ਡੇਰਾਬੱਸੀ, 4 ਅਕਤੂਬਰ:- ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹਲਕਾ ਡੇਰਾਬੱਸੀ ਤੋਂ ਸ਼ਰਧਾਲੂਆਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਅੱਜ ਤਿੰਨ ਬੱਸਾਂ ਸ੍ਰੀ ਅੰਮ੍ਰਿਤਸਰ ਸਾਹਿਬ ਸਮੇਤ ਹੋਰ ਧਾਰਮਿਕ ਅਸਥਾਨਾਂ ਲਈ ਰਵਾਨਾ ਕੀਤੀਆਂ ਗਈਆਂ।

ਹਲਕਾ ਵਿਧਾਇਕ ਸ੍ਰੀ ਕੁਲਜੀਤ ਸਿੰਘ ਰੰਧਾਵਾ ਵੱਲੋਂ ਡੇਰਾਬੱਸੀ ਦੇ ਵਾਰਡ ਨੰਬਰ 7 ਅਧੀਨ ਆਉਂਦੇ ਗੁਲਮੋਹਰ ਸਿਟੀ ਐਕਸਟੈਂਸ਼ਨ, ਜੀ.ਬੀ.ਪੀ. ਈਕੋ ਗ੍ਰੀਨ, ਹੋਮ-1 ਅਤੇ ਰੋਜ਼ਵੁੱਡ-2 ਤੋਂ ਦੋ ਬੱਸਾਂ, ਜਦਕਿ ਪਿੰਡ ਮੁਕੰਦਪੁਰ ਤੋਂ ਇੱਕ ਬੱਸ ਸ਼ਰਧਾਲੂਆਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਕੀਤੀ ਗਈ।

ਇਸ ਮੌਕੇ ਸ਼ਰਧਾਲੂਆਂ ਵਿੱਚ ਯਾਤਰਾ ਨੂੰ ਲੈ ਕੇ ਉਤਸ਼ਾਹ ਅਤੇ ਸ਼ਰਧਾ ਦਾ ਮਾਹੌਲ ਦੇਖਣ ਨੂੰ ਮਿਲਿਆ। ਇਸ ਦੌਰਾਨ ਸਥਾਨਕ ਪਾਰਟੀ ਆਗੂਆਂ ਅਤੇ ਵਰਕਰਾਂ ਸਮੇਤ ਇਲਾਕਾ ਵਾਸੀ ਵੀ ਮੌਜੂਦ ਰਹੇ।

ਇਸ ਮੌਕੇ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਯਾਤਰਾ ਦੀ ਸਹੂਲਤ ਪ੍ਰਦਾਨ ਕਰਨ ਲਈ ਸਰਕਾਰ ਦਾ ਧੰਨਵਾਦ ਕੀਤਾ।