ਗੜ੍ਹਸ਼ੰਕਰ- ਪੰਜਾਬ ’ਵਰਸਿਟੀ ਚੰਡੀਗੜ੍ਹ ਵਲੋਂ ਚਾਰ ਸਾਲਾ ਇੰਟਗ੍ਰੇਟਿਡ ਕੋਰਸ ਬੀ.ਏ. ਬੀ.ਐੱਡ. ਚੌਥੇ  ਸਮੈਸਟਰ ਦੇ ਐਲਾਨੇ ਗਏ ਨਤੀਜੇ ਵਿਚ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਦੀਆਂ ਦੋ ਵਿਦਿਆਰਥਣਾਂ ਨਵਲੀਨ ਅਤੇ  ਰਾਜਵਿੰਦਰ ਕੌਰ ਨੇ ਮੈਰਿਟ ਸੂਚੀ ਵਿਚ ਕ੍ਰਮਵਾਰ ਪਹਿਲਾ ਤੇ ਪੰਜਵਾਂ ਸਥਾਨ ਹਾਸਿਲ ਕੀਤਾ ਹੈ। 
ਐਜੂਕੇਸ਼ਨ ਵਿਭਾਗ ਦੇ ਮੁਖੀ ਡਾ. ਸੰਘਾ ਗੁਰਬਖਸ਼ ਕੌਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ’ਵਰਸਿਟੀ ਵਲੋਂ ਚਾਰ ਸਾਲਾ ਇੰਟਗ੍ਰੇਟਿਡ ਕੋਰਸ ਬੀ.ਏ. ਬੀ.ਐੱਡ. ਚੌਥੇ ਸਮੈਸਟਰ ਦੇ ਐਲਾਨੇ ਗਏ ਨਤੀਜੇ ਵਿਚ ਵਿਦਿਆਰਥਣ ਨਵਲੀਨ ਨੇ 90.12 ਫੀਸਦੀ  ਅੰਕ ਲੈ ਕੇ ਮੈਰਿਟ ਸੂਚੀ ਵਿਚ ਪਹਿਲਾ ਸਥਾਨ ਅਤੇ ਰਾਜਵਿੰਦਰ ਕੌਰ ਨੇ 88.03 ਅੰਕ ਪ੍ਰਾਪਤ ਕਰਕੇ ਮੈਰਿਟ ਸੂਚੀ ਵਿਚ ਪੰਜਵਾਂ ਸਥਾਨ ਹਾਸਿਲ ਕੀਤਾ ਹੈ। 
ਵਿਦਿਆਰਥਣ ਕੋਮਲਦੀਪ ਨੇ 79.43 ਫੀਸਦੀ ਅੰਕ  ਲੈ ਕੇ ਕਲਾਸ ਵਿਚੋਂ ਤੀਜਾ ਸਥਾਨ ਹਾਸਿਲ ਕੀਤਾ ਹੈ। ਉਨ੍ਹਾਂ ਦੱਸਿਆ ਕਿ ਵਿਦਿਆਰਥਣ ਨਵਲੀਨ ਮੈਰਿਟ ਸੂਚੀ ਵਿਚ ਪਹਿਲਾ ਹੀ ਦੂਜਾ ਅਤੇ ਤੀਜਾ ਸਥਾਨ ਹਾਸਿਲ ਕਰ ਚੁੱਕੀ ਹੈ ਤੇ ਇਸ ਵਾਰ ਉਸਨੇ ਪਹਿਲਾ ਸਥਾਨ ਹਾਸਿਲ ਕੀਤਾ ਹੈ। 
ਕਾਲਜ ਪਿ੍ਰੰਸੀਪਲ ਡਾ. ਅਮਨਦੀਪ ਹੀਰਾ ਨੇ ਇਸ ਪ੍ਰਾਪਤੀ ਲਈ ਵਿਦਿਆਰਥਣਾਂ, ਉਨ੍ਹਾਂ ਦੇ ਮਾਪਿਆਂ, ਐਜ਼ੂਕੇਸ਼ਨ ਵਿਭਾਗ ਅਤੇ ਸਮੂਹ ਸਟਾਫ਼ ਨੂੰ ਵਧਾਈ ਦਿੱਤੀ ਤੇ ਵਿਦਿਆਰਥਣਾਂ ਨੂੰ ਭਵਿੱਖ ਵਿਚ ਹੋਰ ਵੀ ਮੱਲਾ ਮਾਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਵਿਦਿਆਰਥਣਾਂ ਨੇ ਮੈਰਿਟ ਸੂਚੀ ’ਚ ਮਾਅਰਕਾ ਮਾਰਦੇ ਹੋਏ ਆਪਣਾ, ਆਪਣੇ ਮਾਪਿਆਂ ਅਤੇ ਕਾਲਜ ਦਾ ਨਾਂਅ ਰੌਸ਼ਨ ਕੀਤਾ ਹੈ।