ਹੁਸ਼ਿਆਰਪੁਰ- ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ (ਰਜਿ.) ਪੰਜਾਬ ਦੀ ਵਿਸ਼ੇਸ਼ ਮੀਟਿੰਗ ਚੇਅਰਮੈਨ ਸੰਤ ਸਰਵਣ ਦਾਸ ਬੋਹਣ , ਸੰਤ ਨਿਰਮਲ ਦਾਸ ਬਾਬੇਜੌੜੇ ਪ੍ਰਧਾਨ ਦੀ ਪ੍ਰਧਾਨਗੀ ਹੇਠ ਡੇਰਾ ਸੰਤ ਸੀਤਲ ਦਾਸ ਬੋਹਣ ਵਿਖੇ ਹੋਈ। ਇਸ ਮੌਕੇ ਸੁਸਾਇਟੀ ਦੇ ਸਮੂਹ ਸੰਤਾਂ, ਮਹਾਂਪੁਰਸ਼ਾਂ ਵਲੋੰ ਇਤਿਹਾਸਕ ਬੇਗਮਪੁਰਾ ਦਮੜੀ ਸ਼ੋਭਾ ਯਾਤਰਾ ਵਿੱਚ ਪਹੁੰਚੀਆਂ ਦੇਸ਼ ਵਿਦੇਸ਼ ਦੀਆਂ ਹਜਾਰਾਂ ਸੰਗਤਾਂ, ਪ੍ਰਬੰਧਕਾਂ, ਪੰਜਾਬ,ਉਤਰਾਖੰਡ ਸਰਕਾਰ, ਪੁਲਿਸ, ਪ੍ਰਸ਼ਾਸ਼ਨ ਦਾ ਧੰਨਬਾਦ ਕੀਤਾ ਜਿਨਾਂ ਨੇ ਸ਼ੋਭਾ ਯਾਤਰਾ ਦੌਰਾਨ ਬਹੁਤ ਸੁਚੱਜੇ ਪ੍ਰਬੰਧ ਕੀਤੇ ਅਤੇ ਪੰਜਾਬ, ਹਿਮਾਚਲ,ਹਰਿਆਣਾ,ਯੂ ਪੀ, ਦਿੱਲੀ,ਉਤਰਾਖੰਡ ਅਤੇ ਵੱਖ ਵੱਖ ਸੂਬਿਆਂ ਤੋਂ ਸਮਾਗਮਾਂ ਵਿੱਚ ਸ਼ਰਧਾ ਪੂਰਵਕ ਸ਼ਾਮਲ ਹੋਈਆਂ ਹਜਾਰਾਂ ਸੰਗਤਾਂ ਜਿਨਾਂ ਨੇ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ 648ਵੇਂ ਪ੍ਰਕਾਸ਼ ਪੁਰਬ ਦੀਆਂ ਖੁਸ਼ੀਆਂ ਵਿਚ ਸ਼ਾਮਲ ਹੋ ਕੇ ਏਕਤਾ ਤੇ ਭਾਈਚਾਰੇ ਦਾ ਸਬੂਤ ਦਿੱਤਾ।
ਇਸ ਮੌਕੇ ਚੇਅਰਮੈਨ ਸੰਤ ਸਰਵਣ ਦਾਸ , ਪ੍ਰਧਾਨ ਸੰਤ ਨਿਰਮਲ ਦਾਸ ਬਾਬੇ ਜੋੜੇ ਨੇ ਕਿਹਾ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਚਰਨਛੋਹ ਪ੍ਰਾਪਤ ਅਸਥਾਨ ਸ੍ਰੀ ਗੁਰੂ ਰਵਿਦਾਸ ਬੇਗਮਪੁਰਾ ਨਿਰਮਲਾ ਛਉਣੀ ਆਸ਼ਰਮ ਹਰਿਦੁਆਰ, ਸ੍ਰੀ ਗੁਰੂ ਰਵਿਦਾਸ ਬੇਗਮਪੁਰਾ ਸਦਨ ਸ੍ਰੀ ਖੁਰਾਲਗੜ ਦੀ ਨਵ ਉਸਾਰੀ ਦੇ ਚੱਲ ਰਹੇ ਕਾਰਜਾਂ ਵਿੱਚ ਸੰਗਤਾਂ ਵਲੋੰ ਦਿੱਤੇ ਜਾ ਰਹੇ ਅਥਾਹ ਪਿਆਰ ਤੇ ਸਹਿਯੋਗ ਲਈ ਵੀ ਸੁਸਾਇਟੀ ਵਲੋੰ ਧੰਨਬਾਦ ਹੈ।
ਇਸ ਮੌਕੇ ਸੰਤ ਇੰਦਰ ਦਾਸ ਸੇਖੈ ਜਨਰਲ ਸਕੱਤਰ, ਸੰਤ ਪਰਮਜੀਤ ਦਾਸ ਨਗਰ ਕੈਸ਼ੀਅਰ, ਭੈਣ ਸੰਤੋਸ਼ ਕੁਮਾਰੀ ਬਿਲਡਿੰਗ ਇੰਚਾਰਜ, ਸੰਤ ਬਲਵੰਤ ਸਿੰਘ ਡਿੰਗਰੀਆਂ, ਮਹੰਤ ਪ੍ਰਸ਼ੋਤਮ ਲਾਲ ਚੱਕ ਹਕੀਮ , ਸੰਤ ਧਰਮਪਾਲ ਸ਼ੇਰਗੜ, ਸੰਤ ਰਮੇਸ਼ ਦਾਸ ਡੇਰਾ ਕਲਰਾਂ ਸ਼ੇਰਪੁਰ, ਸੰਤ ਜਗੀਰ ਸਿੰਘ ਸਰਬੱਤ ਭਲਾ ਆਸ਼ਰਮ ਨੰਦਾਚੌਰ, ਸੰਤ ਕੁਲਦੀਪ ਦਾਸ ਬਸੀ ਮਰੂਫ, ਸੰਤ ਬੀਬੀ ਕੁਲਦੀਪ ਕੌਰ ਮਹਿਨਾ, ਸੰਤ ਮਨਜੀਤ ਦਾਸ ਵਿਛੋਹੀ,ਬਾਬਾ ਬਲਕਾਰ ਸਿੰਘ ਤੱਗੜ ਵਡਾਲਾ, ਸੰਤ ਗੁਰਮੀਤ ਦਾਸ,ਸੰਤ ਰਜੇਸ਼ ਦਾਸ ਬਜਵਾੜਾ ਵੀ ਹਾਜਰ ਸਨ।
ਇਤਿਹਾਸਕ ਦਮੜੀ ਯਾਤਰਾ ਤੇ ਪਹੁੰਚੀਆਂ ਦੇਸ਼ ਵਿਦੇਸ਼ ਦੀਆਂ ਹਜ਼ਾਰਾਂ ਸੰਗਤਾਂ ਦਾ ਧੰਨਬਾਦ -ਸੰਤ ਸਰਵਣ ਦਾਸ ਬੋਹਣ, ਸੰਤ ਨਿਰਮਲ ਦਾਸ ਬਾਬੇਜੌੜੇ
