ਹੁਸ਼ਿਆਰਪੁਰ, 27 ਜੁਲਾਈ:- ਪੰਜਾਬ ਕ੍ਰਿਕਟ ਐਸੋਸੀਏਸ਼ਨ ਵੱਲੋਂ ਕਰਵਾਏ ਜਾ ਰਹੇ ਮਹਿਲਾ ਅੰਡਰ-19 ਅੰਤਰ ਜ਼ਿਲ੍ਹਾ ਕ੍ਰਿਕਟ ਟੂਰਨਾਮੈਂਟ ਵਿੱਚ ਹੁਸ਼ਿਆਰਪੁਰ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਮੋਹਾਲੀ ਦੀ ਟੀਮ ਨੂੰ 6 ਵਿਕਟਾਂ ਨਾਲ ਹਰਾ ਕੇ 4 ਅੰਕ ਹਾਸਲ ਕੀਤੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਐਚਡੀਸੀਏ ਦੇ ਸਕੱਤਰ ਡਾ. ਰਮਨ ਘਈ ਨੇ ਦੱਸਿਆ ਕਿ 50-50 ਓਵਰਾਂ ਦੇ ਇਸ ਮੁਕਾਬਲੇ ਵਿੱਚ ਹੁਸ਼ਿਆਰਪੁਰ ਦੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਹੁਸ਼ਿਆਰਪੁਰ ਦੀ ਕਪਤਾਨ ਸੁਰਭੀ ਅਤੇ ਉਰਸ਼ੀ ਠਾਕੁਰ ਦੀ ਸ਼ਾਨਦਾਰ ਗੇਂਦਬਾਜ਼ੀ ਦੇ ਸਾਹਮਣੇ ਮੋਹਾਲੀ ਦੀ ਪੂਰੀ ਟੀਮ 38.3 ਓਵਰਾਂ ਵਿੱਚ 89 ਦੌੜਾਂ ਬਣਾ ਕੇ ਆਲ ਆਊਟ ਹੋ ਗਈ।
ਮੋਹਾਲੀ ਵੱਲੋਂ ਅਮਾਇਰਾ ਓਲਖ ਨੇ 25, ਕਸ਼ਿਸ਼ ਨੇ 24 ਅਤੇ ਅਹਨੀਸ਼ ਕੌਰ ਨੇ 18 ਦੌੜਾਂ ਦਾ ਯੋਗਦਾਨ ਪਾਇਆ। ਹੁਸ਼ਿਆਰਪੁਰ ਵੱਲੋਂ ਕਪਤਾਨ ਸੁਰਭੀ ਨੇ 17 ਦੌੜਾਂ ਦੇ ਕੇ 3 ਵਿਕਟਾਂ, ਉਰਸ਼ੀ ਠਾਕੁਰ ਨੇ 12 ਦੌੜਾਂ ਦੇ ਕੇ 3 ਵਿਕਟਾਂ ਹਾਸਲ ਕੀਤੀਆਂ। ਇਸ ਤੋਂ ਇਲਾਵਾ ਵੰਸ਼ਿਕਾ, ਧਰੁਵਿਕਾ ਸੇਠ ਅਤੇ ਕਾਸ਼ਵੀ ਰਾਣਾ ਨੇ 1-1 ਵਿਕਟ ਲਈ।
ਜਿੱਤ ਲਈ ਮਿਲੇ 90 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਹੁਸ਼ਿਆਰਪੁਰ ਦੀ ਟੀਮ ਨੇ 41.2 ਓਵਰਾਂ ਵਿੱਚ 4 ਵਿਕਟਾਂ ਦੇ ਨੁਕਸਾਨ ’ਤੇ 93 ਦੌੜਾਂ ਬਣਾ ਕੇ ਮੈਚ ਆਪਣੇ ਨਾਮ ਕਰ ਲਿਆ। ਹੁਸ਼ਿਆਰਪੁਰ ਵੱਲੋਂ ਭੂਮਿਕਾ ਸ਼ਰਮਾ ਨੇ 31 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ, ਜਦਕਿ ਵੰਸ਼ਿਕਾ ਨੇ ਨਾਬਾਦ 14 ਅਤੇ ਮਨਪ੍ਰੀਤ ਸਿੰਘ ਨੇ ਨਾਬਾਦ 13 ਦੌੜਾਂ ਬਣਾਈਆਂ।
