ਚੰਡੀਗੜ੍ਹ, 1 ਅਪ੍ਰੈਲ:- ਉੱਤਰ ਹਰਿਆਣਾ ਬਿਜਲੀ ਵੰਡ ਨਿਗਮ ਖਪਤਕਾਰਾਂ ਨੂੰ ਭਰੋਸੇਯੋਗ, ਚੰਗੀ ਵੋਲਟੇਜ ਅਤੇ ਬਿਨ੍ਹਾ ਰੁਕਾਵਟ ਬਿਜਲੀ ਦੀ ਸਪਲਾਈ ਦੀ ਲਈ ਪ੍ਰਤੀਬੱਧ ਹੈ। ਪੂਰਨ ਖਪਤਕਾਰ ਸੰਤੁਸ਼ਟੀ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਬਿਜਲੀ ਨਿਗਮ ਵੱਲੋਂ ਅਨੇਕ ਮਹਤੱਵਪੂਰਣ ਪ੍ਰੋਗਰਾਮ ਸ਼ੁਰੂ ਕੀਤੇ ਗਏ ਹਨ ਤਾਂ ਜੋ ਖਪਤਕਾਰਾਂ ਦੀ ਸਮਸਿਆਵਾਂ ਨੂੰ ਤੁਰੰਤ ਰੂਪ ਵਿੱਚ ਸੁਲਝਾਇਆ ਜਾ ਸਕੇ।
          ਉਕਤ ਜਾਣਕਾਰੀ ਦਿੰਦੇ ਹੋਏ ਬਿਜਲੀ ਨਿਗਮ ਦੇ ਬੁਲਾਰੇ ਨੇ ਦਸਿਆ ਕਿ ਜੋਨਲ ਖਪਤਕਾਰ ਸ਼ਿਕਾਇਤ ਹੱਲ ਮੰਚ ਰੈਗੂਲੇਸ਼ਨ 2.8.2 ਦੇ ਅਨੁਸਾਰ ਹਰੇਮ ਮਾਮਲੇ ਵਿੱਚ 1 ਲੱਖ ਰੁਪਏ ਤੋਂ ਵੱਧ ਅਤੇ 3 ਲੱਖ ਰੁਪਏ ਤੱਕ ਦੀ ਰਕਮ ਦੇ ਵਿੱਤੀ ਵਿਵਾਦਾਂ ਨਾਲ ਸਬੰਧਿਤ ਸ਼ਿਕਾਇਤਾਂ ਦੀ ਸੁਣਵਾਈ ਰਕੇਗਾ। ਪੰਚਕੂਲਾ ਜੋਨ ਦੇ ਤਹਿਤ ਆਉਣ ਵਾਲੇ ਜਿਲ੍ਹਾ ਕੁਰੂਕਸ਼ੇਤਰ, ਅੰਬਾਲਾ, ਪੰਚਕੂਲਾ, ਕੈਥਲ ਅਤੇ ਯਮੁਨਾਨਗਰ ਦੇ ਖਪਤਕਾਰਾਂ ਦੀ ਸ਼ਿਕਾਇਤਾਂ ਦਾ ਹੱਲ 06, 13, 20 ਅਤੇ 27 ਅਪ੍ਰੈਲ ਨੂੰ ਜੋਨਲ ਖਪਤਕਾਰ ਸ਼ਿਕਾਇਤ ਹੱਲ ਮੰਚ ਵੱਲੋਂ ਪੰਚਕੂਲਾ ਵਿੱਚ ਹੱਲ ਕੀਤਾ ਜਾਵੇਗਾ।
          ਉਨ੍ਹਾਂ ਨੇ ਦਸਿਆ ਕਿ ਪੰਚਕੂਲਾ ਜੋਨ ਦੇ ਤਹਿਤ ਆਉਣ ਵਾਲੇ ਜਿਲ੍ਹਿਆਂ ਦੇ ਖਪਤਕਾਰਾਂ ਦੇ ਗਲਤ ਬਿੱਲਾਂ, ਬਿਜਲੀ ਦੀ ਦਰਾਂ ਨਾਲ ਸਬੰਧਿਤ ਮਾਮਲਿਆਂ, ਮੀਟਰ ਸਿਕਓਰਿਟੀ ਨਾਲ ਜੁੜੇ ਮਾਮਲਿਆਂ, ਖਰਾਬ ਹੋਏ ਮੀਟਰਾਂ ਨਾਲ ਸਬੰਧਿਤ ਮਾਮਲਿਆਂ, ਵੋਲਟੇਜ ਨਾਲ ਜੁੜੇ ਹੋਏ ਮਾਮਲਿਆਂ ਦਾ ਹੱਲ ਕੀਤਾ ਜਾਵੇਗਾ। ਇਸ ਦੌਰਾਨ ਬਿਜਲੀ ਚੋਰੀ, ਬਿਜਲੀ ਦੀ ਦੁਰਵਰਤੋ ਅਤੇ ਘਾਤਕ ਗੈਰ-ਘਾਤਕ ਦੁਰਘਟਨਾ ਆਦਿ ਮਾਮਲਿਆਂ 'ਤੇ ਵਿਚਾਰ ਨਹੀਂ ਕੀਤਾ ਜਾਵੇਗਾ।
          ਬੁਲਾਰੇ ਨੇ ਦਸਿਆ ਕਿ ਖਪਤਕਾਰ ਅਤੇ ਨਿਗਮ ਦੇ ਵਿੱਚ ਕਿਸੇ ਵੀ ਵਿਵਾਦ ਦੇ ਨਿਪਟਾਨ ਲਈ ਫੋਰਮ ਵਿੱਚ ਵਿੱਤੀ ਵਿਵਾਦਾਂ ਨਾਲ ਸਬੰਧਿਤ ਸ਼ਿਕਾਇਤ ਪੇਸ਼ ਕਰਨ ਤੋਂ ਪਹਿਲਾਂ ਪਿਛਲੇ ਛੇ ਮਹੀਨਿਆਂ ਦੌਰਾਨ ਖਪਤਕਾਰ ਵੱਲੋਂ ਭੁਗਤਾਨ ਕੀਤੇ ਗਏ ਬਿਜਲੀ ਦੇ ਔਸਤ ਫੀਸ ਦੇ ਆਧਾਰ 'ਤੇ ਗਿਣਤੀ ਕੀਤੀ ਗਈ ਹਰੇਕ ਮਹੀਨੇ ਲਈ ਦਾਵਾ ਕੀਤੀ ਗਈ ਰਕਮ ਜਾਂ ਉਸ ਦੇ ਵੱਲੋਂ ਭੁਗਤਾਨ ਬਿਜਲੀ ਫੀਸ ਦੇ ਬਰਾਬਰ ਰਕਮ, ਜੋ ਘੱਟ ਹੈ, ਖਪਤਕਾਰ ਨੂੰ ਜਮ੍ਹਾ ਕਰਵਾਉਣੀ ਹੋਵੇਗੀ। ਇਸ ਦੌਰਾਨ ਖਪਤਕਾਰ ਨੂੰ ਪ੍ਰਮਾਣਿਤ ਕਰਨਾ ਹੋਵੇਗਾ ਕਿ ਇਹ ਮਾਮਲਾ ਅਦਾਲਤ, ਅਥਾਰਿਟੀ ਜਾਂ ਫੋਰਮ ਦੇ ਸਾਹਮਣੇ ਪੇਂਡਿੰਗ ਨਹੀਂ ਹੈ ਕਿਉਂਕਿ ਇਸ ਕੋਰਟ ਜਾਂ ਫੋਰਮ ਵਿੱਚ ਵਿਚਾਰਧੀਨ ਮਾਮਲਿਆਂ 'ਤੇ ਮੀਟਿੰਗ ਦੌਰਾਨ ਵਿਚਾਰ ਨਹੀਂ ਕੀਤਾ ਜਾਵੇਗਾ।
          ਉੱਤਰ ਹਰਿਆਣਾ ਬਿਜਲੀ ਵੰਡ ਨਿਗਮ ਖਪਤਕਾਰਾਂ ਨੂੰ ਅਪੀਲ ਕਰਦਾ ਹੈ ਕਿ ਊਹ ਆਪਣੀ ਬਿਜਲੀ ਨਾਲ ਸਬੰਧਿਤ ਸਮਸਿਆਵਾਂ ਦੇ ਹੱਲ ਦੇ 06, 13, 20 ਅਤੇ 27 ਅਪ੍ਰੈਲ ਨੂੰ ਯੂਐਚਬੀਵੀਐਨ ਦੇ ਮੁੱਖ ਦਫਤਰ, ਬਿਜਲੀ ਸਦਨ, ਇੰਡਸਟ੍ਰਿਅਲ ਪਲਾਟ-3 ਅਤੇ 4, ਸੈਕਟਰ -14, ਪੰਚਕੂਲਾ ਵਿੱਚ ਸਵੇਰੇ 11:30 ਵਜੇ ਤੋਂ ਦੁਪਹਿਰ 1:30 ਵਜੇ ਤੱਕ ਹੋਣ ਵਾਲੀ ਕਾਰਵਾਹੀ ਵਿੱਚ ਸ਼ਾਮਿਲ ਹੋ ਕੇ ਆਪਣੀ ਸਮਸਿਆਵਾਂ ਦਾ ਹੱਲ ਕਰਵਾਉਣ। ਨਿਗਮ ਸੂਬੇ ਦੇ ਸਾਰੇ ਖਪਤਕਾਰਾਂ ਨੂੰ ਲਗਾਤਾਰ ਅਤੇ ਬਿਨ੍ਹਾ ਰੁਕਾਵਟ ਬਿਜਲੀ ਸਪਲਾਈ ਮਹੁਈਆ ਕਰਵਾਉਣ ਲਈ ਵਚਨਬੱਧ ਹੈ।