ਸਾਹਿਬਜ਼ਾਦਾ ਅਜੀਤ ਸਿੰਘ ਨਗਰ, 15 ਅਕਤੂਬਰ:- ਡੇਅਰੀ ਵਿਕਾਸ ਵਿਭਾਗ, ਪੰਜਾਬ ਵੱਲੋਂ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ, ਚਤਾਮਲੀ ਵਿਖੇ 2 ਨਵੰਬਰ, 2026 ਤੋਂ ਦੋ ਹਫ਼ਤਿਆਂ ਦਾ ਡੇਅਰੀ ਸਿਖਲਾਈ ਪ੍ਰੋਗਰਾਮ ਸ਼ੁਰੂ ਕੀਤਾ ਜਾ ਰਿਹਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਸ੍ਰੀ ਹਰਵੰਤ ਸਿੰਘ ਨੇ ਦੱਸਿਆ ਕਿ ਇਸ ਸਿਖਲਾਈ ਪ੍ਰੋਗਰਾਮ ਤਹਿਤ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨਾਲ ਸਬੰਧਤ 18 ਤੋਂ 55 ਸਾਲ ਦੀ ਉਮਰ ਦੇ ਸਿਖਿਆਰਥੀਆਂ ਨੂੰ ਡੇਅਰੀ ਸਿਖਲਾਈ ਦਿੱਤੀ ਜਾਵੇਗੀ।

ਉਨ੍ਹਾਂ ਚਾਹਵਾਨ ਸਿਖਿਆਰਥੀਆਂ ਨੂੰ ਇਸ ਸਿਖਲਾਈ ਪ੍ਰੋਗਰਾਮ ਬਾਰੇ ਵਧੇਰੇ ਜਾਣਕਾਰੀ ਲੈਣ ਲਈ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਦਫ਼ਤਰ ਨਾਲ ਸੰਪਰਕ ਕਰਨ ਦੀ ਅਪੀਲ ਕੀਤੀ। ਇਸ ਤੋਂ ਇਲਾਵਾ, ਦਫ਼ਤਰ ਦੇ ਫ਼ੋਨ ਨੰਬਰ 8221024797 ਅਤੇ 7009982900 ’ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।