ਡਾ. ਰਮਨ ਘਈ ਨੇ ਹੁਸ਼ਿਆਰਪੁਰ ਦੀ ਟੀਮ ਦੀ ਇਸ ਸ਼ਾਨਦਾਰ ਜਿੱਤ ’ਤੇ ਖਿਡਾਰਨਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਟੀਮ ਭਵਿੱਖ ਵਿੱਚ ਵੀ ਆਪਣਾ ਸ਼ਾਨਦਾਰ ਪ੍ਰਦਰਸ਼ਨ ਜਾਰੀ ਰੱਖੇਗੀ। ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ ਦਾ ਅਗਲਾ ਮੁਕਾਬਲਾ 29 ਜੁਲਾਈ ਨੂੰ ਹੁਸ਼ਿਆਰਪੁਰ ਵਿਖੇ ਜ਼ਿਲ੍ਹਾ ਫਤਿਹਗੜ੍ਹ ਦੀ ਟੀਮ ਨਾਲ ਹੋਵੇਗਾ।
ਹੁਸ਼ਿਆਰਪੁਰ ਟੀਮ ਦੀ ਇਸ ਜਿੱਤ ’ਤੇ ਐਚਡੀਸੀਏ ਪ੍ਰਧਾਨ ਡਾ. ਦਲਜੀਤ ਖੇਲਾ, ਸੰਯੁਕਤ ਸਕੱਤਰ ਵਿਵੇਕ ਸਾਹਨੀ, ਠਾਕੁਰ ਯੋਗਰਾਜ, ਚੇਅਰਮੈਨ ਟੂਰਨਾਮੈਂਟ ਕਮੇਟੀ ਡਾ. ਪੰਕਜ ਸ਼ਿਵ, ਜਤਿੰਦਰ ਸੂਦ, ਸੁਭਾਸ਼ ਸ਼ਰਮਾ, ਮਨੋਜ ਓਹਰੀ, ਸਬਦਿਆਲ ਅਤੇ ਐਚਡੀਸੀਏ ਦੇ ਹੋਰ ਅਹੁਦੇਦਾਰਾਂ ਨੇ ਖਿਡਾਰਨਾਂ ਨੂੰ ਵਧਾਈ ਦਿੱਤੀ।
ਇਸ ਮੌਕੇ ਟੀਮ ਦੀ ਮੁੱਖ ਕੋਚ ਦਵਿੰਦਰ ਕੌਰ ਕਲਿਆਣ, ਸਹਾਇਕ ਕੋਚ ਨਿਕਿਤਾ ਕੁਮਾਰੀ, ਜ਼ਿਲ੍ਹਾ ਟ੍ਰੇਨਰ ਅਤੇ ਸਾਬਕਾ ਰਾਸ਼ਟਰੀ ਖਿਡਾਰੀ ਕੁਲਦੀਪ ਧਾਮੀ, ਜ਼ਿਲ੍ਹਾ ਕੋਚ ਦਲਜੀਤ ਸਿੰਘ, ਕੋਚ ਅਸ਼ੋਕ ਸ਼ਰਮਾ, ਪ੍ਰਵੀਨ ਕਪੂਰ, ਪੰਕਜ ਪਿੰਕਾ ਅਤੇ ਦਿਨੇਸ਼ ਸ਼ਰਮਾ ਸਮੇਤ ਹੋਰਾਂ ਨੇ ਵੀ ਟੀਮ ਦੀ ਜਿੱਤ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਅੱਗੇ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਅੰਡਰ19 ਮਹਿਲਾ ਕ੍ਰਿਕਟ ਹੁਸ਼ਿਆਰਪੁਰ ਨੇ ਮੋਹਾਲੀ ਨੂੰ 6 ਵਿਕਟਾਂ ਨਾਲ ਹਰਾਇਆ ਹਾਸਲ ਕੀਤੇ 4 ਅੰਕ ਡਾ ਰਮਨ ਘਈ
