ਬਲੌਂਗੀ, 11 ਅਕਤੂਬਰ  ਸਾਬਕਾ ਸਿਹਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਸਰਦਾਰ  ਬਲਵੀਰ ਸਿੰਘ ਸਿੱਧੂ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਵਲੋਂ ਆਲ ਇੰਡੀਆ ਕਾਂਗਰਸ ਕਮੇਟੀ ਅਤੇ ਰਾਹੁਲ ਗਾਂਧੀ ਦੇ ਸੱਦੇ ਤੇ ਸ਼ੁਰੂ ਕੀਤੀ ਗਈ ‘ਵੋਟ ਚੋਰ ਗੱਦੀ ਛੱਡੋ’ ਮੁਹਿੰਮ ਤਹਿਤ ਪਿੰਡ ਬਲੌਂਗੀ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਲੋਕਾਂ ਨੂੰ ਜਾਗਰੂਕ ਕੀਤਾ ਗਿਆ।
 ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਂਗਰਸੀ ਆਗੂ ਸਕੀਬ ਰਾਣਾ ਨੇ ਦੱਸਿਆ ਕਿ ਇਸ ਮੁਹਿੰਮ ਦਾ ਮੁੱਖ ਮਕਸਦ ਦੇਸ਼ ਦੇ ਲੋਕਤੰਤਰ ਨੂੰ ਕਮਜ਼ੋਰ ਕਰਨ ਵਾਲੀਆਂ ਕਥਿਤ ਚੋਣ ਧਾਂਦਲੀਆਂ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨਾ ਅਤੇ ਇਸ ਦੇ ਖਿਲਾਫ਼ ਇੱਕਜੁੱਟ ਆਵਾਜ਼ ਬੁਲੰਦ ਕਰਨਾ ਹੈ।
 ਉਨ੍ਹਾਂ ਕਿਹਾ ਇਹ ਲੜਾਈ ਸਿਰਫ਼ ਕਾਂਗਰਸ ਪਾਰਟੀ ਦੀ ਨਹੀਂ, ਬਲਕਿ ਹਰ ਉਸ ਨਾਗਰਿਕ ਦੀ ਹੈ ਜੋ ਆਪਣੇ ਵੋਟ ਦੇ ਅਧਿਕਾਰ ਦੀ ਕੀਮਤ ਸਮਝਦਾ ਹੈ। ਇਸ ਮੌਕੇ ਬਲੌਂਗੀ ਅਤੇ ਨੇੜਲੇ ਪਿੰਡਾਂ ਦੇ ਵੱਡੀ ਗਿਣਤੀ ਵਿੱਚ ਲੋਕਾਂ ਨੇ ਦਸਤਖ਼ਤੀ ਮੁਹਿੰਮ ਦੌਰਾਨ ਫਾਰਮ ਭਰ ਕੇ ਕਾਂਗਰਸ ਪਾਰਟੀ ਦੀ ਇਸ ਪਹਿਲਕਦਮੀ ਨੂੰ ਆਪਣਾ ਸਮਰਥਨ ਦਿੱਤਾ।