ਲਾਲੜੂ/ਸਾਹਿਬਜ਼ਾਦਾ ਅਜੀਤ ਸਿੰਘ ਨਗਰ, 29 ਅਗਸਤ:- ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਸਥਾਨ ਯਾਤਰਾ ਸਕੀਮ ਤਹਿਤ ਹਲਕਾ ਡੇਰਾਬੱਸੀ ਦੇ ਸ਼ਰਧਾਲੂਆਂ ਨੂੰ ਵੱਖ-ਵੱਖ ਪਵਿੱਤਰ ਤੀਰਥ ਸਥਾਨਾਂ ਦੇ ਦਰਸ਼ਨਾਂ ਲਈ ਭੇਜਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ।
ਇਸੇ ਲੜੀ ਤਹਿਤ ਡੇਰਾਬੱਸੀ ਹਲਕੇ ਦੇ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਸ਼ਨੀਵਾਰ ਨੂੰ ਪਿੰਡ ਬੈਰਮਾਜਰਾ ਤੋਂ 121ਵੀਂ, ਪਿੰਡ ਤੋਗਾਪੁਰ ਤੋਂ 122ਵੀਂ ਅਤੇ ਪਿੰਡ ਆਗਾਪੁਰ ਤੋਂ 123ਵੀਂ ਬੱਸ ਤੀਰਥ ਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਕੀਤੀ ਗਈ।
ਬੱਸਾਂ ਦੀ ਰਵਾਨਗੀ ਮੌਕੇ ਸੰਗਤਾਂ ਵਿੱਚ ਤੀਰਥ ਯਾਤਰਾ ਨੂੰ ਲੈ ਕੇ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਸ਼ਰਧਾਲੂਆਂ ਨੇ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਪਵਿੱਤਰ ਤੀਰਥ ਸਥਾਨਾਂ ਦੇ ਦਰਸ਼ਨਾਂ ਦੀ ਸਹੂਲਤ ਪ੍ਰਦਾਨ ਕਰਨ ਲਈ ਸ਼ੁਰੂ ਕੀਤੀ ਗਈ ਇਸ ਪਹਿਲ ਦਾ ਸਵਾਗਤ ਕੀਤਾ।
ਇਸ ਮੌਕੇ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਨੇ ਯਾਤਰਾ 'ਤੇ ਰਵਾਨਾ ਹੋ ਰਹੀਆਂ ਸਮੂਹ ਸੰਗਤਾਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੀ ਸੁਖਦ ਅਤੇ ਸਫਲ ਯਾਤਰਾ ਦੀ ਕਾਮਨਾ ਕੀਤੀ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਪਵਿੱਤਰ ਤੀਰਥ ਸਥਾਨਾਂ 'ਤੇ ਪਹੁੰਚ ਕੇ ਸਰਬੱਤ ਦੇ ਭਲੇ, ਪੰਜਾਬ ਦੀ ਤਰੱਕੀ, ਖੁਸ਼ਹਾਲੀ ਅਤੇ ਚੜ੍ਹਦੀ ਕਲਾ ਲਈ ਅਰਦਾਸ ਕਰਨ।
ਵਿਧਾਇਕ ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਸਥਾਨ ਯਾਤਰਾ ਸਕੀਮ 50 ਸਾਲ ਤੋਂ ਉੱਪਰ ਉਮਰ ਦੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਜੁੜੀ ਇੱਕ ਮਹੱਤਵਪੂਰਨ ਪਹਿਲ ਹੈ, ਜਿਸ ਰਾਹੀਂ ਵਿਸ਼ੇਸ਼ ਤੌਰ 'ਤੇ ਉਨ੍ਹਾਂ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਦਾ ਮੌਕਾ ਪ੍ਰਦਾਨ ਕੀਤਾ ਜਾ ਰਿਹਾ ਹੈ, ਜੋ ਕਿਸੇ ਨਾ ਕਿਸੇ ਕਾਰਨ ਆਪਣੇ ਤੌਰ 'ਤੇ ਇਨ੍ਹਾਂ ਪਵਿੱਤਰ ਸਥਾਨਾਂ ਦੇ ਦਰਸ਼ਨਾਂ ਲਈ ਨਹੀਂ ਜਾ ਸਕਦੇ।
ਮੁੱਖ ਮੰਤਰੀ ਤੀਰਥ ਸਥਾਨ ਯਾਤਰਾ ਸਕੀਮ ਤਹਿਤ ਲਾਲੜੂ ਤੋਂ ਤਿੰਨ ਹੋਰ ਬੱਸਾਂ ਸੰਗਤਾਂ ਨੂੰ ਤੀਰਥ ਯਾਤਰਾ ਲਈ ਰਵਾਨਾ
