ਚੰਡੀਗੜ੍ਹ, 2 ਅਕਤੂਬਰ:- ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਦੀ ਜਯੰਤੀ ਅਤੇ ਸਾਬਕਾ ਪ੍ਰਧਾਨ ਮੰਤਰੀ ਅਤੇ ਭਾਰਤ ਰਤਨ ਲਾਲ ਬਹਾਦਰ ਸ਼ਾਸਤਰੀ ਜੀ ਦੀ ਜਯੰਤੀ ਮੌਕੇ ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਦੀ ਪ੍ਰਧਾਨ ਵੱਲੋਂ ਦੋਵੇਂ ਮਹਾਨ ਰਾਸ਼ਟਰ ਨਾਇਕਾਂ ਨੂੰ ਸ਼ਰਧਾਪੂਰਵਕ ਨਮਨ ਕਰਦਿਆਂ ਸ਼ਰਧਾਂਜਲੀ ਭੇਟ ਕੀਤੀ ਗਈ।

ਇਸ ਮੌਕੇ ਉਨ੍ਹਾਂ ਨੇ ਮਹਾਤਮਾ ਗਾਂਧੀ ਜੀ ਦੇ ਸੱਚ, ਅਹਿੰਸਾ, ਸ਼ਾਂਤੀ ਅਤੇ ਭਾਈਚਾਰੇ ਦੇ ਸਿਧਾਂਤਾਂ ਨੂੰ ਯਾਦ ਕੀਤਾ। ਉਨ੍ਹਾਂ ਕਿਹਾ ਕਿ ਗਾਂਧੀ ਜੀ ਦੇ ਵਿਚਾਰ ਅੱਜ ਵੀ ਸਮਾਜ ਨੂੰ ਸਹੀ ਦਿਸ਼ਾ ਦਿਖਾਉਂਦੇ ਹਨ ਅਤੇ ਦੇਸ਼ ਦੀ ਏਕਤਾ ਤੇ ਸਦਭਾਵਨਾ ਲਈ ਪ੍ਰੇਰਣਾ ਦਿੰਦੇ ਹਨ।

ਇਸ ਦੇ ਨਾਲ ਹੀ ਲਾਲ ਬਹਾਦਰ ਸ਼ਾਸਤਰੀ ਜੀ ਦੀ ਸਾਦਗੀ, ਇਮਾਨਦਾਰੀ, ਅਨੁਸ਼ਾਸਨ ਅਤੇ ਦੇਸ਼ ਪ੍ਰਤੀ ਸਮਰਪਣ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਵੀ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ।

ਉਨ੍ਹਾਂ ਕਿਹਾ ਕਿ ਦੋਵੇਂ ਮਹਾਨ ਸ਼ਖ਼ਸੀਅਤਾਂ ਨੇ ਆਪਣੇ ਜੀਵਨ ਰਾਹੀਂ ਦੇਸ਼ਵਾਸੀਆਂ ਨੂੰ ਰਾਸ਼ਟਰ ਸੇਵਾ, ਏਕਤਾ, ਸੱਚਾਈ ਅਤੇ ਜ਼ਿੰਮੇਵਾਰੀ ਦਾ ਸੰਦੇਸ਼ ਦਿੱਤਾ। ਉਨ੍ਹਾਂ ਦੇ ਆਦਰਸ਼ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਵੀ ਹਮੇਸ਼ਾ ਪ੍ਰੇਰਣਾ ਦਾ ਸਰੋਤ ਬਣੇ ਰਹਿਣਗੇ।

ਇਸ ਮੌਕੇ ਮਹਿਲਾ ਕਾਂਗਰਸ ਦੀਆਂ ਆਗੂਆਂ ਅਤੇ ਵਰਕਰਾਂ ਵੱਲੋਂ ਵੀ ਮਹਾਤਮਾ ਗਾਂਧੀ ਜੀ ਅਤੇ ਲਾਲ ਬਹਾਦਰ ਸ਼ਾਸਤਰੀ ਜੀ ਨੂੰ ਸ਼ਰਧਾ ਸਹਿਤ ਨਮਨ ਕੀਤਾ ਗਿਆ ਅਤੇ ਉਨ੍ਹਾਂ ਦੇ ਦਿਖਾਏ ਰਸਤੇ ’ਤੇ ਚੱਲਣ ਦਾ ਸੰਕਲਪ ਲਿਆ ਗਿਆ।