜ ਸੇਵੀ ਕਾਰਜਾਂ ਜਿਵੇਂ ਕਿ ਗੁਰਮਤਿ ਸਮਾਗਮਾਂ ਦੇ ਆਯੋਜਨ, ਲੋੜਵੰਦਾਂ ਲਈ ਮੁਫਤ ਡਿਸਪੈਂਸਰੀਆਂ, ਲੈਬੋਰਟਰੀਆਂ, ਅੱਖਾਂ ਦੇ ਮੁਫਤ ਅਪਰੇਸ਼ਨ ਕੈਂਪ ਕੋਚਿੰਗ ਸੈਂਟਰ, ਸੁਵਿਧਾ ਕੇਂਦਰ ਅਤੇ ਚੌਗਿਰਦੇ ਦੀ ਖੁਸ਼ਹਾਲੀ ਲਈ ਮਿੰਨੀ ਜੰਗਲ ਲਗਾਉਣ ਕੇ ਅਤੇ ਗੁਰੂ ਨਾਨਕ ਉਸਾਰਨ ਆਦਿਕ ਦੀ ਭਰਪੂਰ ਸ਼ਲਾਘਾ ਕੀਤੀ।
ਉਨ੍ਹਾਂ ਕਿਹਾ ਕਿ ਲੋੜਵੰਦ ਬੱਚਿਆਂ ਨੂੰ ਸਕੂਲੀ ਫੀਸਾਂ ਅਤੇ ਬੀਬੀਆਂ ਨੂੰ ਸਿਲਾਈ ਮਿਸ਼ਨ ਆਦਿਕ ਸਹੂਲਤਾਂ ਆਦਿਕ ਪ੍ਰਦਾਨ ਕਰਕੇ ਗੁਰਮਤਿ ਅਤੇ ਸਮਾਜ ਸੇਵਾ ਹਿਤ ਵਡੇਰੇ ਕਾਰਜ ਕੀਤੇ ਜਾ ਰਹੇ ਹਨ। ਸੁਸਾਇਟੀ ਦੇ ਮੁੱਖ ਸੇਵਾਦਾਰ ਸੁਰਜੀਤ ਸਿੰਘ ਨੇ ਪ੍ਰਮੁੱਖ ਸ਼ਖਸੀਅਤਾਂ ਦਾ ਧੰਨਵਾਦ ਕਰਦੇ ਹੋਏ ਸਮੁੱਚੀਆਂ ਸੰਗਤਾਂ ਨੂੰ ਆਉਣ ਵਾਲੇ ਦੋ ਦਿਨਾਂ ’ਚ ਵੱਧ ਚੜ੍ਹ ਕੇ ਇਨ੍ਹਾਂ ਸਮਾਗਮਾਂ ’ਚ ਹਾਜ਼ਰੀਆਂ ਭਰਨ ਦੀ ਅਪੀਲ ਕੀਤੀ।
ਇਸ ਮੌਕੇ ਉਨਾਂ ਨੇ ਦੱਸਿਆ ਕਿ ਇਨ੍ਹਾਂ ਸਮਾਗਮਾਂ ਦੌਰਾਨ 27 ਅਕਤੂਬਰ ਦਿਨ ਸੋਮਵਾਰ ਨੂੰ ਗੁਰਦੁਆਰਾ ਗੁਰੂ ਅੰਗਦ ਨਗਰ ਵਿਖੇ ਅੰਮ੍ਰਿਤ ਸੰਚਾਰ ਕਰਵਾਏ ਜਾਣਗੇ ਅਤੇ ਅੱਖਾਂ ਦਾ ਮੁਫ਼ਤ ਜਾਂਚ ਅਤੇ ਅਪਰੇਸ਼ਨ ਕੈਂਪ ਮਿਤੀ 30 ਅਕਤੂਬਰ ਦਿਨ ਵੀਰਵਾਰ ਨੂੰ ਗੁਰੂ ਨਾਨਕ ਮਿਸ਼ਨ ਚੈਰੀਟੇਬਲ ਡਿਸਪੈਂਸਰੀ ਵਿਖੇ ਲਗਾਇਆ ਜਾਵੇਗਾ।
ਸਮਾਗਮ ਦੌਰਾਨ ਸਟੇਜ ਸਕੱਤਰ ਦੀ ਸੇਵਾ ਸ: ਤਰਲੋਚਨ ਸਿੰਘ ਖਟਕੜ ਕਲਾਂ ਵਲੋਂ ਨਿਭਾਈ ਗਈ। ਇਸ ਮੌਕੇ ਕੁਲਵਿੰਦਰ ਸਿੰਘ ਢਾਹਾਂ ਚੇਅਰਮੈਨ ਗੁਰੂ ਨਾਨਕ ਮਿਸ਼ਨ ਮੈਡੀਕਲ ਸੈਂਟਰ ਅਤੇ ਐਜੂਕੇਸ਼ਨਲ ਟ੍ਰਸਟ ਢਾਹਾਂ, ਪ੍ਰਸਿੱਧ ਸਮਾਜ ਸੇਵੀ ਹਰਦੇਵ ਸਿੰਘ ਕਾਹਮਾ, ਗੁਰਚਰਨ ਅਰੋੜਾ, ਦੀਦਾਰ ਸਿੰਘ ਗਹੂੰਣ, ਉੱਤਮ ਸਿੰਘ ਸੇਠੀ, ਰਾਜ ਕੁਮਾਰ ਡੀ ਐੱਸ ਪੀ, ਤੇਜਪਾਲ ਸਿੰਘ ਭਾਈ ਘਨੱਈਆ ਜੀ ਸੇਵਕ ਜੱਥਾ, ਸੁੱਚਾ ਸਿੰਘ ਬਰਨਾਲਾ, ਸੁਰਜੀਤ ਸਿੰਘ ਮਹਿਤਪੁਰੀ, ਸੁਖਵਿੰਦਰ ਸਿੰਘ ਗੋਬਿੰਦਪੁਰ ਨਰਿੰਦਰ ਸਿੰਘ ਭਾਰਟਾ, ਹਰਨੇਕ ਸਿੰਘ ਧੌਲ, ਹਰਸੁੱਖਪਾਲ ਸਿੰਘ ਗਰੇਵਾਲ, ਦਿਲਬਾਗ ਸਿੰਘ ਰਾਹੋ, ਕੁਲਜਿੰਦਰਜੀਤ ਸਿੰਘ ਸੋਢੀ, ਰਛਪਾਲ ਸਿੰਘ ਜੱਬੋਵਾਲ, ਗੁਰਸਿਮਰਪ੍ਰੀਤ ਸਿੰਘ ਭੁਜੰਗ ਖਾਲਸਾ, ਤਲਵੀਰ ਸਿੰਘ ਸ਼ੁਭ ਕਰਮਨ, ਹਰਜਿੰਦਰ ਸਿੰਘ ਮੰਡਿਆਣੀ ਨਰਿੰਦਰ ਸਿੰਘ ਭਾਰਟਾ, ਜਗਦੀਪ ਸਿੰਘ ਕੈਸ਼ੀਅਰ, ਜਗਜੀਤ ਸਿੰਘ ਜਨਰਲ ਸਕੱਤਰ, ਮਨਮੋਹਨ ਸਿੰਘ, ਜਗਤਾਰ ਸਿੰਘ ਮਹਿੰਦੀਪੁਰ, ਕਰਮਜੀਤ ਸਿੰਘ ਸੋਢੀ, ਸਤਵੀਰ ਸਿੰਘ ਗੋਨੀ, ਗੁਰਦੇਵ ਸਿੰਘ ਮੂਸਾਪੁਰ, ਮਨਜੀਤ ਸਿੰਘ ਰਾਹੋਂ, ਹਰਜਿੰਦਰ ਸਿੰਘ ਅਟਾਰੀ, ਸੁਖਵਿੰਦਰ ਸਿੰਘ ਥਾਂਦੀ, ਤਰਲੋਕ ਸਿੰਘ ਫਲੌਰਾ, ਹਕੀਕਤ ਸਿੰਘ, ਕੁਲਵਿੰਦਰ ਸਿੰਘ ਭੀਣ, ਰਮਨੀਕ ਸਿੰਘ, ਹਰਦੀਪ ਸਿੰਘ ਗੜ ਪਧਾਣਾ, ਗੋਪਾਲ ਸਿੰਘ ਰੱਕੜ ਢਾਹਾਂ ਜਗਜੀਤ ਸਿੰਘ ਗਰਚਾ, ਪਰਮਜੀਤ ਸਿੰਘ ਮੂਸਾਪੁਰ, ਇੰਦਰਜੀਤ ਸ਼ਰਮਾ,ਬਖਸ਼ੀਸ਼ ਸਿੰਘ, ਗੁਰਚਰਨ ਸਿੰਘ ਪਾਬਲਾ, ਗਿਆਨ ਸਿੰਘ, ਬਲਦੇਵ ਸਿੰਘ, ਬਲਦੀਪ ਸਿੰਘ ਕਾਜ਼ਮਪੁਰ ਤੋਂ ਇਲਾਵਾ, ਮਨਜੀਤ ਸਿੰਘ ਮਹਿਤਪੁਰ ਉਲੱਦਣੀ, ਗੁਰਮੁਖ ਸਿੰਘ, ਜੋਗਾ ਸਿੰਘ ਐਸ ਡੀ ਓ, ਰਾਜਵਿੰਦਰ ਸਿੰਘ ,ਜਗਜੀਤ ਸਿੰਘ ਬਾਟਾ, ਰਮਣੀਕ ਸਿੰਘ, ਕੁਲਜੀਤ ਸਿੰਘ ਖਾਲਸਾ, ਭਾਈ ਮਨਜੀਤ ਸਿੰਘ, ਨਵਦੀਪ ਸਿੰਘ, ਗੁਰਪਾਲ ਸਿੰਘ, ਰਣਜੀਤ ਸਿੰਘ, ਬਖਸ਼ੀਸ਼ ਸਿੰਘ, ਦਿਲਬਾਗ ਸਿੰਘ ਉਸਮਾਨਪੁਰ ਦਲਜੀਤ ਸਿੰਘ ਬਡਵਾਲ, ਇੰਦਰਜੀਤ ਸ਼ਰਮਾ, ਗਿਆਨ ਸਿੰਘ, ਕੁਲਜੀਤ ਸਿੰਘ ਖਾਲਸਾ, ਦਲਜੀਤ ਸਿੰਘ ਬਡਵਾਲ, ਬਲਵੀਰ ਸਿੰਘ, ਬਲਵਿੰਦਰ, ਸਿੰਘ ਉਸਮਾਨਪੁਰ, ਗੁਰਮੁੱਖ ਸਿੰਘ ਉਸਮਾਨਪੁਰ, ਜਸਕਰਨ ਸਿੰਘ ਧਰਮਕੋਟ ਅਤੇ ਕੁਲਵਿੰਦਰ ਸਿੰਘ ਬਿੱਟੂ ਵੀ ਹਾਜ਼ਰ ਸਨ।
ਪਹਿਲੇ ਹੀ ਦਿਨ ਮਹਾਨ ਕੀਰਤਨ ਦਰਬਾਰ ਦੌਰਾਨ ਜ਼ਿਲ੍ਹੇ ਭਰ ਤੋਂ ਹਜਾਰਾਂ ਦੀ ਗਿਣਤੀ ਵਿਚ ਸ਼ਾਮਲ ਹੋਈਆਂ ਸੰਗਤਾਂ
