ਮਾਨਸਾ:- ਮਾਨਸਾ ਨੇੜਲੇ ਪਿੰਡ ਖਿਆਲਾ ਕਲਾਂ ਵਿਖੇ ਇੱਕ ਸੜਕ ਹਾਦਸੇ ਵਿੱਚ ਪਤੀ-ਪਤਨੀ ਸਮੇਤ ਤਿੰਨ ਜਣਿਆਂ ਦੀ ਮੌਤ ਹੋ ਗਈ। ਇਸ ਹਾਦਸੇ ਦੌਰਾਨ ਜਖ਼ਮੀਆਂ ਦੀ ਹਾਲਤ ਗੰਭੀਰ ਦੇਖਦਿਆਂ ਉਨ੍ਹਾਂ ਨੂੰ ਦੂਜੇ ਹਸਪਤਾਲ ਰੈਫ਼ਰ ਕੀਤਾ ਗਿਆ। ਮਿਲੇ ਵੇਰਵਿਆਂ ਅਨੁਸਾਰ ਦੋ ਸਵਿਫ਼ਟ ਕਾਰਾਂ ਦੀ ਆਹਮੋ-ਸਾਹਮਣੀ ਟੱਕਰ ਹੋ ਗਈ। 
ਇਹ ਟੱਕਰ ਐਨੀ ਭਿਆਨਕ ਸੀ ਕਿ ਇਸ ਹਾਦਸੇ ਵਿੱਚ ਤਿੰਨ ਜਣਿਆਂ ਨੇ ਮੌਕੇ ’ਤੇ ਹੀ ਦਮ ਤੋੜ ਦਿੱਤਾ। ਐਸ.ਐਮ.ਓ. ਗੁਰਮੇਲ ਸਿੰਘ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਉਪਕਾਰ ਸਿੰਘ ਵਾਸੀ ਰਤੀਆ (ਹਰਿਆਣਾ) ਅਤੇ ਉਸ ਦੀ ਪਤਨੀ ਸੁਪਿੰਦਰ ਕੌਰ ਵਜੋਂ ਹੋਈ ਹੈ। ਜਦੋਂ ਕਿ ਤੀਜਾ ਵਿਅਕਤੀ ਪਿੰਡ ਖਿਆਲਾ ਕਲਾਂ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ।